ਲੜਕੀਆਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਦੇ ਅਰੋੜਬੰਸ ਸਭਾ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਸੰਧਵਾਂ
ਕੋਟਕਪੂਰਾ, 29 ਦਸੰਬਰ : ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਲਈ ਅਰੋੜਬੰਸ ਸਭਾ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਪ੍ਰਸੰਸਾਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਅਰੋੜਬੰਸ ਸਭਾ ਨੂੰ ਨਵੇਂ ਕੰਪਿਊਟਰਾਂ, ਫਰਨੀਚਰ ਅਤੇ ਕੰਪਿਊਟਰ ਸੈਂਟਰ ਦੀ ਮੁਰੰਮਤ ਲਈ ਪੰਜ ਲੱਖ ਰੁਪਏ ਦਾ ਚੈੱਕ ਭੇਂਟ ਕਰਨ ਮੌਕੇ ਕੀਤਾ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸੇ ਨੂੰ ਦਾਨ ਦੇ ਤੌਰ ‘ਤੇ ਸਹਾਇਤਾ ਦੇਣ ਦੀ ਬਜਾਏ ਜੇਕਰ ਉਸਨੂੰ ਕਿੱਤਾਮੁਖੀ ਬਣਾਇਆ ਜਾਵੇ ਤਾਂ ਉਹ ਸਾਰੀ ਉਮਰ ਆਪਣੇ ਪੈਰਾਂ ‘ਤੇ ਖੜ੍ਹਾ ਰਹਿੰਦਾ ਹੈ। ਉਨ੍ਹਾਂ ਆਸ ਜਤਾਈ ਕਿ ਅਰੋੜਬੰਸ ਸਭਾ ਕੋਟਕਪੂਰਾ ਵੱਲੋਂ ਚਲਾਇਆ ਜਾ ਰਿਹਾ ਕੰਪਿਊਟਰ ਸੈਂਟਰ ਭਵਿੱਖ ਵਿੱਚ ਹੋਰ ਵੱਧ ਲੜਕੀਆਂ ਨੂੰ ਸਵੈ-ਰੁਜ਼ਗਾਰ ਅਤੇ ਸਰਕਾਰੀ ਨੌਕਰੀਆਂ ਵੱਲ ਪ੍ਰੇਰਿਤ ਕਰੇਗਾ।
ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਔਰਤਾਂ ਆਤਮਨਿਰਭਰ ਬਣਦੀਆਂ ਹਨ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ।
ਸ...








