ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ
ਪੱਟੀ/ਤਰਨ ਤਾਰਨ, 1 ਦਸੰਬਰ ( ) - ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਾਰੇ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਮਿਡਲ ਵਿੰਗ ਤੇ ਨੌਵੀਂ-ਦਸਵੀਂ ਵਿੰਗ ਦੇ ਵਿਦਿਆਰਥੀਆਂ ਦੀਆਂ ਟੀਮਾਂ ਦੇ ਸਾਇੰਸ, ਸਮਾਜਿਕ, ਹਿਸਾਬ ਤੇ ਅੰਗਰੇਜ਼ੀ ਵਿਸੇ ਦੇ ਕੁਵਿਜ ਮੁਕਾਬਲੇ ਸਰਕਾਰੀ ਸਮਾਰਟ ਹਾਈ ਸਕੂਲ ਚੀਮਾ ਕਲਾਂ ਵਿਖੇ ਬੀ.ਐਨ. ਓ. ਮੈਡਮ ਮੁੱਖ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿੱਚੋਂ ਇੱਕ ਇੱਕ ਵਿਦਿਆਰਥੀ ਅਤੇ ਨੌਵੀਂ-ਦਸਵੀਂ ਵਿੱਚੋਂ ਵੀ ਇਕ-ਇੱਕ ਵਿਦਿਆਰਥੀ ਦੀ ਟੀਮ ਨੇ ਭਾਗ ਲਿਆ। ਛੇਵੀਂ ਤੋਂ ਅੱਠਵੀਂ ਵਿੰਗ ਦੇ ਵਿੱਚੋਂ ਸਰਕਾਰੀ ਹਾਈ ਸਕੂਲ ਕੁੱਲਾ ਨੇ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਬੈਠੇ ਭੈਣੀ ਨੇ ਦੂਸਰਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਚੀਮਾ ਕਲਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹਾਈ ਵਿੰਗ ਦੇ ਵਿੱਚੋਂ ਸਰਕਾਰੀ ਹਾਈ ਸਮਾਰਟ ਸਕੂਲ ਚੀਮਾ ਕਲਾਂ ਨੇ ਪਹਿਲਾ ਸਥਾਨ, ਸਕੂਲ ਆਫ ਐਮੀਨੈਂਸ ਪੋਟੀ ਨੇ ਦੂਜਾ ਸਥਾਨ ਅਤੇ ਸਰਕਾਰੀ ਹਾ...








