ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਚੰਡੀਗੜ੍ਹ, 10 ਅਪ੍ਰੈਲ:- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ।
ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ।
ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, "ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ...








