ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ
ਮਾਲੇਰਕੋਟਲਾ, 21 ਦਸੰਬਰ :
ਬਲਾਕ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਲਈ ਅੱਜ ਸਥਾਨਕ ਐਮ.ਐਲ.ਏ ਦਫ਼ਤਰ ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਕੀਤੀ।
ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਵਿਅਕਤੀਆਂ ਦੀ ਨਹੀਂ, ਸਗੋਂ ਆਮ ਆਦਮੀ ਪਾਰਟੀ ਦੀ ਸੋਚ, ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਨਤਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਰਾਹੀਂ ਸਪੱਸ਼ਟ ਫ਼ਤਵਾ ਦੇ ਕੇ ਪੰਜਾਬ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਪਣੇ ਭਰੋਸੇ ਦੀ ਮੋਹਰ ਲਗਾਈ ਹੈ।
ਵਿਧਾਇਕ ਨੇ ਕਿਹਾ ਕਿ ਇਹ ਭਰੋਸਾ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਇਮਾਨਦਾਰ, ਲੋਕ-ਪੱਖੀ ਅਤੇ ਪਾਰਦਰਸ਼ੀ ਸਰਕਾਰ ਦੀ ਕਾਰਗੁਜ਼ਾਰੀ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ, ਸਿਹਤ, ਮੁਫ਼ਤ ...








