Shadow

Tag: punjabi news

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

Politics
ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦੇ ਕੇ ਦੇਸ਼ ਭਰ ਵਿੱਚ ਇਕ ਮਸਾਲ ਕਾਇਮ ਕੀਤੀ ਹੈ। ਲਾਗੂਕਰਨ ਦੇ ਪੈਮਾਨੇ ਅਤੇ ਗਤੀ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਹ ਯੋਜਨਾ ਤੇਜ਼ੀ ਨਾਲ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਲਈ ਅਸਲ ਵਿੱਤੀ ਰਾਹਤ ਅਤੇ ਸਿਹਤ ਸੰਭਾਲ ਪ੍ਰਦਾਨ ਕਰਦੀ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਸ ਯੋਜਨਾ ਤਹਿਤ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਹੋਏ ਹਨ ਅਤੇ ਇਲਾਜ ਲਈ 1,77,097 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਲਾਜ ਦੀ ਕੁੱਲ ਪ੍ਰਵਾਨਿਤ ਲਾਗਤ 2...
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

Crime, Politics
ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 531 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 66ਵੇਂ ਦਿਨ, ਪੁਲਿਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,172 ਹੋ ਗਈ ਹੈ। ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 353 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱ...
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

Politics
ਚੰਡੀਗੜ੍ਹ, 27 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣੀ ਰਾਜ ਵਿਆਪੀ ਪਹੁੰਚ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਨੂੰ ਜਾਰੀ ਰੱਖਿਆ। 'ਸੰਵਾਦ' ਪਹਿਲਕਦਮੀ ਦੇ ਦੂਜੇ ਦਿਨ ਪੰਜਾਬ ਭਰ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿੱਥੇ ਮੰਤਰੀਆਂ ਅਤੇ ਵਿਧਾਇਕਾਂ ਨੇ ਸਿੱਧੇ ਤੌਰ 'ਤੇ ਨਾਗਰਿਕਾਂ ਨਾਲ ਗੱਲਬਾਤ ਕੀਤੀ, ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਜਨਤਾ ਤੋਂ ਫੀਡਬੈਕ ਲਿਆ। ਕੈਬਨਿਟ ਮੰਤਰੀ ਬਰਿੰਦਰ ਗੋਇਲ, ਹਰਭਜਨ ਸਿੰਘ ਈਟੀਓ ਅਤੇ ਲਾਲ ਚੰਦ ਕਟਾਰੂਚੱਕ ਨੇ ਆਪਣੇ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਨੁੱਕੜ ਮੀਟਿੰਗਾਂ ਅਤੇ ਜਨਤਕ ਗੱਲਬਾਤ ਰਾਹੀਂ ਪਿਛਲੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ। ਲਹਿਰਾ ਵਿੱਚ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਨੇ ਜ਼ਮੀਨੀ ਪੱਧਰ 'ਤੇ ਅਸਲ ਤਬਦੀਲੀ ਲਿਆਉਣ 'ਤੇ ਧਿਆਨ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕ...
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ

ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ

local news
ਸ੍ਰੀ ਚਮਕੌਰ ਸਾਹਿਬ, 27 ਮਾਰਚ: ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਵੱਖ-ਵੱਖ ਪਿੰਡਾਂ ਕੋਟਲੀ, ਦੁੱਗਰੀ, ਸ਼ਾਂਤਪੁਰ, ਰੋਲੂਮਾਜਰਾ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਮਿਲ ਕੇ ਸਰਕਾਰ ਦੀਆਂ ਲੋਕ ਹਿੱਤ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਨ੍ਹਾਂ ਬੈਠਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲੋਕ ਹਿੱਤ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ

Politics, Punjab
ਜੰਡਿਆਲਾ ਗੁਰੂ/ਅੰਮ੍ਰਿਤਸਰ, 27 ਮਾਰਚ (              ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਸਭ ਤੋਂ ਪਹਿਲਾਂ ਪਿੰਡ ਸ਼ਫੀਪੁਰ ਵਿੱਚ 11.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਪਿੰਡ ਸਟੀਵੁਰ ਵਿੱਚ 2.19 ਕਿਲੋਮੀਟਰ ਲੰਬੀਆਂ ਇੰਟਰਲਾਕਿੰਗ ਟਾਈਲ ਸੜਕਾਂ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ 12.13 ਕਿਲੋਮੀਟਰ ਲੰਬੀ ਪਿੰਡ ਤਾਰਾਗੜ੍ਹ ਤੋਂ ਗੁਰਦੁਆਰਾ ਬਾਬਾ ਸ਼ੇਖ ਫਰੀਦ ਅਤੇ ਬਾਬਾ ਨਿਰਮਲ ਜੀ, ਤਿੰਮੋਵਾਲ ਤੱਕ ਸ਼ਫੀਪੁਰ (ਰਟੌਲ) ਸੜਕ ਨੂੰ 10 ਤੋਂ 18 ਫੁੱਟ ਤੱਕ ਚੌੜਾ ਅਤੇ ਮਜ਼ਬੂਤ ਕਰਕੇ ਜੰਡਿਆਲਾ-ਤਰਨ ਤਾਰਨ ਸੜਕ ਨਾਲ ਜੋੜਨ ਵਾਲੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ। ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੜਕਾਂ ਵਿੱਚੋਂ 92.16 ਲੱਖ ਰੁਪਏ ਦੀ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

Politics
ਲਹਿਰਾਗਾਗਾ, 27 ਮਾਰਚ: ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਚਲਾਈ ਮੁਹਿੰਮ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਦੇ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ। ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ। ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Crime, Punjab
ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਖੁਸ਼ੂਪੁਰਾ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਵਾਸੀ ਖਵਾਸਪੁਰ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਤੁਰਕੀ ਦਾ ਬਣਿਆ ਜ਼ਿਗਾਨਾ ਪਿਸਤੌਲ, ਇੱਕ ਆਸਟਰੀਆ ਦਾ ਬਣਿਆ ਗਲੌਕ ਪਿਸਤੌਲ, ਦੋ ਅਮਰੀਕਾ ਦੇ ਬਣੇ ਬ੍ਰੇਟਾ ਪਿਸਤੌਲ, ਪੰਜ ਪੀਐਕਸ 5 ਪਿਸਤੌਲ ਅਤੇ ਇੱਕ ਚੀਨ ਦੇ ਬਣੇ ਨੋਰਿੰਕੋ ਪਿਸਤੌਲ ਸਮੇਤ ਮੈਗਜ਼ੀਨਾਂ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਪਲੈ...
ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

Politics, Punjab
ਚੰਡੀਗੜ੍ਹ, 27 ਮਾਰਚ 2026 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ 'ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ ਹਿਸਾਬ ਵਾਲੇ (ਅਣ-ਅਕਾਊਂਟਿਡ) ਸਾਮਾਨ ਦਾ ਪਤਾ ਲਗਾਇਆ ਗਿਆ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਸਿਗਰਟਾਂ, ਬੀੜੀਆਂ ਅਤੇ ਇਸ ਨਾਲ ਸਬੰਧਿਤ ਹੋਰ ਤੰਬਾਕੂ ਉਤਪਾਦਾਂ 'ਤੇ ਟੈਕਸ ਦਰਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਤੋਂ ਬਾਅਦ, ਵਿਭਾਗ ਨੂੰ ਇਸ ਖੇਤਰ ਵਿੱਚ ਟੈਕਸ ਚੋਰੀ ਦੀਆਂ ਗਤੀਵਿਧੀਆਂ ਵਧਣ ਬਾਰੇ ਜਾਣਕਾਰੀ ਮਿਲੀ ਸੀ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਆਧਾਰਿਤ ਚਾਰ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਟੀਮਾਂ ਨੂੰ ਹਰਕਤ ਵਿੱਚ ਲਿਆਂਦਾ ਗਿਆ। ਇਹਨਾਂ ਯੂਨਿਟਾਂ ਨੇ ਅੱਠ ਵੱਖ-ਵੱਖ ਥਾਵਾਂ 'ਤੇ ਇੱਕੋ ਸਮੇਂ ਚੈਕਿੰਗ ਕੀਤੀ, ਜਿਨ੍ਹਾਂ ਵਿ...
ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

Punjab
*ਚੰਡੀਗੜ੍ਹ/ਲਹਿਰਾਗਾਗਾ, 27 ਮਾਰਚ:* ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਦੇ ਤਿਆਰ ਹੋਣ ਨਾਲ ਵਿਦਿਆਰਥਣਾਂ ਨੂੰ ਸੁਰੱਖਿਅਤ ਅਤੇ ਪ੍ਰੇਰਣਾਦਾਇਕ ਪੜ੍ਹਾਈ ਦਾ ਮਾਹੌਲ ਪ੍ਰਾਪਤ ਹੋਵੇਗਾ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਹੋਰ ਦੱਸਿਆ ਕਿ ਪਹਿਲਾਂ ਇਸ ਸਕੂਲ ਦੀ ਥਾਂ ਬਹੁਤ ਘੱਟ ਸੀ ਅਤੇ ਮੌਜੂਦਾ ਇਮਾਰਤ ਦੇ ਕਈ ਹਿੱਸੇ ਅਸੁਰੱਖਿਅਤ ਐਲਾਨੇ ਗਏ ਸਨ, ਜਿਸ ਨਾਲ ਵਿਦਿਆਰਥਣਾਂ ਅਤੇ ਸਟਾਫ ਲਈ ਮੁਸ਼ਕਲਾਂ ਪੈਦਾ ਹੋ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆ...
ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

Punjab
ਚੰਡੀਗੜ੍ਹ, 27 ਮਾਰਚ: ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ, ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗ ਦੇ ਚੱਲ ਰਹੇ ਕੰਮਾਂ, ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾ...