ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਗਤਾਂ ਦੇ ਵੱਡੇ ਇਕੱਠ ‘ਚ ਸ਼ਾਮਲ ਹੋ ਕੇ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਹਾਈ-ਟੈਕ ਡਰੋਨ ਸ਼ੋਅ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਲਵਾਈ।
ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਅਤਿ-ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਦਰਸ਼ਿਤ ਕਰਦਾ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਨਿਮਾਣੀ ਪਹਿਲ ਦਾ ਉਦੇਸ਼ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਸੂਬੇ ਦੀਆਂ ਨੌਜਵਾਨ ਪੀੜ੍ਹੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੋਅ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਿਮਰ ਸ਼ਰਧਾਂਜਲੀ ਹੈ, ਜਿਸ...








