Thursday, October 22
Shadow

Tag: punjab news

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 20 ਜੁਲਾਈ: ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਕਲਿਆਣ ਅਤੇ ਸਰਬਪੱਖੀ ਵਿਕਾਸ ਲਈ ਦੁਹਰਾਈ ਗਈ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਉਨ੍ਹਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨ ਅਤੇ ਤਰੱਕੀ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਕਈ ਇਨਕਲਾਬੀ ਕਦਮ ਚੁੱਕ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਦੇਣ ਲਈ 298 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਔਰਤਾਂ ਹਰ ਮਹੀਨੇ ਲਗਭਗ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਉਠਾ ਰਹੀਆਂ ਹਨ, ਜੋ ਇਸ ਪ੍ਰਮੁੱਖ ਭਲਾਈ ਸਕੀਮ ਦੀ ਵੱਡੀ ਸਫ਼ਲਤਾ ਅਤੇ ਹਰਮਨਪਿਆਰਤਾ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕ...
’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

hot news
ਚੰਡੀਗੜ੍ਹ, 20 ਜੁਲਾਈ : ਪੰਜਾਬ ਨੇ ਗੰਭੀਰ ਰੂਪ ਵਿੱਚ ਸਿੰਥੈਟਿਕ ਨਸ਼ੇ (ਓਪੀਓਇਡ) ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਇਲਾਜ ਮੈਥਾਡੋਨ ਮੇਨਟੇਨੈਂਸ ਥੈਰੇਪੀ (ਐਮਐਮਟੀ) ਦੀ ਸ਼ੁਰੂਆਤ ਕੀਤੀ ਹੈ। ਮੈਥਾਡੋਨ ਦੀ ਸ਼ੁਰੂਆਤ ਸੂਬੇ ਦੀ ਨਸ਼ਿਆਂ ਵਿਰੁੱਧ ਇਲਾਜ-ਕੇਂਦਰਿਤ ਰਣਨੀਤੀ ਨੂੰ ਹੋਰ ਮਜ਼ਬੂਤ ਕਰਨ ਵੱਲ  ਮਹੱਤਵਪੂਰਨ ਕਦਮ ਹੈ। ਹੁਣ ਤੱਕ ਸੂਬੇ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਮੁੱਖ ਤੌਰ ’ਤੇ 500 ਤੋਂ ਵੱਧ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕੇਂਦਰਾਂ ਰਾਹੀਂ ਬਿਊਪ੍ਰੇਨੋਰਫਿਨ ਆਧਾਰਿਤ ਓਪੀਓਇਡ ਸਬਸਟੀਚਿਊਸ਼ਨ ਥੈਰੇਪੀ ਨਾਲ ਕੀਤਾ ਜਾਂਦਾ ਸੀ। ਇਸ ਥੈਰੇਪੀ ਵਿੱਚ ਹਾਨੀਕਾਰਕ ਓਪੀਓਇਡ ਦੀ ਥਾਂ ਡਾਕਟਰੀ ਨਿਗਰਾਨੀ ਹੇਠ ਨਿਯੰਤਰਿਤ ਦਵਾਈਆਂ ਦੀ ਵਰਤੋਂ ਕਰਕੇ ਨਸ਼ੇ ਦੇ ਸ਼ਿਕਾਰ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ। ਹੁਣ, ਮੈਥਾਡੋਨ ਮੇਨਟੇਨੈਂਸ ਥੈਰੇਪੀ ਉਨ੍ਹਾਂ ਮਰੀਜ਼ਾਂ ਲਈ ਇਲਾਜ ਦਾ ਵਾਧੂ ਵਿਕਲਪ ਮੁਹੱਈਆ ਕਰਵਾਏਗੀ, ਜੋ ਲੰਬੇ ਸਮੇਂ ਤੋਂ ਸਿੰਥੈਟਿਕ ਨਸ਼ਿਆਂ ’ਤੇ ਨਿਰਭਰ ਹਨ ਅਤੇ ਜਿਨ੍ਹਾਂ ’ਤੇ ਮੌਜੂਦਾ ਇਲਾਜ ਜ਼ਿਆਦਾ ਅਸਰਦਾਰ ਸਾਬਤ ਨ...
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

hot news
ਚੰਡੀਗੜ੍ਹ, 20 ਜੁਲਾਈ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕਿਆਂ ਦੀ ਚੋਣ ਅਮਲੇ ਨੂੰ ਵਧਾਈ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ, ਈਆਰਓਜ਼, ਏਈਆਰਓਜ਼ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਅਹਿਮ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਮਿਸ਼ਨ ਮੋਡ ਵਿੱਚ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ। ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਨਹੀਂ ਕਰਵਾਏ ਹਨ, ਉਹ ਜਲਦ ਤੋਂ ਜਲਦ...
ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

hot news
ਚੰਡੀਗੜ੍ਹ, 19 ਜੁਲਾਈ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਨਵੀਂ ਲਾਗੂ ਕੀਤੀ ਗਈ ਵੀਬੀ ਜੀ ਰਾਮ ਜੀ (ਵਿਕਸਿਤ ਭਾਰਤ ਗਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਵਿੱਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਜਿਸ ਤਹਿਤ ਪੇਂਡੂ ਕਾਮਿਆਂ ਲਈ ਰੁਜ਼ਗਾਰ ਮੌਕਿਆਂ ਦੀ ਸੁਰੱਖਿਆ ਦੇ ਨਾਲ-ਨਾਲ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਗਿਆ ਹੈ। ਮੰਤਰੀ ਨੇ ਕਿਹਾ ਕਿ ਮਨਰੇਗਾ 30 ਜੂਨ, 2026 ਤੱਕ ਕਾਰਜਸ਼ੀਲ ਰਹੀ ਅਤੇ ਵੀਬੀ ਜੀ ਰਾਮ ਜੀ ਸਕੀਮ 1 ਜੁਲਾਈ,2026  ਤੋਂ ਲਾਗੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮਨਰੇਗਾ ਤਹਿਤ ਤਨਖਾਹਾਂ ਅਤੇ ਉਜਰਤਾਂ ਦਾ ਪੂਰਾ ਫੰਡ ਭਾਰਤ ਸਰਕਾਰ ਵੱਲੋਂ ਦਿੱਤਾ ਜਾਂਦਾ ਸੀ ਜਦੋਂ ਕਿ ਵਸਤਾਂ ਸਬੰਧੀ ਲਾਗਤ ਕੇਂਦਰ ਅਤੇ ਸੂਬੇ ਵਿੱਚ 75:25 ਦੇ ਅਨੁਪਾਤ ਨਾਲ ਸਾਂਝੀ  ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ,‘‘ਨਵੀਂ ਯੋਜਨਾ ਅਧੀਨ ਤਨਖਾਹਾਂ, ਉਜਰਤਾਂ ਅਤੇ ਵਸਤਾਂ ਦੀ ...
ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

hot news
*ਚੰਡੀਗੜ੍ਹ 19 ਜੁਲਾਈ*ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਵਧਾਈ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ, ਈਆਰਓ, ਏਈਆਰਓਜ਼ ਅਤੇ ਬੀਐਲਓਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਪੂਰੇ ਸਮਰਪਣ ਅਤੇ ਮਿਸ਼ਨ-ਮੋਡ ਵਿੱਚ ਕੀਤੇ ਜਾ ਰਹੇ ਕੰਮ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਲਾਚੌਰ ਦੀ ਸਫਲਤਾ ਸੂਬੇ ਦੇ ਹੋਰ ਹਲਕਿਆਂ ਲਈ ਇੱਕ ਮਾਡਲ ਵਜੋਂ ਕੰਮ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ। ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਆਪਣੇ ਬੀਐਲਓ ਕੋਲ ਗਣਨਾ ਫਾਰਮ ਜਮ੍ਹਾ ਨਹੀਂ ਕਰਵਾਏ, ਉਹ ਵੋਟਰ ਸੂਚੀਆਂ ਦੇ ਖ...
ਯੁਵਾ ਆਪਦਾ ਮਿੱਤਰ ਯੋਜਨਾ ਤਹਿਤ 07 ਰੋਜ਼ਾ ਪ੍ਰੋਗਰਾਮ ਸਮਾਪਤ

ਯੁਵਾ ਆਪਦਾ ਮਿੱਤਰ ਯੋਜਨਾ ਤਹਿਤ 07 ਰੋਜ਼ਾ ਪ੍ਰੋਗਰਾਮ ਸਮਾਪਤ

local news
ਸੰਗਰੂਰ, 19 ਜੁਲਾਈ:ਅਕਾਲ ਕਾਲਜ ਆਫ਼ ਐਜੂਕੇਸ਼ਨ, ਸੰਗਰੂਰ ਵਿਖੇ ਕਰਵਾਏ ਸੱਤ ਦਿਨਾਂ ਦੇ ਯੁਵਾ ਆਪਦਾ ਮਿੱਤਰ ਯੋਜਨਾ (YAMS) ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਸਮਾਪਨ ਹੋ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਵਲੰਟੀਅਰਾਂ ਨੂੰ ਆਫ਼ਤ ਤਿਆਰੀ ਤੇ ਐਮਰਜੈਂਸੀ ਜਵਾਬੀ ਕਾਰਵਾਈ ਲਈ ਤਿਆਰ ਕਰਨਾ ਸੀ। ਅੰਤਿਮ ਦਿਨ ਸੱਭਿਆਚਾਰਕ ਪ੍ਰੋਗਰਾਮਾਂ, ਵਿਸ਼ਾਲ ਮੌਕ ਡ੍ਰਿੱਲ, ਮੁਲਾਂਕਣ ਗਤੀਵਿਧੀਆਂ ਅਤੇ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ ਗਿਆ। ਸਮਾਪਨ ਦਿਵਸ ਦੀ ਸ਼ੁਰੂਆਤ ਐਨਐਸਐਸ ਵਲੰਟੀਅਰਾਂ ਵੱਲੋਂ ਪੇਸ਼ ਕੀਤੀਆਂ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਹੋਈ। ਇਨ੍ਹਾਂ ਪੇਸ਼ਕਾਰੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਭਾਈਚਾਰਕ ਸੇਵਾ, ਆਫ਼ਤ ਤਿਆਰੀ ਅਤੇ ਨੌਜਵਾਨ ਲੀਡਰਸ਼ਿਪ ਵਰਗੇ ਵਿਸ਼ਿਆਂ ਨੂੰ ਦਰਸਾਇਆ ਗਿਆ। ਇਨ੍ਹਾਂ ਨੇ ਸੱਤ ਦਿਨਾਂ ਦੀ ਸਿਖਲਾਈ ਦੌਰਾਨ ਪ੍ਰਾਪਤ ਗਿਆਨ ਅਤੇ ਅਨੁਭਵ ਨੂੰ ਪ੍ਰਗਟ ਕੀਤਾ ਅਤੇ ਭਾਈਚਾਰਕ ਸੁਰੱਖਿਆ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਅੰਤਿਮ ਦਿਨ ਦਾ ਮੁੱਖ ਆਕਰਸ਼ਣ ਇੱਕ ਵਿਸਤ੍ਰਿਤ ਆਫ਼ਤ ਪ੍ਰਬੰਧਨ ਮੌਕ ਡ੍ਰਿੱਲ ਸੀ, ਜਿਸ ਵਿੱਚ ਸਿਖਲਾਈ ਪ੍ਰਾਪਤ ਵਲੰਟੀ...
ਵਿਧਾਇਕ ਦਲਬੀਰ ਸਿੰਘ ਟੌਂਗ ਨੇ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਵਿਧਾਇਕ ਦਲਬੀਰ ਸਿੰਘ ਟੌਂਗ ਨੇ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

local news
ਬਾਬਾ ਬਕਾਲਾ ਸਾਹਿਬ, 19 ਜੁਲਾਈ ( ) – ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਅੱਜ ਆਪਣੇ ਕੈਂਪ ਦਫ਼ਤਰ ਵਿਖੇ ਮਿਸ਼ਨ ਪੋਸ਼ਣ 2.0 ਅਤੇ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਲਈ ਚੁਣੀਆਂ ਗਈਆਂ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹਰ ਯੋਗ ਨੌਜਵਾਨ ਨੂੰ ਉਸਦੀ ਮਿਹਨਤ ਅਤੇ ਕਾਬਲੀਅਤ ਦੇ ਆਧਾਰ 'ਤੇ ਬਰਾਬਰ ਦਾ ਮੌਕਾ ਦੇਣਾ ਹੈ, ਜਿਸ ਨਾਲ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਵਿਧਾਇਕ ਨੇ ਨਵ-...
ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

local news
ਫਾਜ਼ਿਲਕਾ 19 ਜੁਲਾਈ... ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਨਵੀਆਂ ਭਰਤੀ ਕੀਤੀਆਂ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਆਏ ਨਿਯੁਕਤੀ ਪੱਤਰ ਦਿੱਤੇ ਅਤੇ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਨੌਕਰੀਆਂ ਕੱਢ ਕੇ ਨੌਜਵਾਨ ਭਰਤੀ ਕੀਤੇ ਜਾ ਰਹੇ ਹਨ ਤਾਂ ਜੋ ਬੇਰੂਜਗਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾ ਨੂੰ ਰੁਜ਼ਗਾਰ ਦੇ ਵਸੀਲੇ ਪ੍ਰਦਾਨ ਕਰਨ ਲਈ ਜਿਥੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਤੇ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਲੋਨ ਦਵਾ ਦਿਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਮਸ਼ੀਨਰੀ ਆਦਿ ਖਰੀਦ ਕੇ ਆਪਣਾ ਰੁਜ਼ਗਾਰ ਚਲਾ ਸਕੇ! ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ ਤੇ ...
ਐਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰ ਵਾਂ ਹੁੰਗਾਰਾ

ਐਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰ ਵਾਂ ਹੁੰਗਾਰਾ

local news
ਮਾਲੇਰਕੋਟਲਾ, 19 ਜੁਲਾਈ:                 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਲਈ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇ ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਵੋਟਰਾਂ ਨੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਦੇ ਨਾਲ-ਨਾਲ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀ ਸਹਾਇਤਾ ਨਾਲ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕਰਵਾਈ।                     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 3,25,433 ਐਨਿਊਮਰੇਸ਼ਨ ਫਾਰਮ ਵੰਡੇ ਗਏ ਹਨ। ਅੱਜ ਦੇ ਵਿਸ਼ੇਸ਼ ਕੈਂਪਾਂ ਦੌਰਾਨ 3936 ਹੋਰ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਕੀਤੀ ਗਈ, ਜਿਸ ਨਾਲ ਹੁਣ ਤੱਕ ਕੁੱਲ 2,91...
ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

hot news
ਚੰਡੀਗੜ੍ਹ, 19 ਜੁਲਾਈ: ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ ਪ੍ਰੀਖਿਆ ਰੱਦ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਮੁੜ-ਪ੍ਰੀਖਿਆ ਲਈ ਗਈ ਸੀ ਜਿਸ ਦੇ ਨਤੀਜੇ ਐਲਾਨੇ ਗਏ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਮੈਡੀਕਲ ਖੇਤਰ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ, “ਇੱਕ ਵਾਰ ਫਿਰ, ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮਿਆਰੀ ਸਿੱਖਿਆ ਅਤੇ ਸਖ਼ਤ ਮਿਹਨਤ ਨਾਲ ਹਰ ਟੀਚਾ ਸਰ ਕੀਤਾ ਜਾ ਸਕਦਾ ਹੈ। ਇਸ ਸਾਲ, ਸਾਡੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਜੋ ਕਿ “ਸਿੱਖਿਆ ਕ੍ਰਾਂਤੀ” ਦੇ ਪ੍ਰਭਾਵ ਅਤੇ ਸਾਡੇ ਅਧਿਆਪਕਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ।” ਸਿੱਖਿਆ...