ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ
ਸੰਗਰੂਰ, 03 ਅਪ੍ਰੈਲ
ਮਰਮਸ਼ੁਮਾਰੀ-2027 ਦੀਆਂ ਤਿਆਰੀਆਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ, ਸੰਗਰੂਰ ਵਿਖੇ 30 ਮਾਰਚ ਤੋਂ 2 ਅਪ੍ਰੈਲ ਤਕ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਇਹ ਟ੍ਰੇਨਿੰਗ ਪ੍ਰੋਗਰਾਮ ਮਰਦਮਸ਼ੁਮਾਰੀ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਇਕ ਮਹੱਤਵਪੂਰਨ ਕਦਮ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ -ਕਮ- ਪ੍ਰਿੰਸੀਪਲ ਸੈਂਸਜ ਅਫਸਰ, ਸੰਗਰੂਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਸ਼੍ਰੀ ਦੀਪਕ ਕੁਮਾਰ ਤੇ ਸ਼੍ਰੀ ਭਾਰਤ ਭੂਸ਼ਣ ਵੱਲੋਂ 40 ਫੀਲਡ ਟ੍ਰੇਨਰਾਂ ਨੂੰ ਮਾਰਗਦਰਸ਼ਨ ਦਿੱਤਾ ਗਿਆ। ਉਨ੍ਹਾਂ ਨੇ ਮਰਦਮਸ਼ੁਮਾਰੀ ਦੌਰਾਨ ਸਹੀ ਅਤੇ ਸਮੇਂ ਸਿਰ ਡਾਟਾ ਇਕੱਠਾ ਕਰਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਸ਼੍ਰੀ ਚਾਬਾ ਨੇ ਇਸ ਮੌਕੇ ਟ੍ਰੇਨਿੰਗ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਪੱਧਰ 'ਤੇ ਉਚਿਤ ਤਰੀਕੇ ਨਾਲ ਸਿਖਲਾਈ ਦੇਣਾ ਲਾਜ਼ਮੀ ਹੈ ਤਾਂ ਜੋ ਭਰੋਸੇਯੋਗ ਅਤੇ ਗੁਣਵੱਤਾ ਵਾਲਾ ਡਾਟਾ ਪ੍ਰਾਪਤ ਕੀਤਾ ਜਾ ਸਕੇ। ਟ੍ਰੇਨਿੰਗ ਦੌਰਾਨ ਮਾ...








