Saturday, March 14
Shadow

Tag: punjab news

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

National
ਚੰਡੀਗੜ੍ਹ, 4 ਜਨਵਰੀ: ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ ਸਫ਼ਲਤਾਪੂਰਵਕ ਵਿਕੇਂਦਰੀਕ੍ਰਿਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕ (ਏ.ਏ.ਸੀਜ਼.) ਗਰਭਵਤੀ ਔਰਤਾਂ ਲਈ ਨਵੀਂ ਜੀਵਨ ਰੇਖਾ ਵਜੋਂ ਉੱਭਰ ਰਹੇ ਹਨ। ਇੱਕ ਵਿਸ਼ੇਸ਼ ਪ੍ਰੋਟੋਕੋਲ-ਅਧਾਰਤ ਗਰਭ ਅਵਸਥਾ ਦੇਖਭਾਲ ਮਾਡਲ ਸ਼ੁਰੂ ਕਰਨ ਦੇ ਸਿਰਫ਼ ਚਾਰ ਮਹੀਨਿਆਂ ਦੇ ਅੰਦਰ ਸੇਵਾਵਾਂ ਹਾਸਲ ਕਰਨ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਹਰ ਮਹੀਨੇ ਲਗਭਗ 20,000 ਗਰਭਵਤੀ ਔਰਤਾਂ ਇਨ੍ਹਾਂ ਕਲੀਨਿਕਾਂ ‘ਚ ਪਹੁੰਚ ਕਰ ਰਹੀਆਂ ਹਨ। ਇਸ ਪਹਿਲਕਦਮੀ ਦੀ ਸਫ਼ਲਤਾ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਹੀ ਇੱਕ ਯੁਨੀਕ ਰੈਫਰਲ ਸਿਸਟਮ ਰਾਹੀਂ 10,000 ਤੋਂ ਵੱਧ ਔਰਤਾਂ ਨੂੰ ਮੁਫ਼ਤ ਅਲਟਰਾਸਾਊਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲਗਭਗ 500 ਨਿੱਜੀ ਡਾਇਗਨੌਸਟਿਕ ਸੈਂਟਰਾਂ ਨੂੰ ਸੂ...
ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਧਰਦਿਉ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ

ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਧਰਦਿਉ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ

National
ਜੰਡਿਆਲਾ ਗੁਰੂ,  4 ਜਨਵਰੀ  2026—  ਅੱਜ ਹਲਕਾ ਜੰਡਿਆਲਾ ਗੁਰੂ ਦੇ ਗ੍ਰਾਮ ਪੰਚਾਇਤ ਧਰਦਿਉ ਵਿਖੇ 36 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣ ਵਾਲੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ  ਆਧੁਨਿਕ ਸਹੂਲਤਾਂ ਨਾਲ ਤਿਆਰ ਹੋਣ ਵਾਲਾ ਇਹ ਖੇਡ ਮੈਦਾਨ ਮਾਨ ਸਰਕਾਰ ਦੀ ਉਸ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ, ਜਿਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਹੀ ਸੋਚ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਲੈ ਕੇ ਜਾਣਾ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਪੇਂਡੂ ਖਿਡਾਰੀਆਂ ਲਈ ਉੱਚ-ਮਿਆਰੀ ਮੌਕੇ ਉਪਲਬਧ ਕਰਵਾਉਣਾ ਹੈ। ਇਸ ਮੌਕੇ ਪਿੰਡਾਂ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤੁਹਾਡੀ ਸਰਕਾਰ ਹੈ, ਜਿਸ ਕਰਕੇ ਖਜ਼ਾਨੇ ਦਾ ਮੂੰਹ ਤੁਹਾਡੇ ਵੱਲ ਖੁੱਲਿਆ ਹੈ । ਉਹਨਾਂ ਕਿਹਾ ਕਿ ਤੁਸੀਂ ਪਿਛਲੀਆਂ ਸਰਕਾਰਾਂ ਦਾ ਰਾਜ ਵੀ ਵੇਖਿਆ ਹੈ, ਜਿਨਾਂ ਨੇ ਪਿੰਡਾਂ , ਪਿੰਡਾਂ ਦੇ ਸਕੂਲਾਂ  ਦੀ ਸਾਰ ਤੱਕ ਨਹੀਂ ਸੀ ਲਈ ਅਤੇ ਅੱਜ ਤੁਹਾਡੀ ਬਣਾਈ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਇੱਕ ਇੱਕ ਪੈਸਾ ਤੁਹਾਡੇ...
ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

National
ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਮੋਬਾਈਲ ਡਿਵਾਈਸਾਂ, ਟੈਬਲੇਟਜ਼, ਕੰਪਿਊਟਰ ਅਤੇ ਅਸੈਸਰੀਜ਼, ਸਟੋਰੇਜ ਡਿਵਾਈਸਾਂ ਸਮੇਤ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਐਸ.ਆਈ.ਟੀ. ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਅਧੀਨ ਥਾਣਾ ਸੀ-ਡਵੀਜ਼ਨ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਕੁੱਲ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਦੋ ਮੁਲਜ਼ਮਾਂ ਦੀ ਕਥਿਤ ਤੌਰ ’ਤੇ ਮੌਤ ਹੋ ਚੁੱਕੀ ਹੈ ਅਤੇ 14 ਵਿਅਕਤੀਆਂ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਸਤਿੰਦਰ ਸਿੰਘ ਕੋਹਲੀ ਅਤੇ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ 03-01-2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਹਾਇਕ ਵਜੋ...
ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ— ਡਾ. ਬਲਜੀਤ ਕੌਰ

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ— ਡਾ. ਬਲਜੀਤ ਕੌਰ

National
ਚੰਡੀਗੜ੍ਹ, 4 ਜਨਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਸਪਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ। ਨਸ਼ਾ ਮੁਕਤ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਕੁੱਲ 467.49 ਲੱਖ ਰੁਪਏ ਖਰਚ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਵਿਸਤ੍ਰਿਤ ਯੋਜਨਾਬੰਦੀ ਤਹਿਤ ਕਈ ਕਾਰਜਕ੍ਰਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਸਿੱਖਿਆ...
ਸਪੀਕਰ ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਸਪੀਕਰ ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

National
ਕੋਟਕਪੂਰਾ 4 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਲਈ ਉਨ੍ਹਾਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਯੂਥ ਵਿੰਗ ਨੂੰ ਪਾਰਟੀ ਦੀ ਨੀਤੀਆਂ ਅਤੇ ਲੋਕ-ਹਿਤੈਸ਼ੀ ਸਕੀਮਾਂ ਨੂੰ ਜੜਾਂ ਤੱਕ ਪਹੁੰਚਾਉਣ ਲਈ ਹੋਰ ਮਜ਼ਬੂਤ ਤੌਰ ’ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪਾਰਟੀ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਚੁਣੌਤੀਆਂ ਸਬੰਧੀ ਵੀ ਯੂਥ ਆਗੂਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨੌਜਵਾਨ ਤਾਕਤ ਹੀ ਪਾਰਟੀ ਦੀ ਸਭ ਤੋਂ ਵੱਡੀ ਪੂੰਜੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਯੂਥ ਵਿੰਗ ਦੀ ਇਕਜੁਟਤਾ ਅਤੇ ਸਮਰਪਣ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ। ਮੀਟਿੰਗ ਦੌਰਾਨ ਯੂਥ ਵਿੰਗ ਦੇ ਪ੍ਰਧਾਨਾਂ ਵੱਲੋਂ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਗਏ।...
ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ

ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ

National
ਮਾਲੇਰਕੋਟਲਾ, 04 ਜਨਵਰੀ :               ਆਮ ਲੋਕਾਂ, ਖਾਸ ਕਰਕੇ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਹੱਲ ਕਰਨ ਦੇ ਉਦੇਸ਼ ਨਾਲ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਆਪਣੇ ਦਫ਼ਤਰ ਵਿਖੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ । ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਪਹੁੰਚੀਆਂ ਅਤੇ ਉਨ੍ਹਾਂ ਨੇ ਆਪਣੀਆਂ ਨਿੱਜੀ ਅਤੇ ਸਮਾਜਿਕ ਮੁਸ਼ਕਿਲਾਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਸਾਹਮਣੇ ਰੱਖੀਆਂ।           ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਬੜੇ ਧੀਰਜ ਨਾਲ ਹਰ ਇੱਕ ਮਹਿਲਾ ਦੀ ਗੱਲ ਸੁਣੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕਰਕੇ ਉਨ੍ਹਾਂ ਦੀਆਂ ਜਾਇਜ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ। ਔਰਤਾਂ ਵੱਲੋਂ ਮੁੱਖ ਤੌਰ ’ਤੇ ਬੁਢਾਪਾ ਅਤੇ ਵਿਧਵਾ ਪੈਨਸ਼ਨ ਨਾਲ ਸਬੰਧਤ ਸਮੱਸਿਆਵਾਂ, ਰਾਸ਼ਨ ਕਾਰਡ ਬਣਵਾਉਣ ਜਾਂ ਸੋਧ ਕਰਵਾਉਣ, ਸਾਫ-ਸਫਾਈ ਅਤੇ ਕੂੜਾ ਪ੍ਰਬੰਧਨ ਦੀ ਕਮੀ ਵਰਗੇ ਮਸਲੇ ਉੱਠਾਏ ਗਏ।             ਇਸ ਤੋਂ ਇਲਾਵਾ ਇਕਬਾਲ ਕਲੋਨੀ ਨੇੜੇ ਬੱਸ ਸਟੈਂਡ ਵਿਖੇ ਲਮਕਦੀਆਂ ਬਿਜਲੀ ਦੀਆਂ ਤਾਰਾਂ ਸਬੰਧੀ ਗੰ...
ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ : ਕਰਮਜੀਤ ਕੌਰ

ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ : ਕਰਮਜੀਤ ਕੌਰ

National
ਹੁਸ਼ਿਆਰਪੁਰ, 4 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ, ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ, ਮਾਣ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਚੱਲ ਰਹੇ ਵਨ ਸਟਾਪ ਸੈਂਟਰਾਂ ਰਾਹੀਂ ਨਵੰਬਰ 2025 ਤੱਕ ਹਿੰਸਾ ਦੀਆਂ 5,121 ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ ਪ੍ਰਦਾਨ ਕੀਤੀ ਗਈ ਹੈ, ਜੋ ਕਿ ਸਰਕਾਰ ਦੀ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਾਰਜਸ਼ੀਲਤਾ ਨੂੰ ਦਰਸਾਉਂਦੀ ਹੈ। ਕਰਮਜੀਤ ਕੌਰ ਨੇ ਕਿਹਾ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਿੰਸਾ ਦੀਆਂ ਪੀੜਤ ਔਰਤਾਂ ਨੂੰ ਡਾਕਟਰੀ ਸਹਾਇਤਾ, ਕਾਨੂੰਨੀ ਸਲਾਹ, ਮਨੋਵਿਗਿਆਨਕ ਸਹਾਇਤਾ ਅਤੇ ਅਸਥਾਈ ਆਸਰਾ ਸਮੇਤ ਸਾਰੀਆਂ ਜ਼ਰੂਰੀ ਸੇਵਾਵਾਂ ਇਕੋ ਛੱਤ ਹੇਠ ਮਿਲਣ ਅਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੀੜਤ ਔਰਤਾਂ ਨੂੰ ਜਲਦੀ ਨਿਆਂ ਅਤੇ ਸੁਰੱਖਿਆ ਮਿਲੇ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਨਾ ਸਿਰਫ਼ ਸਹਾਇਤਾ ਦੇ ਕੇਂਦਰ ਹਨ, ਸਗੋਂ ਔਰਤਾਂ ਦੇ ਪੁਨਰਵਾਸ ਅਤੇ ਸਵੈ-ਨਿਰਭਰਤਾ ਵਿੱਚ ਵੀ ਮਹ...
5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਲਾਲਜੀਤ ਸਿੰਘ ਭੁੱਲਰ

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਲਾਲਜੀਤ ਸਿੰਘ ਭੁੱਲਰ

National
ਪੱਟੀ/ਤਰਨ ਤਾਰਨ, 04 ਜਨਵਰੀ (     ) - ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਪਹਿਲੇ ਪੜਾਅ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪੜਾਅ ਦੌਰਾਨ ਉਹ ਨੌਜਵਾਨ, ਜੋ ਕਦੇ ਨਸ਼ੇ ਦੇ ਸ਼ਿਕਾਰ ਸਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਵਕਤਾ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਸਥਾਨਕ...
‘ਪੰਜਾਬ ਸੜਕ ਸਫਾਈ ਮਿਸ਼ਨ’ ; ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸਮੀਖਿਆ

‘ਪੰਜਾਬ ਸੜਕ ਸਫਾਈ ਮਿਸ਼ਨ’ ; ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸਮੀਖਿਆ

National
ਜਲੰਧਰ, 3 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਜ਼ਿਲ੍ਹੇ ਵਿੱਚ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਗੋਦ ਲਈਆਂ ਗਈਆਂ ਸੜਕਾਂ ਦੇ ਨਿਯਮਿਤ ਦੌਰੇ ਕਰਨ ਅਤੇ ਇਨ੍ਹਾਂ ਦੀ ਸੁਚੱਜੇ ਢੰਗ ਨਾਲ ਮੈਨਟੇਨੈਂਸ ਯਕੀਨੀ ਬਣਾਉਣ ਲਈ ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਡਾਪਟ ਕੀਤੀਆਂ ਸੜਕਾਂ ’ਤੇ ਸਾਫ-ਸਫਾਈ, ਟੋਏ, ਨਿਕਾਸੀ ਸਮੇਤ ਪੇਸ਼ ਆ ਰਹੇ ਹੋਰ ਮੁੱਦੇ ਤੁਰੰਤ ਸਬੰਧਤ ਵਿਭਾਗ ਦੇ ਨੋਡਲ ਅਧਿਕਾਰੀ ਨਾਲ ਸਾਂਝੇ ਕੀਤੇ ਜਾਣ, ਤਾਂ ਜੋ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਰਾਹਤ ਦਿਵਾਈ ਜਾ ਸਕੇ। ਡਾ...
‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

National
ਚੰਡੀਗੜ੍ਹ, 3 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 308ਵੇਂ ਦਿਨ ਪੰਜਾਬ ਪੁਲਿਸ ਨੇ 347 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 119 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 103 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 308 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,095 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.2 ਕਿਲੋ ਹੈਰੋਇਨ, 595 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,620 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵ...