Tuesday, November 3
Shadow

Tag: punjab

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਟਾਲਾ ਤੋਂ ਮਥੁਰਾ ਅਤੇ ਵ੍ਰਿੰਦਾਵਨ ਲਈ ਬੱਸ ਰਵਾਨਾ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਟਾਲਾ ਤੋਂ ਮਥੁਰਾ ਅਤੇ ਵ੍ਰਿੰਦਾਵਨ ਲਈ ਬੱਸ ਰਵਾਨਾ

hot news
ਬਟਾਲਾ, 3 ਨਵੰਬਰ - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ਼ਰਧਾਲੂਆਂ ਨੂੰ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਜਿਸ ਦੇ ਚੱਲਦਿਆਂ ਵਾਰਡ ਨੰਬਰ 41 ਤੋਂ ਮਥੁਰਾ ਅਤੇ ਵ੍ਰਿੰਦਾਵਨ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਮੇਅਰ ਨਗਰ ਨਿਗਮ ਬਟਾਲਾ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਆਗੂ ਸੁਭਾਸ਼ ਮਹਿਤਾ ਅਤੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਸ਼ਰਧਾਲੂਆਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ  ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ , ਹਰਿਦੁਆਰ ਅਤੇ ਰਿਸੀਕੇਸ਼ ਲਈ ਅਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅ...
25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime, hot news
ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐੱਸਆਈ ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਦਰਜ ਕਰਾਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕਿਸੇ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ ਏਐੱਸਆਈ ਤਰਸੇਮ ਲਾਲ ਨੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਗਈ ਸੀ। ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ  ਦੋ...