Wednesday, March 11
Shadow

Tag: punjabi news

ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ  ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ

ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ

National, Politics, Punjab
ਚੰਡੀਗੜ੍ਹ, 2 ਨਵੰਬਰ: ਪੰਜਾਬ ਪੁਲਿਸ ਨੇ 1 ਅਤੇ 2 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਵਿਸੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਨ ਨੂੰ ਢੋਆ-ਢੁਆਈ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਕੀਤੀ । ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਰਾਜ ਦੀਆਂ ਚੋਣਵੀਆਂ ਥਾਵਾਂ `ਤੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਆਮ ਲੋਕਾਂ ਲਈ ਬਿਨਾਂ ਕਿਸੇ ਅਸੁਵਿਧਾ ਤੋਂ ਸੁਚਾਰੂ ਢੰਗ ਨਾਲ ਵਾਹਨਾਂ ਦੀ ਜਾਂਚ ਯਕੀਨੀ ਬਣਾਈ ਜਾ ਸਕੇ। ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਪਾਕਿਸਤਾਨ ਦੀ ਏਜੰਸੀ ਆਈ.ਐਸ.ਆਈ. ਵੱਲੋਂ ਡਰੋਨਾਂ ਰਾਹੀਂ ਅੰਤਰਰਾਸ਼ਟਰੀ ਸਰਹੱਦ ਤੋਂ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਅਤੇ ਵਾਹਨਾਂ ਰਾਹੀ ਅੱਗੇ ਪਹੁੰਚਾ ਕੇ ਭਾਰਤ ਨਾਲ ਪ੍ਰੌਕਸੀ ਯੁੱਧ ਛੇੜਨ ਦੇ ਮਨਸੂਬਿਆਂ ਦਾ, ਸਾਹਮਣਾ ਕਰ ਰਿਹਾ ਹੈ। ਦੇਸ਼ ਵਿਰੋਧੀ ਤਾਕਤਾਂ ਨੇ ਭਾਰਤ ਵਿੱਚ ਉਥਲ-ਪੁਥਲ ਫੈਲਾਉਣ ਲਈ ਨਵੇਂ  ਢੰਗ-ਤਰੀਕੇ ਈਜਾਦ ਕਰ ਲਏ ਹਨ ਅਤੇ ਆਪ੍ਰੇਸ਼ਨ "ਸਿੰਦੂਰ"  ਤੋਂ ਬਾਅ...
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

National, Politics, Punjab
ਚੰਡੀਗੜ੍ਹ, 2 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰੋਜੈਕਟ ਜੀਵਨਜੋਤ ਅਤੇ ਜੀਵਨਜੋਤ 2.0 ਪਹਿਲਕਦਮੀਆਂ ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ — ਜੋ ਰਾਜ ਦੇ ਹਰ ਬੱਚੇ ਦੇ ਪੁਨਰਵਾਸ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ਹਨ। ਇਹ ਪ੍ਰੋਜੈਕਟ ਬਾਲ ਸੁਰੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਪ੍ਰੇਰਕ ਯਤਨ ਦੀ ਸ਼ਾਨਦਾਰ ਮਿਸਾਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰੋਜੈਕਟ ਜੀਵਨਜੋਤ, ਜੁਲਾਈ 2024 ਤੋਂ ਪੰਜਾਬ ਭਰ ਵਿੱਚ ਲਾਗੂ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਹਰ ਮਹੀਨੇ ਦੇ ਦੂਜੇ ਹਫ਼ਤੇ ਦੌਰਾਨ ਮਾਸਿਕ ਬਚਾਅ ਮੁਹਿੰਮਾਂ ਚਲਾਉਣ 'ਤੇ ਕੇਂਦ੍ਰਿਤ ਹੈ। ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਦਾ ਉਨ੍ਹਾਂ ਦੀ ਉਮਰ, ਯੋਗਤਾ ਅਤੇ ਦਸਤਾਵੇਜ਼ਾਂ ਦੀ ਉਪਲਬਧਤਾ ਦੇ ਅਨ...
ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

National, Politics, Punjab
*ਚੰਡੀਗੜ੍ਹ/ਐਸ.ਏ.ਐਸ. ਨਗਰ, 2 ਨਵੰਬਰ:* ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਵੱਖ-ਵੱਖ ਸ਼ਾਖਾਵਾਂ ਵਿੱਚ ਆਮ ਲੋਕਾਂ ਅਤੇ ਹੋਰ ਸਟੇਕਹੋਲਡਰਾਂ ਦੇ ਲੰਬਿਤ ਪਏ ਕੰਮਾਂ ਦੇ ਨਬੇੜੇ ਲਈ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਲਗਾਏ ਗਏ ਕੈਂਪ ਦੇ ਅੱਜ ਦੂਜੇ ਅਤੇ ਆਖ਼ਰੀ ਦਿਨ ਕੇਸਾਂ ਦਾ ਬਿਨੈਕਾਰਾਂ ਦੀ ਤਸੱਲੀ ਅਨੁਸਾਰ ਹੱਲ ਕੀਤਾ ਗਿਆ। ਕੈਂਪ ਦੀ ਦੂਜੇ ਦਿਨ ਵੀ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੈਂਪ ਵਿੱਚ ਅਸਟੇਟ ਆਫਿਸ, ਲੇਖਾ ਸ਼ਾਖਾ, ਪਲਾਨਿੰਗ ਵਿੰਗ ਆਦਿ ਵਿਖੇ ਲੰਬਿਤ ਪਈਆਂ ਅਰਜ਼ੀਆਂ ਉਪਰ ਲੋਂੜੀਦੀ ਕਾਰਵਾਈ ਕਰਦਿਆਂ 1000 ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਆਮ ਲੋਕਾਂ ਅਤੇ ਹੋਰ ਭਾਗੀਦਾਰਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕੈਂਪ ਵਿੱਚ ਪਹੁੰਚੇ ਬਿਨੈਕਾਰ, ਜਿਨ੍ਹਾਂ ਦੇ ਕੇਸਾਂ ਦਾ ਮੌਕੇ 'ਤੇ ਹੱਲ ਕੀਤਾ ਗ...
ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

National, Politics, Punjab
ਚੰਡੀਗੜ੍ਹ, 2 ਨਵੰਬਰ: ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚੌਥਾ ਬੈਚ 3 ਤੋਂ 7 ਨਵੰਬਰ 2025 ਤੱਕ "ਲੀਡਰਸ਼ਿਪ ਅਤੇ ਮੈਂਟਰਸ਼ਿਪ ਸਕਿੱਲਜ਼" ਬਾਰੇ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ, ਜੋ ਉਨ੍ਹਾਂ ਨੂੰ ਆਪਣੇ ਸਕੂਲਾਂ ਵਿੱਚ ਸਕਾਰਾਤਮਕ ਬਦਲਾਅ ਦੇ ਮਾਰਗਦਰਸ਼ਕ ਬਣਨ ਲਈ ਤਿਆਰ ਕਰੇਗਾ। ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਇਸ ਅਭਿਆਸ ਨੂੰ ਜਾਰੀ ਰੱਖਦਿਆਂ 15 ਤੋਂ 19 ਦਸੰਬਰ, 2025 ਤੱਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਹੈੱਡਮਾਸਟਰਾਂ ਦਾ 5ਵਾਂ ਬੈਚ ਭੇਜਿਆ ਜਾਵੇਗਾ। ਇਹ ਪਹਿਲਕਦਮੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱ...
ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 2 ਨਵੰਬਰ: ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਆਪਕ ਹੜ੍ਹਾਂ ਅਤੇ ਜੀ.ਐਸ.ਟੀ. 2.0 ਤਹਿਤ ਹਾਲ ਹੀ ਵਿੱਚ ਟੈਕਸ ਦਰਾਂ ਦੇ ਤਰਕੀਕਰਨ ਦੇ ਬਾਵਜੂਦ ਸੂਬੇ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਾਧੇ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਸੂਬੇ ਨੇ ਅਪ੍ਰੈਲ ਤੋਂ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਵਜੋਂ 15,683.59 ਕਰੋੜ ਰੁਪਏ ਪ੍ਰਾਪਤ ਕੀਤੇ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ ਇਹ ਪ੍ਰਾਪਤੀ 12,907.31 ਕਰੋੜ ਰੁਪਏ ਸੀ, ਜਿਸ ਵਿੱਚ ਕਿ 2,776 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਉਲਟ, ਵਿੱਤੀ ਸਾਲ 2024...
ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਅਧਿਆਪਕਾਂ ਲਈ ਫਾਊਂਡੇਸ਼ਨਲ ਲਿਟਰੇਸੀ ਅਤੇ ਨਿਊਮਰੇਸੀ (FLN) ਦਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ

ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਅਧਿਆਪਕਾਂ ਲਈ ਫਾਊਂਡੇਸ਼ਨਲ ਲਿਟਰੇਸੀ ਅਤੇ ਨਿਊਮਰੇਸੀ (FLN) ਦਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ

National, Politics, Punjab
ਫਾਜ਼ਿਲਕਾ, ਨਵੰਬਰ 2025: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੀ ਰਹਿਨੁਮਾਈ ਅਤੇ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਅਧਿਆਪਕਾਂ ਲਈ ਫਾਊਂਡੇਸ਼ਨਲ ਲਿਟਰੇਸੀ ਅਤੇ ਨਿਊਮਰੇਸੀ (FLN) ਤਹਿਤ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਹ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਨੂੰ 5.8 - ਫਾਊਂਡੇਸ਼ਨਲ ਲਿਟਰੇਸੀ ਅਤੇ ਨਿਊਮਰੇਸੀ (FS) ਅਤੇ 5.8.3 - ਫਾਊਂਡੇਸ਼ਨਲ ਲਿਟਰੇਸੀ ਅਤੇ ਨਿਊਮਰੇਸੀ (FS) ਦੀ ਮੁੱਖ ਗਤੀਵਿਧੀ 2 -  ਕਪੈਸਟੀ ਬਿਲਡਿੰਗ ਆਫ਼ ਟੀਚਰ ਆਫ਼ ਪ੍ਰੀ-ਪ੍ਰਾਇਮਰੀ ਗ੍ਰੇਡ  I ਤੋਂ II ਦੇ ਮਾਪਦੰਡਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਕਿ ਜ਼ਿਲ੍ਹਾ ਪੱਧਰੀ FLN ਟ੍ਰੇਨਿੰਗ ਵਿੱਚ ਹਰਮੀਤ ਸਿੰਘ ਪ੍ਰਥਮ ਜੋਨਲ ਕੋਆਰਡੀਨੇਟਰ ਅਤੇ ਰੋਸ਼ਨ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਦੁਆਰਾ ਬਹੁਤ ਸੁਖਾਲੇ ਮਾਹੋਲ ਵਿੱਚ ਟ੍ਰੇਨਿੰਗ ਦੇ ਸਾਰੇ ਹੀ ਡੁਮੇਨਜ਼ ਨੂੰ ਬਹੁਤ ਸਰਲ ਅਤੇ ਰੌਚਕ ਤਰੀਕਿਆਂ ਨਾਲ ਟ੍ਰੇਨਿੰਰ ਦਿੱਤੀ ਗਈ । ਸਿਖਲਾਈ ਦੀਆਂ ਮਿਤੀਆਂ: ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਅਧਿਆਪਕਾਂ ਲਈ ਪਹਿਲਾ ਗੇੜ 3 ਨਵੰਬਰ, 2025 ਤੋਂ 11 ਨਵੰਬਰ 20...
8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ

8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ

Crime, National, Politics, Punjab
ਰੂਪਨਗਰ, 02 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 1 ਵਿਅਕਤੀ ਸਮੇਤ ਕੁੱਲ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਆਕਤੀਆਂ ਪਾਸੋਂ 8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਅਤੇ 3610/- ਰੁਪਏ ਬ੍ਰਾਮਦ ਕੀਤੇ ਗਏ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6750 ਐਮ.ਐਲ. ਨਜ਼ਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ ਅਤੇ ਉਸ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ...
ਹੁਸ਼ਿਆਰਪੁਰ ਬਣਿਆ ਫਿੱਟਨੈਂਸ ਅਤੇ ਵਾਤਾਵਰਨ ਜਾਗਰੂਕਤਾ ਦਾ ਪ੍ਰਤੀਕ : ਕੈਬਨਿਟ ਮੰਤਰੀ ਅਮਨ ਅਰੋੜਾ

ਹੁਸ਼ਿਆਰਪੁਰ ਬਣਿਆ ਫਿੱਟਨੈਂਸ ਅਤੇ ਵਾਤਾਵਰਨ ਜਾਗਰੂਕਤਾ ਦਾ ਪ੍ਰਤੀਕ : ਕੈਬਨਿਟ ਮੰਤਰੀ ਅਮਨ ਅਰੋੜਾ

National, Politics, Punjab
ਹੁਸ਼ਿਆਰਪੁਰ, 2 ਨਵੰਬਰ : ਲਾਜਵੰਤੀ ਮਲਟੀਪਰਪਜ਼ ਸਟੇਡੀਅਮ, ਹੁਸ਼ਿਆਰਪੁਰ ਵਿਖੇ ਸਚਦੇਵਾ ਸਟਾਕਸ ਤੇ ਫਿੱਟ ਬਾਈਕਰਜ਼ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਯੋਜਿਤ 'ਫੈਮਿਲੀ ਵਾਕ' ਪ੍ਰੋਗਰਾਮ ਦਾ ਸ਼ੁਭ ਆਰੰਭ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਰੀ ਝੰਡੀ ਦਿਖਾ ਕੇ ਕੀਤਾ। ਸਵਰਗੀ ਐਥਲੀਟ ਫੌਜਾ ਸਿੰਘ ਨੂੰ ਸਮਰਪਿਤ ਇਸ ਵਿਸ਼ੇਸ਼ ਆਯੋਜਨ ਵਿਚ ਫਿੱਟਨੈੱਸ, ਨਸ਼ਾ ਮੁਕਤੀ ਅਤੇ ਵਾਤਾਵਰਨ ਸੁਰੱਖਿਆ ਦਾ ਇਕ ਮਜ਼ਬੂਤ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਗੁਰਪ੍ਰੀਤ ਘੁੱਗੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ’ਫੈਮਿਲੀ ਵਾਕ’ ਵਰਗੇ ਆਯੋਜਨ ਸਮਾਜ ਨੂੰ ਇਕਜੁੱਟ ਕਰਨ ਅਤੇ ਲੋਕਾਂ ਵਿਚ ਸਿਹਤਮੰਦ ਜੀਵਨਸ਼ੈਲੀ ਅਪਨਾਉਣ ਦੀ ਪ੍ਰੇਰਨਾ ਦੇਣ ਦਾ ਸਾਧਨ ਹਨ। ਉਨ੍ਹਾਂ ਦੱਸਿਆ ਕਿ ਇਸ ਆਯੋਜਨ ਵਿਚ 5000 ਤੋਂ ਵੱਧ ਲੋਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ, ਜੋ ਇਹ ਦਰਸਾਉਂਦਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਲੋਕ ਨਸ਼ਾ-ਮਕੁ...
ਮਾਲੇਰਕੋਟਲਾ ਵਿੱਚ 10 ਨਵੰਬਰ ਤੋਂ ਸ਼ੁਰੂ ਹੋਵੇਗੀ ਪ੍ਰੀ-ਟੈਸਟ ਜਨਗਣਨਾ -ਡੀ.ਸੀ. ਵਿਰਾਜ ਐਸ. ਤਿੜਕੇ

ਮਾਲੇਰਕੋਟਲਾ ਵਿੱਚ 10 ਨਵੰਬਰ ਤੋਂ ਸ਼ੁਰੂ ਹੋਵੇਗੀ ਪ੍ਰੀ-ਟੈਸਟ ਜਨਗਣਨਾ -ਡੀ.ਸੀ. ਵਿਰਾਜ ਐਸ. ਤਿੜਕੇ

National, Politics, Punjab
ਮਾਲੇਰਕੋਟਲਾ, 1 ਨਵੰਬਰ – ਅਗਾਮੀ ਜਨਗਣਨਾ 2027 ਦੀ ਤਿਆਰੀ ਨੂੰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਤਹਿਸੀਲ ਮਾਲੇਰਕੋਟਲਾ ਦੇ 14 ਪਿੰਡਾਂ ਵਿੱਚ ਪ੍ਰੀ-ਟੈਸਟ ਜਨਗਣਨਾ 10 ਨਵੰਬਰ ਤੋਂ 30 ਨਵੰਬਰ ਤੱਕ ਡਿਜੀਟਲ ਤਰੀਕੇ ਨਾਲ ਕੀਤੀ ਜਾਵੇਗੀ । ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਇਹ ਪ੍ਰੀ-ਟੈਸਟ ਜਨਗਣਨਾ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਆਉਣ ਵਾਲੀ ਜਨਗਣਨਾ ਲਈ ਤਕਨੀਕੀ ਅਤੇ ਪ੍ਰਸ਼ਾਸਨਿਕ ਤੌਰ ‘ਤੇ ਪੂਰੀ ਤਿਆਰੀ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਦਸੰਬਰ 2025 ਤੱਕ ਸ਼ਹਿਰਾਂ ਅਤੇ ਪਿੰਡਾਂ ਦੀਆਂ ਪ੍ਰਸ਼ਾਸਨਿਕ ਸੀਮਾਵਾਂ ਨੂੰ ਅੰਤਿਮ ਰੂਪ ਦੇਣਾ ਲਾਜ਼ਮੀ ਹੈ, ਜਿਸ ਨਾਲ ਆਉਣ ਵਾਲੀ ਜਨਗਣਨਾ ਦੌਰਾਨ ਡਾਟਾ ਇਕੱਠਾ ਕਰਨ ਦਾ ਕੰਮ ਸਹਿਜ ਹੋਵੇਗਾ। ਇਸ ਪ੍ਰਕਿਰਿਆ ਦੀ ਸਫਲ ਤਾਮੀਲ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਤਹਿਸੀਲ ਮਾਲੇਰਕੋਟਲਾ ਦੇ ਚੁਣੇ ਹੋਏ 14 ਪਿੰਡਾਂ ਜਿਵੇਂ ਕਿ ਪਿੰਡ ਉਪਲ ਖੇੜੀ, ਮਾਣਕਮਾਜਰਾ, ਭੈਣੀ ਕਲਾਂ, ਰੁਸਤਮਗੜ੍ਹ, ਕਿ...
15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ੍ਹ, 1 ਨਵੰਬਰ, 2025 : ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਜੰਗਲਾਤ ਵਿਭਾਗ ਮਾਹਿਲਪੁਰ ਵਿੱਚ ਤਾਇਨਾਤ ਇੱਕ ਜੰਗਲਾਤ ਕਰਮਚਾਰੀ (ਫੋਰੈਸਟਰ) ਸੁਰਿੰਦਰਜੀਤ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਾਜ਼ਮ ਨੂੰ ਤਹਿਸੀਲ ਗੜਸ਼ੰਕਰ ਦੇ ਪਿੰਡ ਥਿੰਦਾ ਦੇ ਵਸਨੀਕ (ਸ਼ਿਕਾਇਤਕਰਤਾ) ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ 10-12 ਸਾਲਾਂ ਤੋਂ ਲੱਕੜ ਦੀ ਕਟਾਈ ਦਾ ਕੰਮ ਕਰਦਾ ਹੈ। 11.10.2025 ਨੂੰ  ਸ਼ਿਕਾਇਤਕਰਤਾ ਅਤੇ ਉਸਦਾ ਸਾਥੀ ਗੁਰਵਿੰਦਰ ਸਿੰਘ ਉਰਫ਼ ਗੋਨੀ ਆਪਣਾ ਦਿਨ ਦਾ ਕੰਮ ਪੂਰਾ ਕਰਨ ਤੋਂ ਬਾਅਦ ਆਪਣੀ ਕਾਰ ‘ਚ ਸਵਾਰ ਹੋ ਕੇ ਪਿੰਡ ਥੀਦਾਨ ਵਾਪਸ ਪਹੁੰਚੇ। ਸ਼ਿਕਾਇਤਕਰਤਾ ਨੇ ਗੱਡੀ ਆਪਣੇ ਚਾਚੇ ਦੇ ਪਲਾਟ ਵਿੱਚ ਖੜ੍ਹੀ ਕਰ ਦਿੱਤੀ, ਜਦੋਂ ਕਿ ਗੁਰਵਿੰਦਰ ਸਿੰਘ ਉਰਫ਼ ਗੋਨੀ ਕਾਰ ਵਿੱਚ ਬੈਠਾ ਰਿਹਾ ਅਤੇ ਸ਼ਿਕਾਇਤਕਰਤਾ ਆਪਣਾ ਖਾਣਾ ਲੈਣ ਲਈ ਘਰ ਚਲਾ ਗਿਆ। ਲਗਭਗ ਇੱਕ ਘੰਟੇ ਬਾ...