Shadow

Tag: punjab news

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

hot news
ਚੰਡੀਗੜ੍ਹ, 12 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 556 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 265ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 237 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,993 ਹੋ ਗਈ ਹੈ। ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀ...
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

hot news
ਚੰਡੀਗੜ੍ਹ, 11 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 264ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 264ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 222 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,756 ਹੋ ਗਈ ਹੈ। ਇਸ ਤੋਂ ਇਲਾਵਾ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿ...
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

breaking news
ਧੂਰੀ; 11 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕੰਮਾਂ ਨੇ ਉਨ੍ਹਾਂ ਦੀ ਸਰਕਾਰ ਦਾ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ਕਿਸਾਨਾਂ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ, ਸਰਕਾਰੀ ਸਕੀਮਾਂ ਰਾਹੀਂ ਹਰ ਪਰਿਵਾਰ ਲਈ 15,000 ਰੁਪਏ ਦੀ ਮਹੀਨਾਵਾਰ ਬੱਚਤ ਅਤੇ ਝੋਨੇ ਦੀ ਖਰੀਦ ਦੀ ਤੁਰੰਤ ਅਦਾਇਗੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਰਿਕਾਰਡ ਆਪਣੇ-ਆਪ ਬੋਲਦਾ ਹੈ। ਭਾਜਪਾ ਅਤੇ ਹੋਰ ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਅਕਸ ਖਰਾਬ ਕਰਨ ਦੀਆਂ ਘਟੀਆ ਕੋਸ਼ਿਸ਼ਾਂ ਅਤੇ ਉਨ੍ਹਾਂ ਦੀ ਇਮਾਨਦਾਰੀ ਨੂੰ ਢਾਹ ਲਾਉਣ ਦੀਆਂ ਕੋਝੀਆਂ ਚਾਲਾਂ ਨਾਕਾਮ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ 'ਤੇ ਛਾਪੇਮਾਰੀ ਤੋਂ ਬਾਅਦ ਸੀ.ਬੀ.ਆਈ. ਖਾਲੀ ਹੱਥ ਪਰਤੀ ਸੀ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੇ ਦਰਵਾਜ਼ੇ ਪੰਜਾਬ ਦੇ ਲੋਕਾਂ ...
ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

hot news
ਚੰਡੀਗੜ੍ਹ 10 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ ਮੁੱਦੇ 'ਤੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਦੀ ਅਗਵਾਈ ਵਾਲੀ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨ ਦੇ ਸਮਰਥਨ ਵਿੱਚ ਮਜ਼ਬੂਤੀ ਨਾਲ ਖੜ੍ਹੀ ਹੋਈ। ਇਸ ਦੌਰਾਨ ਸੀਨੀਅਰ 'ਆਪ' ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਕਈ ਹੋਰ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। "ਵੋਟ ਚੋਰੋ, ਕੁਰਸੀ ਛੱਡੋ" ਦੇ ਨਾਅਰੇ ਲਗਾਉਂਦਿਆਂ 'ਆਪ' ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਕੀਤਾ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਰਿੰਦਰ ਮੋਦੀ ਦੇਸ਼ ਦੇ ਨੌਜਵਾਨਾਂ ਤੋਂ ਡਰਦੇ ਹਨ ਕਿਉਂਕਿ ਭਾਜਪਾ ਇਮਾਨਦਾਰੀ ਨਾਲ ਚੋਣਾਂ ਨਹੀਂ ਜਿੱਤ ਸਕਦੀ, ਜਦਕਿ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਡਰਨ ਵਾਲੇ ਨਹੀਂ ਹਨ ਅਤੇ ਉਹ ਲੋਕਤੰਤਰ, ਸੰਵਿਧਾਨ ਅਤੇ ਜਨਤਾ ਦੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਲੜਾਈ ਜਾਰੀ ਰੱਖਣਗੇ। ...
ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਕੁਲਤਾਰ ਸਿੰਘ ਸੰਧਵਾਂ

ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਕੁਲਤਾਰ ਸਿੰਘ ਸੰਧਵਾਂ

hot news
ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ- ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ਲਈ ਮੋਦੀ ਦੀ ਦਿੱਲੀ ਪੁਲਿਸ ਵੱਲੋਂ ਜੁੱਤੇ ਪਾ ਕੇ, ਨੰਗੇ ਸਿਰ ਅਤੇ ਹੱਥਾਂ ਵਿੱਚ ਡੰਡੇ ਲੈ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਦਾਖਲ ਹੋਣ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਇਸ ਨੂੰ ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਅਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ। 'ਆਪ' ਨੇ ਸਵਾਲ ਕੀਤਾ ਕਿ ਕੀ ਭਾਜਪਾ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਸਿੱਖ ਭਾਈਚਾਰੇ ਨੂੰ ਦਿੱਤੇ ਗਏ ਦੁੱਖਾਂ ਵਾਂਗ ਹੀ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕਰਨਾ ਚਾਹੁੰਦੀ ਹੈ। ਪਾਰਟੀ ਨੇ ਇੱਕ ਸਿੱਖ ਪ੍ਰਦਰਸ਼ਨਕਾਰੀ ਨੂੰ ਸੜਕਾਂ 'ਤੇ ਘਸੀਟਣ ਅਤੇ ਉਸ ਦੀ ਪੈਂਟ ਪਾੜਨ ਦੀ ਘਟਨਾ ਦੀ ਵੀ ਨਿੰਦਾ ਕੀਤੀ, ਜਦਕਿ ਪੁਲਿਸ ਕਾਰਵਾਈ 'ਤੇ ਚੁੱਪੀ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਭਾਜਪਾ 'ਤੇ ਸਿੱਖ ਧਾਰਮਿਕ ਪਰੰਪਰਾਵਾਂ ਅਤੇ ਗੁਰੂ ਘਰ ਦੀ ਪਵਿੱਤਰਤਾ ਨੂੰ ਅਣਡਿੱਠ ਕਰਨ ਦਾ ਦੋਸ਼ ਲਗਾਇਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ...
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

breaking news
*ਚੰਡੀਗੜ੍ਹ, 11 ਅਕਤੂਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸ਼ਿਕੰਜਾ ਹੋਰ ਕੱਸ ਦਿੱਤਾ ਹੈ ਅਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਰਾਤ ਸਮੇਂ ਕਾਰਵਾਈ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਚਮਕੌਰ ਸਾਹਿਬ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੰਮ ਵਿੱਚ ਵਰਤੇ ਜਾ ਰਹੇ ਪੰਜ ਵਾਹਨਾਂ ਤੇ ਮਸ਼ੀਨਾਂ ਨੂੰ ਜ਼ਬਤ ਕੀਤਾ ਗਿਆ ਹੈ। ਸ੍ਰੀ ਚਮਕੌਰ ਸਾਹਿਬ ਥਾਣੇ ਵਿੱਚ ਦਰਜ ਮਾਮਲੇ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਜ਼ਬਤ ਕੀਤੇ ਵਾਹਨਾਂ ਵਿੱਚ ਬੈਕਹੋ ਲੋਡਰ ਸਮੇਤ ਤਿੰਨ ਜੇ.ਸੀ.ਬੀ. ਮਸ਼ੀਨਾਂ ਅਤੇ ਦੋ ਟਿੱਪਰ ਸ਼ਾਮਲ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

hot news
ਚੰਡੀਗੜ੍ਹ, 11 ਅਕਤੂਬਰ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਸਮਾਜਵਾਦ, ਅਹਿੰਸਾ ਅਤੇ ਆਰਥਿਕ ਸਮਾਨਤਾ ਦਾ ਪ੍ਰਤੀਕ ਦੱਸਿਆ। ਆਪਣੇ ਅਧਿਕਾਰਤ ਸੰਦੇਸ਼ ਵਿੱਚ, ਸਪੀਕਰ ਸੰਧਵਾਂ ਨੇ ਨਾਗਰਿਕਾਂ ਨੂੰ ਇਸ ਮਹਾਨ ਰਾਜੇ ਵੱਲੋਂ ਦਰਸਾਏ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਨੇ ਮਹਾਰਾਜਾ ਅਗਰਸੈਨ ਨੂੰ ਦਇਆ-ਭਾਵਨਾ ਦੀ ਅਨੋਖੀ ਮਿਸਾਲ ਅਤੇ ਅਹਿੰਸਾ ਦੇ ਸੱਚੇ ਦੂਤ ਦੱਸਿਆ, ਜਿਨ੍ਹਾਂ ਦੀ ਦੂਰਅੰਦੇਸ਼ੀ ਸੋਚ ਸਮਾਜ ਨੂੰ ਬਰਾਬਰੀ ਅਤੇ ਖੁਸ਼ਹਾਲੀ ਵੱਲ ਸੇਧ ਦੇ ਰਹੀ ਹੈ। ਅਗਰਵਾਲ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਮਹਾਰਾਜਾ ਅਗਰਸੈਨ ਵੱਲੋਂ ਦਰਸਾਏ ਮਾਰਗ 'ਤੇ ਚੱਲਦਿਆਂ, ਇਸ ਭਾਈਚਾਰੇ ਨੇ ਸ਼ਾਨਦਾਰ ਪ੍ਰਗਤੀ ਹਾਸਲ ਕੀਤੀ ਹੈ ਅਤੇ ਸਮਾਜਿਕ ਭਲਾਈ ਤੇ ਵਿਕਾਸ ਪ੍ਰਤੀ ਆਪਣੀ ਸਮਰਪਿਤ ਭਾਵਨਾ ਸਦਕਾ ਸਮਾਜ ਵਿੱਚ ਇੱਕ ਪ੍ਰਮੁੱਖ ਅਤੇ ਸਤਿਕਾਰਯੋਗ ਸਥਾਨ ਪ੍ਰਾਪਤ ਕੀਤਾ ਹੈ। ਸਪੀ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ 4 ਕਰੋੜ 43 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ 4 ਕਰੋੜ 43 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

breaking news
ਸੁਨਾਮ, 11 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ 4 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਕਾਰਜਾਂ ਵਿੱਚ ਹਸਪਤਾਲ ਦੀ ਚਾਰਦੀਵਾਰੀ, ਟਿਊਬਵੈੱਲ ਅਤੇ ਸੀਵਰੇਜ ਦੇ ਕੰਮ ਸ਼ਾਮਲ ਹਨ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਇਲਾਜ ਦੀਆਂ ਸਹੂਲਤਾਂ ਦੇ ਨਾਲ ਪਾਣੀ, ਸਫ਼ਾਈ, ਸੀਵਰੇਜ ਅਤੇ ਸੁਰੱਖਿਅਤ ਚੌਗਿਰਦੇ ਵਰਗੀਆਂ ਬੁਨਿਆਦੀ ਲੋੜਾਂ ਦਾ ਸੁਚੱਜਾ ਪ੍ਰਬੰਧ ਵੀ ਬੇਹੱਦ ਜ਼ਰੂਰੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਰਦੀਵਾਰੀ ਦੇ ਨਿਰਮਾਣ ਨਾਲ ਹਸਪਤਾਲ ਦੇ ਅਹਾਤੇ ਦੀ ਸੁਰੱਖਿਆ ਅਤੇ ਸੰਭਾਲ ਨੂੰ ਮਜ਼ਬੂਤੀ ਮਿਲੇਗੀ, ਜਦਕਿ ਟਿਊਬਵੈੱਲ ਨਾਲ ਪਾਣੀ ਦੀ ਸਪਲਾਈ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

hot news
ਨੰਗਲ 11 ਅਕਤੂਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਪਹੁੰਚ ਕੇ ਹੱਲ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਲਈ ਮਜਬੂਰ ਨਹੀਂ ਹੋਣਾ ਪਵੇਗਾ। ਇਸੇ ਮਕਸਦ ਨਾਲ ਲੋਕ ਮਿਲਣੀਆਂ ਰਾਹੀਂ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ...
ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

hot news
ਚੰਡੀਗੜ੍ਹ, 11 ਅਕਤੂਬਰ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਅਮਿਟੀ ਯੂਨੀਵਰਸਿਟੀ, ਮੁਹਾਲੀ ਵਿਖੇ ‘ਇੰਟਰਨੈਸ਼ਨਲ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026’ ਕਰਵਾਇਆ ਗਿਆ। ਇਸ ਸਮਿਟ ਵਿੱਚ ਨੀਤੀ ਘੜਨ ਵਾਲਿਆਂ, ਉਦਯੋਗਪਤੀਆਂ, ਸਿਵਲ ਸੁਸਾਇਟੀ ਦੇ ਨੁਮਾਇੰਦਿਆਂ, ਵਾਤਾਵਰਣ ਮਾਹਿਰਾਂ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਨੇ ਸ਼ਿਰਕਤ ਕੀਤੀ। ਸਮਿਟ ਦਾ ਉਦੇਸ਼ ਪਲਾਸਟਿਕ ਪ੍ਰਦੂਸ਼ਣ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਹੱਲ ਲੱਭਣਾ ਅਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’ ਦੇ ਸੰਕਲਪ ਨੂੰ ਅੱਗੇ ਵਧਾਉਣਾ ਸੀ। ਇਸ ਸਮਿਟ ਨੇ ਆਲਮੀ ਪੱਧਰ ’ਤੇ ਗਿਆਨ ਦੇ ਆਦਾਨ-ਪ੍ਰਦਾਨ, ਤਕਨਾਲੋਜੀ ਆਧਾਰਿਤ ਉਪਰਾਲਿਆਂ ਅਤੇ ਪਲਾਸਟਿਕ ਦੀ ਸਮੁੱਚੀ ਵੈਲਿਊ ਚੇਨ ਵਿੱਚ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ ਇੱਕ ਮੰਚ ਪ੍ਰਦਾਨ ਕੀਤਾ। ਇਸ ਦੌਰਾਨ ਸਪੱਸ਼ਟ ਸੁਨੇਹਾ ਦਿੱਤਾ ਗਿਆ ਕਿ ਪਲਾਸਟਿਕ ਕਚਰੇ ਦਾ ਸੁਰੱਖਿਅਤ ਇਕੱਠ, ਵਿਗਿਆਨਕ ਪ੍ਰੋਸੈਸਿੰਗ ਅਤੇ ਢੁਕਵਾਂ ਪ੍ਰਬੰਧਨ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਇਹ ਖੁਰਾਕ ਲੜੀ ਵਿੱਚ ਦਾਖ਼ਲ ਨਾ ਹੋਵੇ, ਮਿੱਟੀ ਅਤੇ ਪਾਣੀ ਨੂੰ ਪ੍ਰਦੂਸ਼ਿਤ ਨਾ ਕਰੇ ਅਤੇ ਲੋਕਾਂ ਨੂੰ ਹਾਨੀਕਾਰਕ ਪ੍ਰਦੂਸ਼ਕਾਂ ਦੇ ਸੰਪਰਕ ...