Friday, March 13
Shadow

Tag: punjab news

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

National
ਚੰਡੀਗੜ੍ਹ, 26 ਦਸੰਬਰ: ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ 'ਤੇ ਰਿਹਾ ਹੈ।" ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਦ...
ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ

ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ

National
ਕੋਟਕਪੂਰਾ/ਫਰੀਦਕੋਟ/ਜੈਤੋ 26 ਦਸੰਬਰ (     ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਸਵੇਰੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ 45 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪਹਿਲਕਦਮੀ ਬਹੁਤ ਹੀ ਸ਼ਲਾਘਯੋਗ ਹੈ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਕਾਮਨਾ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼...
314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

National
ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼...
ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

National
ਫ਼ਤਹਿਗੜ੍ਹ ਸਾਹਿਬ, 26 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ। ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਪੰਜਾਬ ਇਨ੍ਹਾਂ ਦਿਨਾਂ ਨੂੰ ‘ਸੋਗ ਦੇ ਦਿਨਾਂ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਅਦੁੱਤੀ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕਰੀਬ 50 ਲੱਖ ਸ਼ਰਧਾਲੂ ਫਤਹਿਗੜ੍ਹ ਸਾਹਿਬ ਪਹੁੰਚ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ। ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰ...
ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

National
ਫ਼ਰੀਦਕੋਟ/ਕੋਟਕਪੂਰਾ/ਜੈਤੋ 26 ਦਸੰਬਰ,2025 ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਪਰ ਪੂਰੇ ਪੰਜਾਬ ਵਿੱਚ ਪਾਬੰਦੀ ਲਗਾਈ ਗਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਬਾਰੇ ਬੋਲਦਿਆ ਕਿਹਾ ਕਿ ਚਾਈਨਾ ਡੋਰ ਦੇ ਬਹੁਤ ਬੁਰੇ ਪ੍ਰਭਾਵ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ। ਇਸ ਮੌਕੇ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕੀ ਚਾਈਨਾ ਡੋਰ ਬੱਚਿਆਂ ਨੂੰ ਖਰੀਦ ਕੇ ਨਾ ਲੈ ਕੇ ਦਿੱਤੀ ਜਾਵੇ ਅਤੇ  ਨੌਜਵਾਨ ਬੱਚਿਆਂ ਨੂੰ ਵੀ ਕਿਹਾ ਕਿ ਚਾਈਨਾ ਡੋਰ ਦੀ ਵਰਤੋ ਨਾ ਕਰਨ। ਉਨ੍ਹਾਂ ਨੇ ਦੁਕਾਨਦਾਰ ਨੂੰ ਵੀ ਅਪੀਲ ਕੀਤੀ ਕਿ ਚਾਈਨਾ ਡੋਰ ਸਟੋਰ ਕਰਕੇ ਨਾ ਰੱਖਣ ਅਤੇ ਜੇਕਰ ਕੋਈ ਆਸ ਪਾਸ ਚਾਈਨਾ ਡੋਰ ਦੀ ਵਿਕਰੀ ਕਰਦਾ ਹੈ ਤਾਂ ਉਨ੍ਹਾਂ ਬਾਰੇ ਮੇਰੇ ਧਿਆਨ ਵਿਚ ਲਿਆਂਦਾ ਜਾਵੇ, ਦੱਸਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਸਖਤ ਹਦਾਇਤ ਕੀਤੀ ਕਿ ਚਾਈਨ...
16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

National
ਫ਼ਿਰੋਜ਼ਪੁਰ, 26 ਦਸੰਬਰ 2025 ( ) ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ 16 ਅਤੇ 17 ਜਨਵਰੀ 2026 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੂਦ ਬੰਬਾਰ ਨੇ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ  ਬਸੰਤ ਮੇਲਾ 2026 ਲਈ ਪਤੰਗਬਾਜ਼ੀ ਦੇ ਮੁਕਾਬਲਿਆਂ ਲਈ 29 ਦਸੰਬਰ 2025 ਤੋਂ 06 ਜਨਵਰੀ 2026 ਤੱਕ ਰਜਿਸਟਰੇਸ਼ਨ ਕੀਤੀ ਜਾ ਸਕੇਗੀ ਅਤੇ 08 ਜਨਵਰੀ 2026 ਤੋਂ ਪਤੰਗਬਾਜੀ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ। ਮੁਕਾਬਲਿਆਂ ਦੀ ਰਜਿਸਟਰੇਸ਼ਨ ਲਈ ਜਲਦੀ ਹੀ ਆਨਲਾਈਨ ਲਿੰਕ ਅਤੇ ਵੈੱਭਸਾਈਟ ਸ਼ੇਅਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਇਨਾਮ ਵੀ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ...
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਜ਼ੋਨ ਦਾ ਰਾਜ ਪੱਧਰੀ ਪੁਰਸਕਾਰ ਨਾਲ ਹੋਇਆ ਸਨਮਾਨਿਤ

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਜ਼ੋਨ ਦਾ ਰਾਜ ਪੱਧਰੀ ਪੁਰਸਕਾਰ ਨਾਲ ਹੋਇਆ ਸਨਮਾਨਿਤ

National
ਰੂਪਨਗਰ, 26 ਦਸੰਬਰ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਵਿੱਚ ਨਵੀਂ ਤਕਨੀਕਾਂ ਦੇ ਪ੍ਰਸਾਰ ਲਈ ਸ਼ਾਨਦਾਰ ਯੋਗਦਾਨ ਪਾਇਆ ਹੈ। ਇਸ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੂੰ ਇਸ ਸਾਲ 2025 ਦੇ ਪੰਜਾਬ ਦੇ ਸਰਵਸ਼੍ਰੇਸ਼ਠ ਕੇ.ਵੀ.ਕੇ. ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਵੱਲੋਂ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਦਾ ਐਗਰੀਕਲਚਰਲ ਸਾਇੰਸਿਜ਼ ਐਂਡ ਤਕਨਾਲੋਜੀ ਜੰਮੂ ਵਿੱਚ 22 ਤੋਂ 24 ਦਸੰਬਰ 2025 ਤੱਕ ਹੋਈ ਸਾਲਾਨਾ ਜ਼ੋਨਲ ਵਰਕਸ਼ਾਪ ਦੌਰਾਨ ਪ੍ਰਦਾਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ੋਨ-1 ਦੇ 72 ਕੇ.ਵੀ.ਕੇਜ਼ ਅਤੇ ਵੱਖ-ਵੱਖ ਯੂਨੀਵਰਸਿਟੀਆਂ ਦੇ 8 ਡਾਇਰੈਕਟੋਰੇਟਸ ਨੇ ਭਾਗ ਲਿਆ। ਜ਼ਿਕਰਯੋਗ ਕਿ ਪੰਜਾਬ ਵਿੱਚ ਕੇ.ਵੀ.ਕੇ. ਰੋਪੜ ਸਮੇਤ ਕੁੱਲ 22 ਕੇ.ਵੀ.ਕੇਜ਼ ਹਨ ਜਿਨ੍ਹਾਂ ਵਿੱਚੋਂ 18 ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਦੇ ਡਾਇਰੈਕਟੋਰੇਟ ਆਫ਼ ਐਕਸਟੈਂਸ਼ਨ ਐਜੂਕੇਸ਼ਨ ਦੇ ਪ੍ਰਸ਼ਾਸਨਿਕ ਪ੍ਰਬੰਧਨ ਅਧੀਨ ਕੰਮ ਕਰ ਰਹੇ ਹਨ। ਕੇ.ਵੀ.ਕੇ. ਰੋਪੜ ਦੇ ਮੁਖੀ ਤੇ ਐਸ...
ਐਂਟੀ ਡਰੱਗ ਕੈਂਪੇਨ ਤਹਿਤ ਜ਼ਿਲੇ ਦੇ ਵੱਖ- ਵੱਖ ਆਂਗਣਵਾੜੀ ਸੈਂਟਰਾਂ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਗਰੂਕਤ

ਐਂਟੀ ਡਰੱਗ ਕੈਂਪੇਨ ਤਹਿਤ ਜ਼ਿਲੇ ਦੇ ਵੱਖ- ਵੱਖ ਆਂਗਣਵਾੜੀ ਸੈਂਟਰਾਂ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਗਰੂਕਤ

National
ਮਾਲੇਰਕੋਟਲਾ, 25 ਦਸੰਬਰ - ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ ਡਰੱਗ ਕੈਂਪੇਨ ਤਹਿਤ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਅਭਿਆਨ ਆਂਗਣਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਅਤੇ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਭਿਆਨਕ ਨੁਕਸਾਨਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ। ਸੁਪਰਵਾਈਜ਼ਰਾਂ ਵੱਲੋਂ ਦੱਸਿਆ ਗਿਆ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਗੰਭੀਰ ਨੁਕਸਾਨ ਪਹੁੰਚਾਉਂਦਾ ਹੈ। ਆਂਗਣਵਾੜੀ ਵਰਕਰਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਪਰਿਵਾਰ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਜਾਗਰੂਕਤਾ ਕੈਂਪੇਨ ਦੌਰਾਨ ਪੋਸਟਰਾਂ, ਨਾਰਿਆਂ ਅਤੇ ਸਾਧਾਰਨ ਭਾਸ਼ਾ ਵਿੱਚ ਦਿੱਤੇ ਗਏ ਸੰਦੇਸ਼ਾਂ ਰਾਹੀਂ ਨਸ਼ਾ ਮੁਕਤ ਜੀਵਨ ਅਪਣਾਉਣ ਦੀ ਅਪੀਲ ਕੀਤੀ ਗਈ। ਸੁਪਰਵਾ...
ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ

ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ

National
ਬਠਿੰਡਾ, 25 ਦਸੰਬਰ : ਬਠਿੰਡਾ ਨੂੰ ਸਮੱਸਿਆ ਮੁਕਤ, ਨਸ਼ਾ ਮੁਕਤ, ਆਦਰਸ਼ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਪਰਸਰਾਮ ਨਗਰ ਦੇ ਵਸਨੀਕਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਿਆਂ ਆਲਮ ਬਸਤੀ ਡਿਸਪੋਜ਼ਲ ਨੇੜੇ ਇੱਕ ਨਵੇਂ ਪਾਵਰ ਫੀਡਰ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਮੈਡਮ ਰਾਜ ਰਾਣੀ ਅਤੇ ਸ੍ਰੀ ਸਾਧੂ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਐਕਸੀਅਨ ਪਾਵਰ ਕਾਰਪੋਰੇਸ਼ਨ ਸ਼੍ਰੀ ਸੰਦੀਪ ਗਰਗ, ਕੌਂਸਲਰ ਸ੍ਰੀ ਰਤਨ ਰਾਹੀ, ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ, ਸ੍ਰੀ ਸੋਨੀ ਪ੍ਰਧਾਨ, ਸ੍ਰੀ ਪੰਕਜ ਸ਼ਰਮਾ, ਸ੍ਰੀ ਅਮਨਦੀਪ ਡੀਸੀ, ਅਤੇ ਸ੍ਰੀ ਯਾਦਵਿੰਦਰ ਸਿੰਘ ਮਾਨ ਵੀ ਮੌਜੂਦ ਸਨ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਭਗ 80 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਪਾਵਰ ਫੀਡਰ ਦੇ ਚਾਲੂ ਹੋਣ ਨਾਲ ਪਰਸਰਾਮ ਨਗਰ ਖੇਤਰ ਦੇ ਵਸਨੀਕਾਂ ਨੂੰ ਬਿਜਲੀ ਦੇ ਵਾਰ-ਵਾਰ ਕ...
ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਨਿਰੀਖਣ

ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਨਿਰੀਖਣ

National
ਮਾਨਸਾ, 25 ਦਸੰਬਰ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ (ਪੀ ਐਸ ਐਚ ਆਰ ਸੀ) ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਹਵਾਲਾਤੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ। ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸ਼ੰਟੀ ਸ਼ੰਟੀ ਨੇ ਬੈਰਕਾਂ, ਰਸੋਈ, ਭੋਜਨ ਸੇਵਾਵਾਂ, ਪਖਾਨੇ, ਸਫਾਈ, ਡਾਕਟਰੀ ਸਹੂਲਤਾਂ ਦਾ ਜਾਇਜ਼ਾ ਲਿਆ। ਓਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਸਫਾਈ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਖਾਸ ਕਰਕੇ ਰਸੋਈ ਵਿੱਚ, ਜਿੱਥੇ ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਫਾਈ ਦਾ ਨਿੱਜੀ ਤੌਰ 'ਤੇ ਮੁਲਾਂਕਣ ਕੀਤਾ ਅਤੇ ਖੁਦ ਖਾਣਾ ਖਾ ਕੇ ਦੇਖਿਆ। ਉਨ੍ਹਾਂ ਜੇਲ੍ਹ ਅੰਦਰ ਕੈਦੀਆਂ ਲਈ ਮਨੋਵਿਗਿਆਨਕ ਡਾਕਟਰ ਦੀ ਰੋਜ਼ਾਨਾ ਮੌਜ਼ੂਦਗੀ ਦਾ ਮਸ਼ਵਰਾ ਵੀ ਦਿੱਤਾ ਅਤੇ ਕੈਦੀਆਂ ਵੱਲੋਂ ਖੇਡ ਮੈਦਾਨਾਂ ਅੰਦਰ ਹਾਜ਼ਰੀ ਨੂੰ ਸਰਾਹਿਆ। ਓਨ੍ਹਾਂ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ...