Thursday, March 12
Shadow

Tag: punjab news

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

National, Politics, Punjab
ਚੰਡੀਗੜ੍ਹ, 8 ਦਸੰਬਰ: ‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿੱਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਵਿਭਾਗ ਨੇ ਪੰਜਾਬ ਵਿੱਚ ਹਰਿਆਵਲ ਨੂੰ  ਵਧਾਉਣ ਦੇ ਆਪਣੇ ਯਤਨਾਂ ਤਹਿਤ ਸੂਬੇ ਭਰ ਵਿੱਚ ਵੱਖ-ਵੱਖ ਯੋਜਨਾਵਾਂ ਅਧੀਨ ਬੂਟੇ ਲਗਾਏ ਹਨ। ਕਈ ਨਵੀਆਂ ਪਹਿਲਕਦਮੀਆਂ ਤਹਿਤ 12,55,700 ਬੂਟੇ ਲਗਾਏ ਗਏ ਹਨ। ਇਨ੍ਹਾਂ ਵਿੱਚ ਸ਼ਹਿਰੀ ਜੰਗਲਾਤ ਅਧੀਨ ਲਗਾਏ ਗਏ 3,31,000 ਪੌਦੇ ਸ਼ਾਮਲ ਹਨ, ਜਿਨ੍ਹਾਂ ਵਿੱਚ ਸੰਸਥਾਗਤ ਜ਼ਮੀਨ ’ਤੇ ਪੌਦੇ ਲਗਾਉਣਾ ਅਤੇ ਐਗਰੋ ਫਾਰੈਸਟਰੀ (ਲਿੰਕ ਸੜਕਾਂ ਦੇ ਨਾਲ ਲਗਦੇ  ਦੇ ਖੇਤਾਂ ਵਿੱਚ ਇੱਕ ਕਤਾਰ ਵਿੱਚ ਪੌਦੇ ਲਗਾਉਣਾ), 2,50,000 ਪੋਪਲਰ/ਡਰੇਕ ਅਤੇ 3,00,000 ਸਫੈਦੇ ਦੇ ਰੁੱਖ ਸ਼ਾਮਿਲ ਹਨ। ਇਸ ਤੋਂ ਇਲਾਵਾ, ਕੰਡਿਆਲੀ ਤਾਰ ਲਗਾ ਕੇ ਪਵਿੱਤਰ ਵਣ ਵਿਕਸਤ ਕਰਨ ਦੇ ਨਾਲ-ਨਾਲ ਕੰਡਿਆਲੀ ਤਾਰ ਨਾਲ ‘ਨਾਨਕ ਬਗੀਚੀਆਂ’ ਵਿਕਸਿਤ ਕਰਨ ਦੇ ਹਿੱਸੇ ਵਜੋਂ 20,800 ਪੌਦੇ...
ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਦੇ ਰਹਿਣ ਵਾਲੇ ਗੁਰਬੀਰ ਸਿੰਘ ਉਰਫ਼ ਸੋਨੂੰ (28), ਗੁਰਪ੍ਰੀਤ ਸਿੰਘ ਉਰਫ਼ ਗੋਪਾ (32), ਗੋਰਕਾ ਸਿੰਘ ਉਰਫ਼ ਗੋਰਾ, ਰਾਜਵਿੰਦਰ ਸਿੰਘ ਉਰਫ਼ ਰਾਜੂ - ਤਿੰਨੇਂ ਵਾਸੀ ਖੇਮ ਕਰਨ (ਤਰਨਤਾਰਨ), ਜਸਪਾਲ ਸਿੰਘ ਉਰਫ਼ ਜੱਸ (24) ਵਾਸੀ ਬਚੀਵਿੰਡ (ਅੰਮ੍ਰਿਤਸਰ) ਅਤੇ ਸੁਲਤਾਨਪੁਰ ਲੋਧੀ ਸਥਿਤ 16 ਸਾਲਾ ਨਾਬਾਲਗ ਵਜੋਂ ਹੋਈ ਹੈ । ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਪਿਸਤੌਲ ਅਤੇ ਇੱਕ 9 ਐਮਐਮ ਪੀਐਕਸ-5...
‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

National, Politics, Punjab
ਚੰਡੀਗੜ੍ਹ, 8 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 282 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,711 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ  6.7 ਕਿਲੋ ਹੈਰੋਇਨ, 350 ਗ੍ਰਾਮ ਅਫੀਮ, 2382 ਨਸ਼ੀਲੀਆਂ ਗੋਲੀਆਂ ਅਤੇ 5080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

Politics, Punjab
ਚੰਡੀਗੜ੍ਹ, 7 ਦਸੰਬਰ: ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ (ਪਵਿੱਤਰ ਗ੍ਰੰਥ) ਦੇ ਗੁੰਮ ਹੋਣ ਦੇ ਸਬੰਧ ਵਿੱਚ 16 ਵਿਅਕਤੀਆਂ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਡੀ ਸਰਕਾਰ ਇਸ ਤਰ੍ਹਾਂ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਾਨੂੰ ਹਰ ਧਰਮ ਧਰਮ ਦੀ ਰਾਖੀ ਦਾ ਮਾਰਗ ਦਿਖਾਇਆ ਹੈ। ਭਾਈ ਬਲਦੇਵ ਸਿੰਘ ਵਡਾਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ...
ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

National, Politics, Punjab
ਚੰਡੀਗੜ੍ਹ, 7 ਦਸੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ ਕਿਉਂਕਿ ਇਸ ਸੰਸਥਾ ਦੇ 50 ਕੈਡਿਟ ਮੌਜੂਦਾ ਸਮੇਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਸਿਖਲਾਈ ਅਧੀਨ ਹਨ। ਦੱਸਣਯੋਗ ਹੈ ਕਿ ਇਸ ਸੰਸਥਾ ਦੇ ਪਹਿਲੀ ਵਾਰ ਐਨੀ ਵੱਡੀ ਗਿਣਤੀ ਵਿੱਚ ਕੈਡਿਟ ਐਨਡੀਏ ਵਿੱਚ ਸਿਖਲਾਈ ਲੈ ਰਹੇ ਹਨ। ਇਸ ਤੋਂ ਇਲਾਵਾ ਇਸ ਸੰਸਥਾ ਦੇ ਤਿੰਨ ਸਾਬਕਾ ਕੈਡਿਟ ਐਨਡੀਏ ਵਿਖੇ ਇੰਸਟ੍ਰਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜੋ ਹਥਿਆਰਬੰਦ ਬਲਾਂ ਲਈ ਅਗਲੀ ਪੀੜ੍ਹੀ ਤਿਆਰ ਕਰ ਰਹੇ ਹਨ। ਐਨ.ਡੀ.ਏ. ਵਿਖੇ ਸਿਖਲਾਈ ਲੈ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ ਵੱਕਾਰੀ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐਮਸੀ) ਦੇ ਚੁਣੇ ਗਏ ਕੈਡਿਟਾਂ ਤੋਂ ਬਹੁਤ ਥੋੜ੍ਹੇ ਫ਼ਰਕ ਨਾਲ ਦੂਜੇ ਨੰਬਰ ਉੱਤੇ ਰਹੀ ਹੈ, ਜੋ ਸੰਸਥਾ ਲਈ ਇੱਕ ਸ਼ਾਨਦਾਰ ਪ੍ਰਾਪਤੀ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਕ ਵਾਰ ਫਿਰ ਤੋਂ ਸੂਬੇ ਦਾ...
ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

National, Politics, Punjab
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਦਸੰਬਰ: ਦੇਸ਼ ਵਿੱਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ 24X7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਕਦਮ ਚੁੱਕੇ ਹਨ। ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ  ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਦੇਣ ਦੀ ਵਚਨਬੱਧਤਾ ਤਹਿਤ, ਸਥਿਤੀ ਨੂੰ ਸੁਚਾਰੂ ਬਣਾਉਣ ਲਈ ਹਵਾਈ ਅੱਡਾ ਅਧਿਕਾਰੀਆਂ, ਸੀ ਆਈ ਐਸ ਐਫ ਅਤੇ ਏਅਰਲਾਈਨ ਕੰਪਨੀਆਂ ਨਾਲ ਵਿਸਥਾਰਤ ਗੱਲਬਾਤ ਕੀਤੀ। ਸਕੱਤਰ, ਸ਼ਹਿਰੀ ਹਵਾਬਾਜ਼ੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਇੰਡੀਗੋ ਫਲਾਈਟ ਚ ਦੇਰੀ/ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਫੰਡ ਅਤੇ ਰੀਸ਼ਡਿਊਲਿੰਗ, ਸਮਾਨ ਦੀ ਡਿਲੀਵਰੀ ਅਤੇ ਫਲਾਈਟ ...
ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ  ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ  ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਤਰਨਤਾਰਨ ਦੇ ਪਿੰਡ ਖਾਲੜਾ ਦੇ ਵਸਨੀਕ ਸੰਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਦੀ ਰਾਇਲ ਐਨਫੀਲਡ (ਬੁਲੇਟ) ਮੋਟਰਸਾਈਕਲ ਵੀ ਜ਼ਬਤ ਕੀਤੀ  ਹੈ, ਜਿਸਦੀ ਵਰਤੋਂ ਖੇਪਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਆਪਣੇ ਸਾਥੀ ਅਤੇ ਪੁਲਿਸ ਨ...
‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 7 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 204 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 281 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,580 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫ਼ੀਮ, 281 ਨਸ਼ੀਲੀਆਂ ਗੋਲੀਆਂ ਅਤੇ 20,920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ...
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

National, Politics, Punjab
ਚੰਡੀਗੜ੍ਹ, 6 ਦਸੰਬਰ: ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਪੱਕੇ ਤੌਰ 'ਤੇ ਹੱਲ ਕਰਨ ਦਾ ਪ੍ਰਣ ਲਿਆ ਹੈ। ਸ. ਬੈਂਸ ਨੇ ਨੰਗਲ ਨਾਲ ਆਪਣੇ ਡੂੰਘੇ ਸਬੰਧ ਦਾ ਪ੍ਰਗਟਾਵਾ ਕਰਦਿਆਂ ਇਸਨੂੰ "ਪੰਜਾਬ ਅਤੇ ਦੇਸ਼ ਦਾ ਸਭ ਤੋਂ ਖੂਬਸੂਰਤ ਸ਼ਹਿਰ" ਦੱਸਿਆ। ਉਨ੍ਹਾਂ ਨੇ ਇਥੋਂ ਦੇ ਵਸਨੀਕਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਦਾ ਪ੍ਰਣ ਲਿਆ ਅਤੇ ਕਿਹਾ ਕਿ ਇਸ ਸ਼ਹਿਰ ਦੀ ਕੀਮਤੀ ਜ਼ਮੀਨ ਖਾਸ ਤੌਰ 'ਤੇ ਕਿਲਨ ਏਰੀਆ ਦੇ ਬਾਜ਼ਾਰ ਅਤੇ ਪਹਾੜੀ ਮਾਰਕੀਟ 'ਤੇ ਬੀ.ਬੀ.ਐਮ.ਬੀ. ਦਾ ਦਾਅਵਾ ਸ਼ਹਿਰ ਦੀ ਜੀਵਨ ਰੇਖਾ ਲਈ ਵੱਡਾ ਖ਼ਤਰਾ ਹੈ। ਇੱਕ ਵੀਡੀਓ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਨੰਗਲ ਦੇ ਬਜ਼ੁਰਗਾਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਹ ਜਾਣ ਕੇ ਵੱਡਾ ਝਟਕਾ ਲੱਗਿਆ ਕਿ ਇਹ ਲੋਕ ਡਰ ਅਤੇ ਪਰੇਸ਼ਾਨੀ ਦੇ ਸਾਏ ‘ਚ ਘਿਰੇ ਦਹਾਕਿਆਂ ਤੋਂ ਇਸ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੇ ਹਰ ਸਮੇਂ ਇ...
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

National, Politics, Punjab
ਜਲੰਧਰ, 6 ਦਸੰਬਰ :  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਬਠਿੰਡਾ ਪ੍ਰਾਜੈਕਟ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ਆਦਿ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਪਹਿਲਾਂ ਹੀ ਐਕਵਾਇਰ ਕੀਤੀ ਗਈ ਜ਼ਮੀਨ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪੱਖ ਵਿੱਚ ਪੈਂਡਿੰਗ ਇੰਤਕਾਲਾਂ ਦੇ ਜਲਦ ਨਿਪਟਾਰੇ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪੈਂਡਿੰਗ ਇੰਤਕਾਲਾਂ ਬਾਰੇ ਇੱਕ ਵਿਸਥਾਰਤ ਰਿਪੋਰਟ ਤਿਆਰ ਕਰਨ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਮਹੱਤਵਪੂਰਣ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਇਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਚੱਲ ਰਹੇ ਹਾਈਵੇ ਪ੍ਰਾਜੈਕਟਾਂ ਨੂੰ ਜ਼ਿਲ੍ਹੇ ਦੇ ਆਰਥਿਕ ਵਿਕਾਸ ਲਈ ਮੀਲ ਪੱਥਰ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਹਤਰ ਖੇਤਰੀ ਸੰਪਰਕ ਵਿਕਾਸ ਲਈ ਨਵੇਂ ਰਸਤੇ ਖੋਲ੍ਹ...