ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ
ਹੰਡਿਆਇਆ/ਬਰਨਾਲਾ, 5 ਅਪ੍ਰੈਲ
"ਸਿਹਤਮੰਦ ਬਰਨਾਲਾ" ਦਾ ਸੁਨੇਹਾ ਦੇਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ, ਪੁਲੀਸ ਵਿਭਾਗ, ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ (ਐਮ.ਟੀ.ਆਈ.ਐਸ) ਅਤੇ ਸਾਈਕਲਿੰਗ ਕਲੱਬ ਬਰਨਾਲਾ ਦੇ ਸਾਂਝੇ ਉਪਰਾਲੇ ਤਹਿਤ ਮੈਰਾਥਨ ਕਰਵਾਈ ਗਈ। ਇਸ 5 ਕਿਲੋਮੀਟਰ, 10 ਕਿਲੋਮੀਟਰ ਤੇ 21 ਕਿਲੋਮੀਟਰ ਦੌੜ ਦਾ ਆਗਾਜ਼ ਐਮ.ਟੀ.ਆਈ.ਐਸ ਹੰਡਿਆਇਆ ਤੋਂ ਹੋਇਆ।
ਇਸ ਮੌਕੇ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਉਹਨਾਂ ਨੇ ਜਿੱਥੇ ਖੁਦ ਇਸ ਮੈਰਾਥਨ ਵਿਚ ਹਿੱਸਾ ਲਿਆ, ਓਥੇ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਖੇਡ ਗਤੀਵਿਧਿਆਂ ਨਾਲ ਜੁੜਨ ਨਾ ਸੁਨੇਹਾ ਦਿੱਤਾ ਅਤੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤਰਫ਼ੋ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਅਤੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸ.ਡੀ.ਐੱਮ ਤਪਾ ਸ੍ਰੀ ਆਯੂਸ਼ ਗੋਇਲ ਅਤੇ ਐੱਸ.ਡੀ.ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤ...








