Thursday, October 22
Shadow

Tag: punjab news

ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

hot news
ਚੰਡੀਗੜ੍ਹ, 4 ਜੁਲਾਈ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਹੁਣ ਲੋਕ- ਲਹਿਰ ਬਣਦੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਲੋਕ ਵੱਡੀ ਗਿਣਤੀ ਵਿੱਚ ਅੱਗੇ ਆ ਕੇ ‘ਸੇਫ ਪੰਜਾਬ’ ਵਟਸਐਪ ਹੈਲਪਲਾਈਨ 97791-00200 ‘ਤੇ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ‘ਸੇਫ ਪੰਜਾਬ’ ਹੈਲਪਲਾਈਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਹਿੱਸਾ ਹੈ। ਲੋਕਾਂ ਦੀ ਵਧਦੀ ਭਾਗੀਦਾਰੀ ਨਾਲ ਨਾ ਸਿਰਫ਼ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਮਦਦ ਮਿਲ ਰਹੀ ਹੈ, ਸਗੋਂ ਇਸ ਤੋਂ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਲੋਕਾਂ ਦਾ ਸਰਕਾਰ ‘ਤੇ ਭਰੋਸਾ ਵਧਿਆ ਹੈ। ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਦਿੱਤੀ ਇਤਲਾਹ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸੇ ਲਈ ਇਹ ਪਹਿਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਮਜ਼ਬੂਤ ਅਧਾਰ ਬਣ ਕੇ ਉੱਭ...
ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ ਕਮਿਸ਼ਨ ਨੂੰ ਰਿਪੋਰਟ ਪੇਸ਼

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ ਕਮਿਸ਼ਨ ਨੂੰ ਰਿਪੋਰਟ ਪੇਸ਼

hot news
ਚੰਡੀਗੜ੍ਹ,04 ਜੁਲਾਈ: ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ  3 ਜੁਲਾਈ 2026  ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਜਿਸ ਤੇ ਅਮਲ ਕਰਦਿਆਂ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਸੋਨਾਲੀ ਗਿਰਿ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਇਸ ਭਰਤੀ ਪ੍ਰਕਿਰਿਆ ਦੌਰਾਨ ਅਨੂਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰ ਲਈ ਅਸਾਮੀਆਂ ਨਾ ਹੋਣ ਸਬੰਧੀ ਦਸਤਾਵੇਜ਼ ਪੇਸ਼ ਕੀਤੇ ਜਿਸ ਸਬੰਧੀ ਕਮਿਸ਼ਨ ਵਲੋਂ 72 ਘੰਟੇ ਵਿਚ ਇਨ੍ਹਾਂ ਦਸਤਾਵੇਜ਼ਾਂ ਦਾ ਅਧਿਐਨ ਕਰਕੇ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

local news
ਕੋਟਕਪੂਰਾ, 4 ਜੁਲਾਈ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਪਿੰਡ ਚਹਿਲ,  ਪਿੰਡ ਫਿੱਡੇ ਕਲਾਂ ਅਤੇ ਪਿੰਡ ਭੇਰੋ  ਭੱਟੀ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ।ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੀਕਰ ਸ. ਸੰਧਵਾ ਨੇ ਕਿਹਾ ਕਿ ਪਿੰਡਾਂ ਦੇ ਲੋਕ ਆਪ ਸਰਕਾਰ ਦੇ ਕੰਮਾ ਤੋਂ ਬਹੁਤ ਖੁਸ਼ ਹਨ। ਪਿੰਡਾ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਨਹਿਰੀ ਪਾਣੀ ਜੋ ਪਿੰਡਾਂ ਵਿਚ ਪਹੁੰਚਾਇਆ ਗਿਆ ਹੈ। ਉਸ ਨਾਲ ਲੋਕਾਂ ਨੂੰ ਕ...
ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਪੁਲਿਸ ਆਬਜ਼ਰਵਰ ਨਿਯੁਕਤ

ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਪੁਲਿਸ ਆਬਜ਼ਰਵਰ ਨਿਯੁਕਤ

local news
ਹੁਸ਼ਿਆਰਪੁਰ, 4 ਜੁਲਾਈ : ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ-2026 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਵਾਉਣ ਲਈ ਉਘੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ। ਕਮਿਸ਼ਨ ਵਲੋਂ ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਨੂੰ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਚੋਣ ਆਬਜ਼ਰਵਰ ਦੇ ਰੂਪ ਵਿਚ ਡਾ. ਸੇਨੂੰ ਦੁੱਗਲ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਚੋਣਾਂ ਸਬੰਧੀ ਵਿਵਸਥਾ ’ਤੇ ਨਜ਼ਰ ਰੱਖਣਗੇ ਅਤੇ ਚੋਣਾਂ ਨਾਲ ਜੁੜੀਆ ਸ਼ਿਕਾਇਤਾਂ ਅਤੇ ਹੋਰ ਮਾਮਲਿਆਂ ਦਾ ਨੋਟਿਸ ਲੈਣਗੇ। ਉਨ੍ਹਾਂ ਦਾ ਕੈਂਪ ਆਫਿਸ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਇਨਜ਼, ਹੁਸ਼ਿਆਰਪੁਰ ਵਿਚ ਸਥਾਪਿਤ ਕੀਤਾ ਗਿਆ ਹੈ। ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਅਤੇ ਜਾਣਕਾਰੀ ਲਈ ਉਨ੍ਹਾਂ ਦੇ ਮੋਬਾਇਲ ਨੰਬਰ 94787-84338 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਪੁਲਿਸ ਆਬਜਰਵਰ ਦੇ ਤੌਰ ‘ਤੇ ਗੁਰਪ੍ਰੀਤ ਸਿੰਘ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ ਆਜ਼ਾਦ, ...
ਹਲਕਾ ਵਿਧਾਇਕ ਗਿੱਦੜਬਾਹਾ  ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਹਲਕਾ ਵਿਧਾਇਕ ਗਿੱਦੜਬਾਹਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

local news
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ਸਰਕਾਰ ਵਲੋਂ ਚਲਾਈ ਜਾ ਰਹੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਗਿੱਦੜਬਾਹਾ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਆਪਣੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਗੁਰੂਸਰ, ਲੁੰਡੇਵਾਲਾ, ਭੂੰਦੜ, ਕਰਨੀਵਾਲਾ ਅਤੇ ਗਿੱਦੜਬਾਹਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰੀ ਸਕੀਮਾਂ ਸਬੰਧੀ ਜਾਣੂੰ ਕਰਵਾਇਆ।                 ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਔਰਤਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਮਾਵਾਂ—ਧੀਆਂ ਸਤਿਕਾਰ ਯੋਜਨਾ ਚਲਾਈ ਗਈ ਹੈ, ਜਿਸ ਦਾ ਉਹਨਾਂ ਨੂੰ ਪੂਰਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ।                 ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।...
ਵਿਸ਼ੇਸ ਗਹਿਰੀ ਸੁਧਾਈ: ਪਿੰਡ ਸ਼ਹਿਣਾ ਦੇ 96 ਸਾਲ ਦੇ ਜੀਤ ਸਿੰਘ ਨੇ ਭਰਿਆ ਗਣਨਾ ਫਾਰਮ

ਵਿਸ਼ੇਸ ਗਹਿਰੀ ਸੁਧਾਈ: ਪਿੰਡ ਸ਼ਹਿਣਾ ਦੇ 96 ਸਾਲ ਦੇ ਜੀਤ ਸਿੰਘ ਨੇ ਭਰਿਆ ਗਣਨਾ ਫਾਰਮ

local news
ਸ਼ਹਿਣਾ/ਬਰਨਾਲਾ, 4 ਜੁਲਾਈ- ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਵੋਟਾਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਜਾਰੀ ਹੈ। ਇਸ ਸਬੰਧੀ ਅੱਜ ਵਿਧਾਨ ਸਭਾ ਹਲਕਾ 102 ਭਦੌੜ ਦੇ ਪਿੰਡ ਸ਼ਹਿਣਾ ਦੇ ਬੂਥ ਨੰਬਰ 39 ਦੇ 96 ਸਾਲ ਦੇ ਵੋਟਰ ਜੀਤ ਸਿੰਘ ਵੱਲੋਂ ਆਪਣਾ ਗਣਨਾ ਫਾਰਮ ਭਰਿਆ ਗਿਆ। ਬੂਥ ਦੇ ਬੀ.ਐਲ.ਓ. ਗੁਰਪ੍ਰੀਤ ਸਿੰਘ ਵੱਲੋਂ ਜੀਤ ਸਿੰਘ ਦਾ ਗਣਨਾ ਫਾਰਮ ਡਿਜ਼ੀਟਾਇਜ਼ਡ ਵੀ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ.ਏ.ਐਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਸ.ਆਈ.ਆਰ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 96 ਸਾਲ ਦੇ ਜੀਤ ਸਿੰਘ ਵੱਲੋਂ ਭਰਿਆ ਗਿਆ ਗਣਨਾ ਫਾਰਮ ਇਹ ਸੁਨੇਹਾ ਦੇ ਰਿਹਾ ਕਿ ਹਰ ਇੱਕ ਯੋਗ ਵੋਟਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਦਾ ਵੀ ਇਹ ਹੀ ਉਦੇਸ਼ ਹੈ ਕਿ ਹਰ ਯੋਗ ਵੋਟਰ ਦਾ ਨਵੀਂ ਬਣਾਈ ਜਾ ਰਹੀ ਵੋਟਰ ਲਿਸਟ ਵਿੱਚ ਨਾਮ ਜ਼ਰੂਰ ਸ਼ਾਮਲ ਹੋਵੇ ਤੇ ਅਯੋਗ ਵੋਟਰ ਦਾ ...
‘ਮੋਰਿੰਡਾ ਮੰਥਨ’: ਕਾਂਗਰਸੀ ਹਾਈਕਮਾਂਡ ਨੂੰ ਹਫ਼ਤੇ ਦਾ ਅਲਟੀਮੇਟਮ

‘ਮੋਰਿੰਡਾ ਮੰਥਨ’: ਕਾਂਗਰਸੀ ਹਾਈਕਮਾਂਡ ਨੂੰ ਹਫ਼ਤੇ ਦਾ ਅਲਟੀਮੇਟਮ

hot news
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ‘ਮੋਰਿੰਡਾ ਮੰਥਨ’ ’ਚ ਪਾਰਟੀ ਦੇ ਫ਼ੈਸਲੇ ਤੋਂ ਨਾਰਾਜ਼ ਆਗੂਆਂ ਨੇ ਕਾਂਗਰਸ ਹਾਈਕਮਾਂਡ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦੇ ਦਿੱਤਾ ਹੈ। ਕਈ ਘੰਟਿਆਂ ਦੇ ਸਿਆਸੀ ਮੰਥਨ ਮਗਰੋਂ ਨਾਰਾਜ਼ ਆਗੂਆਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਹਾਈਕਮਾਂਡ ਨੂੰ ਇੱਕ ਹਫ਼ਤੇ ਦੇ ਅੰਦਰ ਮਸਲੇ ਨੂੰ ਨਜਿੱਠਣ ਲਈ ਕਿਹਾ ਹੈ। ਸਾਬਕਾ ਮੁੱਖ ਮੰਤਰੀ ਚੰਨੀ ਦੀ ਮੋਰਿੰਡਾ ਵਿਚਲੀ ਰਿਹਾਇਸ਼ ’ਤੇ ਅੱਜ ਕਈ ਘੰਟੇ ਲੰਮੀ ਮੀਟਿੰਗ ਚੱਲੀ ਜਿਸ ’ਚ ਪੰਜਾਬ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਦੀਆਂ ਸ਼ਿਕਾਇਤਾਂ ਨੂੰ ਕੇਂਦਰੀ ਲੀਡਰਸ਼ਿਪ ਅੱਗੇ ਰੱਖਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ’ਚ ਸ਼ਾਮਲ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ ’ਚ ਇੱਕ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਅਤੇ ਇਹ ਕਮੇਟੀ ਹਾਈਕਮਾਂਡ ਨੂੰ ਮਿਲੇਗੀ। ਮੀਟਿੰਗ ’ਚ ਚੰਨੀ ਨੂੰ ਭਵਿੱਖ ਦੀ ਰਣਨੀਤੀ ਤੈਅ ਕਰਨ ਦੇ ਵੀ ਪੂਰੇ ਅਧਿਕਾਰ ਦੇ ਦਿੱਤੇ ਗਏ ਹਨ। ਅੱਜ ਦੀ ਮੀਟਿੰਗ ਤੋਂ ਪਹਿਲਾਂ ਅਤੇ ਬਾਅਦ ’ਚ ਚੰਨੀ ਨੇ ਖ਼ੁਦ ਪੂਰੇ ਮਾਹੌਲ ’ਤੇ ਚੁੱਪ ਧਾਰੀ ਹੋਈ ਹੈ। ਅੱਜ ਦੀ ਮੀਟਿੰਗ ਦੇ ਫ਼ੈਸਲੇ ਤੋਂ ਸੰਕੇਤ ਮਿਲਦੇ ਹਨ...
ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

hot news
ਚੰਡੀਗੜ੍ਹ: 3 ਜੁਲਾਈ , 2026- ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਉਦੇਸ਼ ਸਰਕਾਰੀ ਏਜੰਸੀਆਂ, ਕਮਿਊਨਿਟੀ ਲੀਡਰਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿਚਾਲੇ ਟਿਕਾਊ ਭਾਈਵਾਲੀ ਕਾਇਮ ਕਰਨਾ ਹੈ ਤਾਂ ਜੋ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਿਆ ਜਾ ਸਕੇ। ਇਹ ਸੰਮੇਲਨ ਅੰਤਰਰਾਸ਼ਟਰੀ ਨਸ਼ਾ ਅਤੇ ਨਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ਡਾਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ (ਡਿਟਸੂ) ਵੱਲੋਂ ਆਯੋਜਿਤ ਕੀਤਾ ਗਿਆ, ਜੋ ਪੰਜਾਬ ਵਿਚ ਨਸ਼ਾ ਵਿਰੋਧੀ ਵਿਆਪਕ ਕਾਰਵਾਈ ਦਾ ਤਕਨੀਕੀ ਆਧਾਰ ਹੈ। ਇਸ ਸਮਾਗਮ ਵਿੱਚ 40 ਤੋਂ ਵੱਧ ਸੰਸਥਾਵਾਂ ਦੇ 80 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ। ਇਹ ਸੰਸਥਾਵਾਂ ਸਿੱਖਿਆ, ਮਾਨਸਿਕ ਸਿਹਤ, ਨਸ਼ਾ-ਛੁਡਾਉਣ, ਬੱਚਿਆਂ ਦੀ ਸੁਰੱਖਿਆ, ਯੁਵਕ ਭਲਾਈ, ਔਰਤ ਦੇ ਸਸ਼ਕਤੀਕਰਨ, ਕਮਿਊਨਿਟੀ ਆਊਟਰੀਚ ਅਤੇ ਖੇਡਾਂ ਵਿਚ ਕੰਮ ਕਰ ਰਹੀਆਂ ਹਨ। ਇਸ ਮੌਕੇ ਪੰਜਾਬ ਦੇ ਸਿਹਤ...
ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ

ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ

hot news
ਹੁਸ਼ਿਆਰਪੁਰ, 3 ਜੁਲਾਈ: 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰ ਅਤੇ ਐਮ.ਡੀ. ਸ਼ੂਗਰਫੈੱਡ ਸੇਨੂ ਦੁੱਗਲ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨਾਲ ਮਿਲ ਕੇ ਚੋਣ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਗਰ ਨਿਗਮ ਦੇ 50 ਵਾਰਡਾਂ ਲਈ ਕੁੱਲ 1,33,569 ਵੋਟਰ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ 139 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ 12 ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ ਵੀ ਮੌਜੂਦ ਸਨ। ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਈ.ਏ.ਐਸ. ਅਧਿਕਾਰੀ ਅਤੇ...
ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ ‘ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ- ਕੇਜਰੀਵਾਲ

ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ ‘ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ- ਕੇਜਰੀਵਾਲ

hot news
ਨਵੀਂ ਦਿੱਲੀ, 3 ਜੁਲਾਈ-   ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਜ਼ਬਰਦਸਤੀ ਈ-20 ਪੈਟਰੋਲ ਥੋਪਣ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਈ ਪੂਰਾ ਦੇਸ਼ ਇੱਕ ਪ੍ਰਯੋਗਸ਼ਾਲਾ ਹੈ। ਹੁਣ ਸਰਕਾਰ ਲੋਕਾਂ 'ਤੇ ਜ਼ਬਰਦਸਤੀ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ ਥੋਪ ਰਹੀ ਹੈ। ਜਦਕਿ ਇਥੇਨੌਲ ਕਾਰਨ ਗੱਡੀਆਂ ਬੰਦ ਹੋ ਰਹੀਆਂ ਹਨ, ਪਾਰਟਸ ਖ਼ਰਾਬ ਹੋ ਰਹੇ ਹਨ ਅਤੇ ਮਾਈਲੇਜ ਵੀ 30 ਫੀਸਦੀ ਘੱਟ ਰਹੀ ਹੈ। ਇਸ ਨਾਲ ਦੇਸ਼ ਭਰ ਦੇ ਲੋਕਾਂ ਵਿੱਚ ਭਾਰੀ ਗੁੱਸਾ ਹੈ। ਜਦੋਂ ਗੱਡੀਆਂ ਦੀ ਮਾਈਲੇਜ 30 ਫੀਸਦੀ ਘੱਟ ਰਹੀ ਹੈ, ਤਾਂ ਇਥੇਨੌਲ ਮਿਸ਼ਰਿਤ ਪੈਟਰੋਲ ਵੀ 30 ਫੀਸਦੀ ਸਸਤਾ ਹੋਣਾ ਚਾਹੀਦਾ ਹੈ। ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਅਟਾਰਨੀ ਜਨਰਲ ਵੱਲੋਂ ਦਿੱਤੀ ਗਈ ਦਲੀਲ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਦੇ ਅਟਾਰਨੀ ਜਨਰਲ ਨੇ ਸੁਪਰੀਮ ਕੋਰਟ ਵਿੱਚ ਕਿਹਾ ਸੀ ਕਿ ਇਹ ਸਿਰਫ਼ ਇੱਕ ਪ੍ਰਯੋਗ ਹੈ, ਪਰ ਬਾਅਦ ਵਿੱਚ ਕੇਂਦਰ ਸਰਕਾਰ ਮੁਕਰ ਗਈ ਕਿ ਉਸ ਨੇ ਅਜਿਹਾ ਕੁਝ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਯੋਗ ਤਾਂ ਕੁਝ ...