ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਵੈ-ਗਣਨਾ ਕਰਕੇ ਲੋਕਾਂ ਨੂੰ ਦਿੱਤਾ ਸੰਦੇਸ਼
ਮਾਲੇਰਕੋਟਲਾ, 05 ਮਈ : ਡਿਜੀਟਲ ਜਨਗਣਨਾ-2027 ਦੇ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਨਿਵਾਸ ਸਥਾਨ ‘ਤੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਆਨਲਾਈਨ ਦਰਜ ਕਰਕੇ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਵਿੱਚ ਜਨਗਣਨਾ ਪੂਰੀ ਤਰ੍ਹਾਂ ਡਿਜੀਟਲ ਢੰਗ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਪ੍ਰਕਿਰਿਆ ਹੋਰ ਵੀ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣੀ ਹੈ। ਵਿਧਾਇਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ 14 ਮਈ 2026 ਤੱਕ ਆਪਣੀ ਸਵੈ-ਗਣਨਾ ਜ਼ਰੂਰ ਪੂਰੀ ਕਰਨ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਬਹੁਤ ਸੌਖੀ ਅਤੇ ਸੁਰੱਖਿਅਤ ਹੈ, ਜਿਸ ਵਿੱਚ ਨਾਗਰਿਕ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ 33 ਪ੍ਰਸ਼ਨਾਂ ਦੇ ਜਵਾਬ ਭਰ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਡਿਜੀਟਲ ਪ੍ਰਕਿਰਿਆ ਵਿੱਚ ਰਜਿਸਟ੍ਰੇਸ਼ਨ, ਓ.ਟੀ.ਪੀ. ਤਸਦੀਕ ਅਤੇ ਜਾਣ...








