ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਫਤਿਹਗੜ੍ਹ ਸਾਹਿਬ, 28 ਮਾਰਚ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।
ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ 'ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ।
ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ...








