Wednesday, March 11
Shadow

Tag: punjabi news

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ

National, Politics, Punjab
ਅੰਮ੍ਰਿਤਸਰ, 7 ਨਵੰਬਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਨੌਜਵਾਨਾਂ ਨੂੰ 58962 ਸਰਕਾਰੀ ਨੌਕਰੀਆਂ ਹਾਸਲ ਹੋ ਚੁੱਕੀਆਂ ਹਨ। ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਵੱਲੋਂ ਵਰੋਸਾਈ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ’ਤੇ ਲੱਗਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਲਗਪਗ ਸਾਢੇ ਤਿੰਨ ਸਾਲਾਂ ਦੇ ਅੰਦਰ-ਅੰਦਰ ਹੁਣ ਤੱਕ 58962 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ 2023 ਲਾਈਨਮੈਨ, 48 ਇੰ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ

National, Politics, Punjab
ਚੰਡੀਗੜ੍ਹ, 7 ਨਵੰਬਰ: ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀਂ ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਕੁਰਬਾਨੀ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਨੌਵੇਂ ਪਾਤਿਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਸੈਮੀਨਾਰ ਲੜੀ ਕਰਵਾਈ ਗਈ। ਇਹ ਸੈਮੀਨਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨਾਲ ਸਬੰਧਤ ਅਸਥਾਨਾਂ ਵਿਖੇ 3 ਤੋਂ 7 ਨਵੰਬਰ ਤੱਕ ਕਰਵਾਏ ਗਏ। ਸਿੱਖਿਆ ਬੋਰਡ ਦੀ ਪਹਿਲਕਦਮੀ ਬਾਰੇ ਵਿਸਥਾਰ ਵਿੱਚ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸੈਮੀਨਾਰ ਲੜੀ ਦਾ ਰੂਟ ਚੰਗੀ ਤਰ੍ਹਾਂ ਸੋਚ-ਵਿਚਾਰ ਤੋਂ ਬਾਅਦ ਉਸ ਇਤਿਹਾਸਕ ਮਾਰਗ ਨੂੰ ਚੁਣਿਆ ਗਿਆ ਸੀ, ਜਿੱਥੋਂ ਚੱਲ ਕੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਪਹੁੰਚੇ ਸਨ, ਜਿਸ ਨਾਲ ਵਿਦਿਆਰਥੀਆਂ ਨੂੰ ਸਿੱਖਣ ਦਾ ਇੱਕ ਵੱਖਰਾ ਅਤੇ ਪ੍ਰਭਾਵਸ਼ਾਲੀ ਅਨੁਭਵ ਮਿਲਿਆ। ਉਨ੍ਹਾਂ ਦੱਸਿਆ ਕਿ ਇਹ ਤਿੰਨ ਦਿਨਾਂ ਸੈਮੀਨਾਰ ਲੜੀ 3 ਨਵੰਬਰ ...
‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ ਪੰਜਾਬ ਪੁਲਿਸ ਨੇ 78 ਨਸ਼ਾ ਤਸਕਰਾਂ ਨੂੰ 2.8 ਕਿਲੋਗ੍ਰਾਮ ਆਈ.ਸੀ.ਈ., 388 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ ਪੰਜਾਬ ਪੁਲਿਸ ਨੇ 78 ਨਸ਼ਾ ਤਸਕਰਾਂ ਨੂੰ 2.8 ਕਿਲੋਗ੍ਰਾਮ ਆਈ.ਸੀ.ਈ., 388 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 7 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ  ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 251ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 244 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 70 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 251 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,641 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋਗ੍ਰਾਮ ਆਈਸੀਈ, 388 ਗ੍ਰਾਮ ਹੈਰੋਇਨ, 995 ਨਸ਼ੀਲੀਆਂ ਗੋਲੀਆਂ ਅਤੇ 24,550 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ...
ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

National, Politics, Punjab
ਚੰਡੀਗੜ੍ਹ, 7 ਨਵੰਬਰ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ ਅੰਦਰੂਨੀ ਅਤੇ ਪਹੁੰਚ ਸੜਕਾਂ ਦੇ ਨਵੀਨੀਕਰਨ ਲਈ 20 ਕਰੋੜ ਰੁਪਏ ਦਾ ਇੱਕ ਵਿਆਪਕ ਪ੍ਰੋਜੈਕਟ ਸ਼ੁਰੂ ਕੀਤਾ ਹੈ। ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੇ ਸੜਕੀ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ, ਬੱਸ ਸਟੈਂਡ ਤੋਂ ਭਗਤ ਰਵਿਦਾਸ ਚੌਂਕ ਤੱਕ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵੀਆਈਪੀ ਰੋਡ ਤੱਕ ਅਤੇ ਹੋਰ ਮਹੱਤਵਪੂਰਨ ਅੰਦਰੂਨੀ ਸੜਕਾਂ ਦਾ ਨਵੀਨੀਕਰਨ ਹੋ ਚੁੱਕਾ ਹੈ ਅਤੇ ਇਸ ਪਵਿੱਤਰ ਨਗਰੀ ਦੀਆਂ ਬਾਕੀ ਸੜਕਾਂ ਨੂੰ ਨਵਿਆਉਣ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਪਹੁੰਚ ਮਾਰਗਾਂ 'ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਲੱਖਾਂ ਸ਼ਰਧ...
ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

National, Politics, Punjab
ਚੰਡੀਗੜ੍ਹ, 6 ਨਵੰਬਰ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਮਰਹੂਮ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਸਬੰਧੀ ਟਿੱਪਣੀ ਮਾਮਲੇ ਵਿਚ ਤਲਬ ਕੀਤੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਰਫੋਂ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਪੇਸ਼  ਹੋਏ ਪ੍ਰੰਤੂ ਉਹ ਕਮਿਸ਼ਨ ਅੱਗੇ ਮੌਕੇ ਤੇ ਵਕਾਲਤਨਾਮਾ ਪੇਸ਼ ਨਹੀਂ ਕਰ ਸਕੇ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਕੀਲ ਰਾਹੀਂ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੇਸ਼ੀ ਤੋਂ ਛੋਟ ਦੀ ਮੰਗ ਕਰਦਿਆਂ ਚੋਣਾਂ ਉਪਰੰਤ ਦੀ ਤਰੀਕ ਦੀ ਮੰਗ ਕੀਤੀ ਹੈ। ਇਸੇ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੱਤਰ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਹੈ ਉਨ੍ਹਾਂ ਨੇ ਪੱਤਰ ਜਾਰੀ ਕਰ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਸ ਸਬੰਧੀ ਸਪਸ਼ਟੀਕਰਨ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਪ੍ਰਾਪਤ ਸਪਸ਼ਟੀਕਰ...
8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 6 ਨਵੰਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਦੂਜੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਆਂ ਵਿੱਚ ਵੱਖ-ਵੱਖ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਸੌਂਦ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦਾ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਲ ਹੋਣਗੇ। ਇਸੇ ਤਰ੍ਹਾਂ ਫ...
‘ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 6 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 250ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 276 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 65 ਐਫਆਈਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 250 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,519 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.4 ਕਿਲੋ ਹੈਰੋਇਨ, 6 ਕਿਲੋ ਭੁੱਕੀ, 9853 ਨਸ਼ੀਲੀਆਂ ਗੋਲੀਆਂ ਅਤੇ 1700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇ...
ਪੰਜਾਬ ਸਰਕਾਰ ਨੇ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ’ਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਔਖੀ ਘੜੀ ਕਿਸਾਨਾਂ ਦੀ ਬਾਂਹ ਫੜੀ : ਅਮਨ ਅਰੋੜਾ

ਪੰਜਾਬ ਸਰਕਾਰ ਨੇ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ’ਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਔਖੀ ਘੜੀ ਕਿਸਾਨਾਂ ਦੀ ਬਾਂਹ ਫੜੀ : ਅਮਨ ਅਰੋੜਾ

National, Politics, Punjab
ਪਿੰਡ ਢੱਡਰੀਆਂ, 6 ਨਵੰਬਰ: ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਢੱਡਰੀਆਂ ਵਿਖੇ ਸੁਨਾਮ ਹਲਕੇ ਦੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ 20.72 ਲੱਖ ਰੁਪਏ ਦੇ ਫ਼ਸਲ ਖ਼ਰਾਬੇ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਉਹਨਾਂ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ਵਿਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਬਾਂਹ ਫੜੀ ਹੈ। ਇਸ ਮੌਕੇ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਪਿੰਡ ਲੌਂਗੋਵਾਲ ਦੇ 24 ਕਿਸਾਨਾਂ ਸਮੇਤ ਪਿੰਡ ਪੱਤੀ ਭਰਾਜ ਦੇ 4, ਢੱਡਰੀਆਂ ਦੇ 20, ਪਿੰਡ ਲੋਹਾਖੇੜਾ ਦੇ 2, ਪਿੰਡ ਮੰਡੇਰ ਕਲਾਂ 4, ਮੰਡੇਰ ਖ਼ੁਰਦ ਦੇ 3 ਕਿਸਾਨ, ਪਿੰਡ ਬੁੱਗਰ, ਸਾਹੋਕੇ ਤੇ ਤਕੀਪੁਰ ਦੇ 2-2 ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਤੋਂ ਇਲਾਵਾ ਪਿੰਡ ਤੋਗਾਵਾਲ ਦੇ 17 ਕਿਸਾਨਾਂ ਤੇ ਪਿੰਡ ਰੱਤੋਕੇ ਦੇ 7 ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਪੀੜਤ ਪਰਿ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਵਿਰੁੱਧ ਆਨਲਾਈਨ ਐਪ ਦੀ ਟ੍ਰੇਨਿੰਗ ਦਿੱਤੀ ਗਈ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਵਿਰੁੱਧ ਆਨਲਾਈਨ ਐਪ ਦੀ ਟ੍ਰੇਨਿੰਗ ਦਿੱਤੀ ਗਈ

National, Politics, Punjab
ਫ਼ਰੀਦਕੋਟ, 6 ਨਵੰਬਰ  ()  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਅਧੀਨ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਲਈ ਨਸ਼ਿਆਂ ਵਿਰੁੱਧ ਤਿਆਰ ਕੀਤੀ ਗਈ ਵਿਸ਼ੇਸ਼ ਆਨਲਾਈਨ ਐਪ ਬਾਰੇ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਟ੍ਰੇਨਿੰਗ ਦਾ ਮਕਸਦ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਿਆਂ ਦੇ ਰੋਕਥਾਮ ਲਈ ਤਕਨੀਕੀ ਜਾਣਕਾਰੀ ਨਾਲ ਜੋੜਨਾ ਹੈ ਤਾਂ ਜੋ ਉਹ ਮੌਕੇ ’ਤੇ ਮਿਲਣ ਵਾਲੀ ਕਿਸੇ ਵੀ ਸ਼ੱਕੀ ਜਾਣਕਾਰੀ ਨੂੰ ਤੁਰੰਤ ਪ੍ਰਸ਼ਾਸਨ ਤੱਕ ਪਹੁੰਚਾ ਸਕਣ। ਉਨ੍ਹਾਂ ਕਿਹਾ ਕਿ ਜੇ ਪਿੰਡ ਪੱਧਰ ’ਤੇ ਹਰ ਨਾਗਰਿਕ ਨਸ਼ਾ ਵਿਰੁੱਧ ਇਸ ਮੁਹਿੰਮ ਦਾ ਹਿੱਸਾ ਬਣੇ, ਤਾਂ ਜ਼ਿਲ੍ਹਾ ਫ਼ਰੀਦਕੋਟ ਨੂੰ ਨਸ਼ਾ ਮੁਕਤ ਬਣਾਉਣਾ ਕੋਈ ਮੁਸ਼ਕਲ ਕੰਮ ਨਹੀਂ। ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਪੱਧਰ ਤੱਕ ਸਖ਼ਤ ਅਤੇ ਸਮੂਹਿਕ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਰੇਦਾਰ ਪਿੰਡਾਂ ਦੇ ਰੱਖਿਅਕ ਹ...
ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

National, Politics, Punjab
ਚੰਡੀਗੜ੍ਹ, 6 ਨਵੰਬਰ, 2025 - ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, ਬੰਗਲੁਰੂ, ਕਰਨਾਟਕਾ ਵਿਖੇ ਦੂਜਾ ਫੈਡਰੇਸ਼ਨ ਗੱਤਕਾ ਕੱਪ-2025 ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਭਾਰਤ ਦੇ ਬਿਹਤਰੀਨ ਨੌਜਵਾਨ ਗੱਤਕਈ ਯੋਧੇ ਰੋਮਾਂਚਕ ਜੰਗਜੂ ਮੁਕਾਬਲਿਆਂ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਉਣਗੇ। ਐਨ.ਜੀ.ਏ.ਆਈ. ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਉਪ-ਪ੍ਰਧਾਨ ਸੁਖਚੈਨ ਸਿੰਘ ਕਲਸਾਨੀ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨਾਂ ਸਲਾਨਾ ਕੌਮੀ ਮੁਕਾਬਲਿਆਂ ਵਿੱਚ 19 ਸਾਲ ਤੋਂ ਘੱਟ ਉਮਰ ਵਰਗ ਵਿੱਚ ਦਸ ਰਾਜਾਂ ਦੀਆਂ ਟੀਮਾਂ ਗੱਤਕਾ ਸੋਟੀ ਅਤੇ ਫੱਰੀ-ਸੋਟੀ ਈਵੈਂਟਾਂ ਵਿੱਚ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਿਊ.ਜੀ.ਐਫ.) ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ (ਏ.ਜੀ.ਐਫ.) ਦੀ ਅਗਵਾਈ ਹੇਠ ਆਯੋਜਿਤ ਇਹ ਸਮਾਗ...