Shadow

Tag: punjabi news

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

Politics
ਚੰਡੀਗੜ੍ਹ, 2 ਅਪ੍ਰੈਲ : ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ, ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਦਫਤਰ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ । ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ  ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਮੁੱਖ ਮੰਤਰੀ, ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਨੇ ਮਹੱਤਵਪੂਰਨ ਉਪਲੱਬਧੀਆਂ ਹਾਸਲ ਕੀਤੀਆ ਹਨ। ਉਹਨਾਂ ਕਿਹਾ ਕਿ ਬੋਰਡ ਦੀਆਂ ਯੋਜਨਾਵਾਂ ਸਦਕੇ ਪੇਂਡੂ ਅਰਥਵਿਵਸਥਾ ਨੂੰ ਮਜਬੂਤ ਕਰਨ ਦੇ ਨਾਲ ਨਾਲ ਬੇਰੋਜਗਾਰ ਨੌਜਵਾਨਾਂ ਨੂੰ ਸਵੈ-ਰੋਜਗਾਰ ਦੇ ਮੌਕੇ ਵੀ ਦਿੱਤਾ ਹੈ। ਉਨ੍ਹਾਂ ਦੱਸਿਆ ਕਿ  ਵਿੱਤੀ ਸਾਲ 2025-26 ਦੋਰਾਨ ਬੋਰਡ ਵੱਲੋ ਪੀ.ਐਮ.ਈ.ਜੀ.ਪੀ ਸਕੀਮ ਅਧੀਨ 457 ਇਕਾਈਆ ਸਥਾਪਤ ਕਰਕੇ 5027 ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ। ਇਹਨਾਂ 457  ਇਕਾਈਆ ਦੇ ਲਾਭਪਾਤਰੀਆ ਨੂੰ 32 ਕਰੋੜ 77 ਲੱਖ 85 ਹਜਾਰ ਰੁ...
ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਫਾਜ਼ਿਲਕਾ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ "ਲੁੱਟ, ਝੂਠ ਅਤੇ ਵਿਸ਼ਵਾਸਘਾਤ" ਨੂੰ ਨਿਰਣਾਇਕ ਤੌਰ 'ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ। ਇੱਥੇ 283.99 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ, ਜਿਨ੍ਹਾਂ ਨੇ ਵਾਰ-ਵਾਰ "ਪੰਜਾਬ ਨਾਲ ਵਿਸ਼ਵਾਸਘਾਤ ਕੀਤਾ" ਹੈ। ਉਨ੍ਹਾਂ ਕਿਹਾ ਕਿ ‘ਆਪ' ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ, ਨੌਕਰੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਆਪਕ ਕਦਮ ਚੱਕੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ...
ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਸੰਗਰੂਰ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾਂ 'ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ 'ਆਪ' ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ 'ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

Punjab
ਸੰਗਰੂਰ, 2 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ। ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ...
ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 2 ਅਪ੍ਰੈਲ ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਨ੍ਹਾਂ ਅੰਕੜਿਆਂ ਦਾ ਖੁਲਾਸਾ ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

Punjab
ਚੰਡੀਗੜ੍ਹ, 2 ਅਪ੍ਰੈਲ 2026 ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (੩੭), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' (Aortic Dissection) ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. (PGIMER) ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ ₹੪ ਲੱਖ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ₹੧੦ ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕ...
ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

local news
ਕੋਟਕਪੂਰਾ 2 ਅਪ੍ਰੈਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ ਸ.ਅਮੋਲਕ ਸਿੰਘ ਜੈਤੋ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਮੈਡਮ ਪ੍ਰਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੁਰਾਣਾ ਦਫ਼ਤਰ ਪਿੰਡ ਵਿਖੇ ਚੱਲ ਰਿਹਾ ਸੀ ਪ੍ਰੰਤੂ ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਕਈ ਵਾਰ ਪਿੰਡ ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਲੋਕਾਂ ਦੀ ਸੇਵਾ ਲਈ ਨਵਾਂ ਦਫ਼ਤਰ  ਬੀਡੀਪੀਓ ਦਫ਼ਤਰ ਕੋਟਕਪੂਰਾ ਦੇ ਨਜ਼ਦੀਕ  ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਜਦੀਕ ਹੋਰ ਦਫ਼ਤਰ ਵੀ ਹਨ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਜਦੋਂ ਤੋਂ ਸਰਕਾਰ ਹੋਂਦ ਵਿੱਚ ਆਈ ਹੈ ਲੋਕ ਹਿੱਤ ਲਈ ਕੰਮ ਕਰ ...
ਯੂਨੀਵਰਸਿਟੀ ਕਾਲਜ ਢਿੱਲਵਾਂ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤਹਿਤ ਕਰੀਅਰ ਕਾਉੰਸੀਲਿੰਗ ਸੈਸ਼ਨ

ਯੂਨੀਵਰਸਿਟੀ ਕਾਲਜ ਢਿੱਲਵਾਂ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤਹਿਤ ਕਰੀਅਰ ਕਾਉੰਸੀਲਿੰਗ ਸੈਸ਼ਨ

local news
ਤਪਾ, 2 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਰੈੱਡ ਰਿਬਨ ਦੇ ਸਹਿਯੋਗ ਨਾਲ ਕਾਲਜ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਹੁਨਰ ਵਿਕਾਸ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਮੌਕੇ ਭਾਰਤੀ ਫੌਜ ਦੇ ਅਫ਼ਸਰ ਵਿਪਨ ਬਰੂਰਾ ਵੱਲੋਂ ਕਿਹਾ ਗਿਆ ਕਿ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਬਦਲਦੇ ਸਮੇਂ ਦੀ ਮੰਗ ਅਨੁਸਾਰ ਹੁਨਰ ਆਧਾਰਿਤ ਸਿੱਖਿਆ ਅਤੇ ਸਿਖਲਾਈ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਇਸ ਵਿਚ ਉਨਾਂ ਕਿਹਾ ਕਿ ਅਗਨੀਵੀਰ ਸੈਨਾ ਦੀ ਭਰਤੀ ਰਾਹੀਂ ਵਿਦਿਆਰਥੀਆਂ ਨੂੰ ਸਵੈ ਨਿਰਭਰ ਅਤੇ ਰੁਜ਼ਗਾਰ ਮੁਖੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪ੍ਰੋ. ਦੇਵ ਕਰਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਫਲਤਾ ਪੂਰਵਕ ਜ਼ਿੰਦਗੀ ਜਿਉਣ ਲਈ ਸਹੀ ਦਿਸ਼ਾ ਵਿਚ ਮਿਹਨਤ ਕਰਨਾ ਬਹੁਤ ਜ਼ਰੂਰੀ ਹੈ। ਉਹਨਾਂ ਨੇ ਕਿਹਾ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੁਣੇ ਹੋਏ ਕਰੀਅਰ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਜ਼ਰੂਰੀ ਗਿਆਨ, ਹੁਨਰ ਦਾ ਹੋਣਾ ਬਹੁਤ ਲਾਜ਼ਮੀ ਹੈ । ਉਨ੍ਹਾਂ ਨੇ ਕਰੀਅਰ ਕੌਂ...
ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ

ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ

Punjab
ਅਮਰਗੜ੍ਹ/ਮਾਲੇਰਕੋਟਲਾ, 02 ਅਪ੍ਰੈਲ : ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਦੀ ਮਹੱਤਵਪੂਰਨ ਸੜਕ ਦੇ ਰਿਪੇਅਰ ਅਤੇ ਨਵੀਨੀਕਰਨ ਕਾਰਜਾਂ ਦਾ ਨੀਹ ਪੱਥਰ ਰੱਖਿਆ ਗਿਆ। ਇਹ ਪ੍ਰੋਜੈਕਟ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਤਹਿਤ ਕਰਵਾਇਆ ਜਾ ਰਿਹਾ ਹੈ, ਜਿਸ ਅਧੀਨ ਲਗਭਗ 26.43 ਕਿਲੋਮੀਟਰ ਲੰਬੀ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੜਕਾਂ, ਸਿਹਤ ਅਤੇ ਸਿੱਖਿਆ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੱਬਨਪੁਰ ਤੋਂ ਜੋੜੇਪੁਲ ਤੱਕ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

local news
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਪ੍ਰੈਲ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ ਦਾ ਮੌਕੇ ‘ਤੇ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਲੱਖੇਵਾਲੀ, ਲੱਕੜਵਾਲਾ, ਸ਼ੇਰੇਆਲਾ, ਨੰਦਗੜ੍ਹ, ਗੰਧੜ੍ਹ, ਭੁਲੇਰੀਆਂ ਅਤੇ ਭਾਗਸਰ ਵਿਖੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਸਾਨ ਭਰਾਵਾਂ ਵੱਲੋਂ ਪਹਿਲਾਂ ਦੇ ਬਕਾਇਆ ਮੁਆਵਜ਼ੇ ਸੰਬੰਧੀ ਉਠਾਈ ਗਈ ਮੰਗ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਉਸਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਸਬੰਧੀ ਰਿਪੋਰਟ ਅਗਲੇ ਦਿਨਾਂ ਵਿੱਚ ਪ੍ਰਾਪਤ ਹੋ ਜਾਵੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਮ...