ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ "ਸਰਬੱਤ ਦਾ ਭਲਾ ਇਕੱਤਰਤਾ" ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੀਨੀਅਰ ਆਗੂਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਇਤਿਹਾਸਕ ਸਮਾਗਮ ਨੂੰ ਕਰਵਾਉਣ ਸਬੰਧੀ ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਇਆ।
ਇਕੱਠ ਨੂੰ ਸੰਬੋਧਨ ਕਰਦਿਆਂ, 'ਆਪ' ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੀ ਵਿਲੱਖਣਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ 9ਵੇਂ ਗੁਰੂ ਸਾਹਿਬ ਨੂੰ "ਹਿੰਦ ਦੀ ਚਾਦਰ" ਦੱਸਿਆ ਅਤੇ ਗੁਰੂ ਸਾਹਿਬ ਵੱਲੋਂ ਦੂਜੇ ਧਰਮ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਦੀ ਡੂੰਘੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕੀਤਾ।
ਸ੍ਰੀ ਅਰੋੜਾ ਨੇ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਸਬੰਧਤ ਅਹਿਮ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ, "ਇਹ ਇਤਿਹ...







