ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ
*ਫਗਵਾੜਾ, 6 ਮਈ*:ਦੋਆਬਾ ਖੇਤਰ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਨੀਆ ਭਰ ਵਿੱਚ ਪ੍ਰਸਿੱਧ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਦੋਆਬੇ ਦਾ ਦਿਲ ਸਮਝੀ ਜਾਂਦੀ ਇਸ ਮਿੱਲ ਦੇ ਚਾਲੂ ਹੋਣ ਨਾਲ ਜਿੱਥੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਆਪਣੀ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਕੋਲ ਸਾਰੇ ਪੰਜਾਬੀਆਂ, ਖਾਸ ਕਰਕੇ ਫਗਵਾੜਾ ਦੇ ਲੋਕਾਂ ਲਈ ਖੁਸ਼ਖਬਰੀ ਹੈ ਕਿ ਮਸ਼ਹੂਰ ਜੇ.ਸੀ.ਟੀ. ਮਿੱਲ ਛੇਤੀ ਹੀ ਕੰਮਕਾਜ ਮੁੜ ਸ਼ੁਰੂ ਕਰੇਗੀ। ਉਤਪਾਦਨ ਮੁੜ ਸ਼ੁਰੂ ਹੋਣ 'ਤੇ ਇਸ ਮਿੱਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਦੋਆਬਾ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬ ਨੂੰ ਅੰਤਰਰਾਸ਼ਟਰੀ ਫੁੱਟਬਾਲ ਦੇ ਨਕਸ਼ੇ 'ਤੇ ਮੁੜ ਉਭਾਰਨ ਲਈ ਜੇ.ਸੀ.ਟੀ. ਦੀ ਫੁੱਟਬਾਲ ਟੀਮ ਨੂੰ ਵੀ ਮੁੜ ਸੁਰਜੀਤ ਕੀਤਾ ਜਾਵੇਗਾ। ਇੱਕ ਪੰਜਾਬੀ ਉੱਦਮੀ ਨੇ ਜੇ.ਸੀ.ਟੀ. ਮਿੱਲ ਦੀਆਂ ਜਾਇਦਾਦਾਂ ਖਰੀਦੀਆਂ ਹਨ...








