ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
ਮੂਨਕ/ ਖਨੌਰੀ, 10 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸ ਸਬੰਧੀ ਚੱਲ ਰਹੇ ਕਾਰਜਾਂ ਦਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਕਰੌੜ ਸਾਹਿਬ
ਵਿਖੇ ਜਾਇਜ਼ਾ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਪਿੰਡ ਅੰਦਾਨਾ ਵਿਖੇ 01.83 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਦੇ ਨੇੜੇ ਪੱਥਰਾਂ ਦੇ ਨਾਲ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਕਰੌੜ ਸਾਹਿਬ ਤੋਂ ਕੜੈਲ ਤੱਕ 06.46 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਖਨੌਰੀ ਤੋਂ ਮਕਰੌੜ ਸਾਹਿਬ ਤੱਕ 04.13 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰਿਆਂ ਪ੍ਰੋਜੈਕਟਾਂ ਤਹਿਤ ਕੁੱਲ ਕਰੀਬ 42 ਕਿਲੋਮੀਟਰ ਲੰਬੇ ਹਿੱਸੇ ਵਿੱਚ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ਼ਬੂ...








