Thursday, March 12
Shadow

Tag: punjabi news

ਰਣਬੀਰ ਕਾਲਜ ਸੰਗਰੂਰ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ

National, Politics, Punjab
ਸੰਗਰੂਰ, 26 ਨਵੰਬਰ: ਸੰਗਰੂਰ ਦੇ ਰਣਬੀਰ ਕਾਲਜ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਧਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ ਦਾ ਆਗਾਜ਼ ਅੱਜ ਧੂਮ ਧੜੱਕੇ ਨਾਲ ਹੋਇਆ। 30 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਦਾ ਆਗਾਜ਼ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਡਿਪਟੀ ਕਮਿਸ਼ਨਰ, ਸੰਗਰੂਰ ਰਾਹੁਲ ਚਾਬਾ ਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਰਿਬਨ ਕੱਟਕੇ ਇਸ ਮੇਲੇ ਦਾ ਆਗਾਜ਼ ਕੀਤਾ। ਇਸ ਸਮੇਂ ਮੇਲੇ 'ਚ ਪੁੱਜਣ 'ਤੇ ਮਹਿਮਾਨਾਂ ਦਾ ਬੀਨ ਵਾਜੇ ਤੇ ਰਵਾਇਤੀ ਲੋਕ ਨਾਚਾਂ ਦੇ ਕਲਾਕਾਰਾਂ ਨੇ ਧਮਾਲਾਂ ਪਾਉਂਦਿਆਂ ਸਵਾਗਤ ਕੀਤਾ। ਇਸ ਦੌਰਾਨ ਆਪਣੇ ਸੰਬੋਧਨ 'ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ "ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਧਮੀਆਂ ਦਾ ਸਸ਼ਕਤੀਕਰਨ" ਸੰਗਰੂਰ ਵਿਖੇ ਕਰਵਾਇਆ ਜਾਣਾ ਜ਼ਿਲ੍ਹੇ ਲਈ ਮਾਣ ਵਾਲੀ...
ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸਕੱਤਰ ਪੰਜਾਬ ਵਿਧਾਨ ਸ੍ਰੀ ਰਾਮਲੋਕ ਖਟਾਣਾ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਇਜਾਜ਼ਤ ਨਾਲ ਸ਼ੁਰੂਆਤੀ ਸਮਾਗਮ ਆਰੰਭ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਪੀਕਰ ਵਿਧਾਨ ਸਭਾ ਅਤੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ। ਇਸ ਮੌਕੇ ਪੰਜਾਬ ਦੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਭਾਰਤ ਦੇਸ਼ ਦਾ ਸੰਵਿਧਾਨ ਸਾਨੂੰ ਜਿਥੇ ਜ਼ਿੰਦਗੀ ਨੂੰ ਬਿਹਤਰ ਢੰਗ ਨਾਲ ਜਿਊਣ ਦਾ ਅਧਿਕਾਰ ਦਿੰਦਾ ਹੈ ਉਥੇ ਨਾਲ ਹੀ ਸ...

ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 26 ਨਵੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸੂਬੇ ਦੀਆਂ ਮਹਿਲਾਵਾਂ ਨੂੰ ਆਪਣੀ ਹੁਨਰਮੰਦੀ, ਰਚਨਾਤਮਿਕਤਾ ਅਤੇ ਹੱਥ ਨਾਲ ਬਣੇ ਉਤਪਾਦਾਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਪੜਾਅਵਾਰ "ਪੰਜਾਬ ਸਖੀ ਸ਼ਕਤੀ ਮੇਲੇ" ਲਗਾਏ ਜਾ ਰਹੇ ਹਨ। ਪਹਿਲੇ ਮੇਲੇ ਦੀ ਸ਼ੁਰੂਆਤ 26 ਨਵੰਬਰ ਨੂੰ ਸੰਗਰੂਰ ਤੋਂ ਕਰ ਦਿੱਤੀ ਗਈ ਹੈ। ਸੰਗਰੂਰ ਦੇ ਰਣਬੀਰ ਕਾਲਜ ਗਰਾਊਂਡ ਵਿੱਚ ਇਹ ਮੇਲਾ 30 ਨਵੰਬਰ ਤੱਕ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਇਹ ਮੇਲੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਰਾਜ ਪੇਂਡੂ ਆਜ਼ੀਵਿਕਾ ਮਿਸ਼ਨ ਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਹਨ। "ਪੰਜਾਬ ਸਖੀ ਸ਼ਕਤੀ ਮੇਲੇ" 26 ਨਵੰਬਰ 2025 ਨੂੰ ਸੰਗਰੂਰ ਤੋਂ ਸ਼ੁਰੂ ਹੋ ਕੇ ਫਰਵਰੀ 2026 ਤੱਕ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਇਨ੍ਹਾਂ ਮੇਲਿਆਂ ਵਿੱਚ ਦਸਤਕਾਰੀ, ਹੱਥਖੱਡੀ ਕੱਪੜੇ, ਫੁਲਕਾਰੀ, ਘਰ ਦੀ ਸਜਾਵਟ ਸਮੱਗਰੀ, ਜੈਵਿਕ ਖਾਣ-ਪੀਣ ਦੀਆਂ ਵਸਤੂਆਂ, ਸ਼ਹਿਦ, ਮਸਾਲੇ, ਡਿਟਰਜੈਂਟ, ਫਿਨਾਇਲ ਅਤੇ ਹੋਰ ਘਰੇਲੂ ਉਤਪ...
ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

National, Politics, Punjab
ਨਵੀਂ ਦਿੱਲੀ, 26 ਨਵੰਬਰ: ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਸ੍ਰੀ ਸੂਰਿਆ ਕਾਂਤ ਵੱਲੋਂ ਅੱਜ ਸੁਪਰੀਮ ਕੋਰਟ, ਨਵੀਂ ਦਿੱਲੀ ਵਿਖੇ ਸੰਵਿਧਾਨ ਦਿਵਸ ਸਮਾਗਮ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ, ਜਿਨ੍ਹਾਂ ਨੇ "ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ" ਕਿਤਾਬ ਦੇ ਲੇਖਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ ਹੈ, ਨੂੰ ਵਿਸ਼ੇਸ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਾਰਤ ਦੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੁਪਰੀਮ ਕੋਰਟ ਦੇ ਮਾਣਯੋਗ ਜੱਜ ਸਾਹਿਬਾਨ, ਪ੍ਰਧਾਨ ਐਸ.ਸੀ.ਬੀ.ਏ. ਵੀ ਮੌਜੂਦ ਸਨ।...
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਐਸਏਐਸ ਨਗਰ, 26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਜ ਦੁਪਹਿਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਢਿੱਲੋਂ ਦੇ ਚਾਰ ਕਾਰਕੁਨਾਂ ਨੂੰ ਡੇਰਾ ਬੱਸੀ-ਅੰਬਾਲਾ ਹਾਈਵੇਅ 'ਤੇ ਸਟੀਲ ਸਟ੍ਰਿਪਸ ਟਾਵਰਾਂ ਨੇੜੇ ਹੋਈ ਦੋ ਤਰਫ਼ਾ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਭੋਲਾ ਉਰਫ਼ ਹਨੀ ਅਤੇ ਲਖਵਿੰਦਰ ਸਿੰਘ, ਦੋਵੇਂ ਵਾਸੀ ਢਕਾਂਸੂ ਕਲਾਂ, ਰਾਜਪੁਰਾ, ਪਟਿਆਲਾ ਅਤੇ ਮੁਹੰਮਦ ਸਮੀਰ ਅਤੇ ਰੋਹਿਤ ਸ਼ਰਮਾ, ਦੋਵੇਂ ਵਾਸੀ ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 70 ਜ਼...

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 26 ਨਵੰਬਰ: ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਸਬੰਧੀ ਸਥਾਪਤ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਭਾਵੇਂ ਇਹ ਇੱਕ ਮੌਕ ਸੈਸ਼ਨ ਸੀ ਪ੍ਰੰਤੂ ਜਿਸ ਤਰ੍ਹਾਂ ਪੰਜਾਬ ਦੇ 117 ਵਿਧਾਇਕਾਂ ਦੇ ਪ੍ਰਤੀਨਿਧਾਂ ਵਲੋਂ ਅੱਜ ਆਪਣੀ ਭੂਮਿਕਾ ਨਿਭਾਈ ਗਈ ਉਸ ਤੋਂ ਇੰਜ ਪ੍ਰਤੀਤ ਹੋ ਰਿਹਾ ਸੀ ਕਿ ਇਹ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੀ ਹੋਵੇ। ਧੂਰੀ ਦੇ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਦੇ ਵਿਦਿਆਰਥੀ ਹਰਿਕਮਲਦੀਪ ਸਿੰਘ ਨੇ ਸਦਨ ਦੀ  ਪੂਰੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਹਮਲਿਆਂ ਨੂੰ ਤੱਥਾਂ ਦੇ ਆਧਾਰ 'ਤੇ ਬੇਅਸਰ ਕੀਤਾ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪ੍ਰਤੀਨਿਧ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਦਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਪੰਜਾਬ ਨਾ...

ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਦੀ ਤਿਮਾਹੀ ਮੀਟਿੰਗ ਕੀਤੀ ਗਈ

National, Politics, Punjab
ਤਰਨ ਤਾਰਨ, 26 ਨਵੰਬਰ ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਸਕੱਤਰ ਜਿਲ੍ਹਾ ਸੈਨਿਕ ਬੋਰਡ, ਤਰਨ ਤਾਰਨ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਬੋਰਡ ਤਰਨ ਤਾਰਨ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਮੂਹ ਵਿਭਾਗਾਂ, ਸਟੇਸ਼ਨ ਹੈਡਕੁਆਰਟਰ ਨਿਊ ਮਿਲਟਰੀ ਸਟੇਸ਼ਨ (ਖਾਸਾ), ਅੰਮ੍ਰਿਤਸਰ ਅਤੇ ਐਕਸ-ਸਰਵਿਸਮੈਨ ਲੀਗਜ਼ ਦੇ ਪ੍ਰਧਾਨਾਂ ਵੱਲੋਂ ਸਿਰਕਤ ਕੀਤੀ ਗਈ। ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਸਕੱਤਰ ਜਿਲ੍ਹਾ ਸੈਨਿਕ ਬੋਰਡ, ਤਰਨ ਤਾਰਨ  ਵੱਲੋਂ ਮੀਟਿੰਗ ਸਬੰਧੀ ਬਰੀਫ ਦੱਸਦੇ ਹੋਏ ਕਿਹਾ ਗਿਆ ਕਿ ਇਹ ਦਫਤਰ ਸਾਬਕਾ ਸੈਨਿਕਾਂ/ਉਹਨਾਂ ਦੀਆਂ ਵਿਧਾਵਾਂ ਅਤੇ ਆਸ਼ਰਿਤਾਂ ਦੀ ਭਲਾਈ ਲਈ ਕੰਮ ਕਰਦਾ ਹੈ। ਭਲਾਈ ਕਾਰਜਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਾਬਕਾ ਸੈਨਿਕਾਂ ਨੂੰ ਮੁੜ ਤੋਂ ਰੁਜ਼ਗਾਰ ਦੁਆਉਣ ਦੇ ਮੰਤਵ ਵਜੋਂ ਉਹਨਾਂ ਦਾ ਨਾਮ ਰਜਿਸਟਰਡ ਕਰਨਾ ਅਤੇ ਵੱਖ-ਵੱਖ ਅਦਾਰਿਆਂ ਵਿੱਚ ਉਹਨਾਂ ਦੀ ਮੰਗ ਅਨੁਸਾਰ ਨਾਮ ਭੇਜਣਾ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ ਸਾਬਕਾ ਸੈਨਿਕਾਂ ਦੇ ਬਣਦੇ...
ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸਕੱਤਰ ਪੰਜਾਬ ਵਿਧਾਨ ਸ੍ਰੀ ਰਾਮਲੋਕ ਖਟਾਣਾ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਇਜਾਜ਼ਤ ਨਾਲ ਸ਼ੁਰੂਆਤੀ ਸਮਾਗਮ ਆਰੰਭ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਪੀਕਰ ਵਿਧਾਨ ਸਭਾ ਅਤੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ। ਇਸ ਮੌਕੇ ਪੰਜਾਬ ਦੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਭਾਰਤ ਦੇਸ਼ ਦਾ ਸੰਵਿਧਾਨ ਸਾਨੂੰ ਜਿਥੇ ਜ਼ਿੰਦਗੀ ਨੂੰ ਬਿਹਤਰ ਢੰਗ ਨਾਲ ਜਿਊਣ ਦਾ ਅਧਿਕਾਰ ਦਿੰਦਾ ਹੈ ਉਥੇ ਨਾਲ ਹੀ ਸ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਦੋ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਅਤੇ ਯੁਵਰਾਜ ਸਿੰਘ ਵਜੋਂ ਹੋਈ ਹੈ। ਇਹ ਵਿਅਕਤੀ ਦੋਵੇਂ ਭਰਾ ਹਨ ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਹਨ। ਆਈਈਡੀ ਅਤੇ ਮੋਬਾਈਲ ਫੋਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵ...
ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

National, Politics, Punjab
ਚੰਡੀਗੜ੍ਹ, 26 ਨਵੰਬਰ: ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ 'ਤੇ ਸਟਾਰ ਲਗਾਏ ਗਏ। ਜ਼ਿਕਰਯੋਗ ਹੈ ਕਿ 14 ਅਧਿਕਾਰੀਆਂ ਨੂੰ ਪਦਉੱਨਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹਾਂ ਅਤੇ 8 ਡੀਐਸਪੀ ਗ੍ਰੇਡ-1 ਸ਼ਾਮਲ ਹਨ। ਜੇਲ੍ਹ ਮੰਤਰੀ ਨੇ ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਧੇਰੇ ਪ੍ਰਭਾਵੀ ਪ੍ਰਬੰਧਨ ਦੇ ਨਾਲ-ਨਾਲ ਸਟਾਫ਼ ਦੀ ਲੋੜ ਨੂੰ ਪੂਰਾ ਕਰਨਾ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉੱਚ ਰੈਂਕ ਹਾਸਲ ਮਿਲਣ ਨਾਲ ਜ਼ਿੰਮੇਵਾਰੀ ਵੱਧਣ ਦੇ ਨਾਲ-ਨਾਲ ਫ਼ੈਸਲਾ ਲੈਣ ਦਾ ਅਧਿਕਾਰ ਵੀ ਮਿਲ ਜਾਂਦਾ ...