ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ ‘ਮਹਾਰਾਜਾ ਰਣਜੀਤ ਸਿੰਘ ਅਵਾਰਡ’ ਨਾਲ ਸਨਮਾਨ
ਮਹਿਲ ਕਲਾਂ, 2 ਮਈ- ਪੰਜਾਬ ਵਿਧਾਨ ਸਭਾ ਵਿੱਚ ਪਿਛਲੇ ਦਿਨੀਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ (ਸੋਧ) ਬਿੱਲ-2026' ਦੇ ਪਾਸ ਹੋਣ ਦੀ ਖੁਸ਼ੀ ਵਿੱਚ ਅੱਜ ਇੱਥੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤ ਵਲੋਂ ਵਿਸ਼ੇਸ਼ ਸਮਾਗਮ ਕਰਾਇਆ ਗਿਆ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ (ਪੰਜਾਬ ਵਿਧਾਨ ਸਭਾ) ਸ. ਕੁਲਵੰਤ ਸਿੰਘ ਪੰਡੋਰੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵੱਲੋਂ 'ਮਹਾਰਾਜਾ ਰਣਜੀਤ ਸਿੰਘ ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ।
ਇਹ ਸਨਮਾਨ ਪੰਜਾਬ ਸਰਕਾਰ ਵੱਲੋਂ 'ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ (ਸੋਧ) 2026' ਪਾਸ ਕਰਨ ਦੀ ਖੁਸ਼ੀ ਵਿੱਚ ਦਿੱਤਾ ਗਿਆ ਹੈ। ਇਸ ਸਬੰਧੀ ਵੱਖ ਵੱਖ ਪਿੰਡਾਂ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਸਨ ਅਤੇ ਅੱਜ ਮੁੱਖ ਸਮਾਗਮ ਇਸ ਗੁਰਦੁਆਰਾ ਸਾਹਿਬ ਵਿਖੇ ਹੋਇਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਲੰਬੇ ਸਮੇਂ ਤੋਂ ਇ...








