Shadow

Tag: punjabi news

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

Punjab
ਚੰਡੀਗੜ੍ਹ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 65ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 65ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,005 ਹੋ ਗਈ ਹੈ। ਇਸ ਤੋਂ ਇਲਾਵਾ 120 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12...
ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

Crime, Punjab
ਚੰਡੀਗੜ੍ਹ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ 'ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਵਾਸੀ ਖੇੜੀ ਨੌਧ ਸਿੰਘ, ਕੋਟਲਾ ਮਸੁੱਦ, ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੈਗਜ਼ੀਨ, ਦੋ ਜ਼ਿੰਦਾ ਕਾਰਤੂਸ ਅਤੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ...
ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

Punjab
ਚੰਡੀਗੜ੍ਹ 26 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਅਤੇ ਬੇਮਿਸਾਲ ਪ੍ਰਗਤੀ ਹਾਸਲ ਕੀਤੀ ਹੈ, ਜਿਸਦੀ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਪਿਛਲੇ 70 ਸਾਲਾਂ ਵਿੱਚ ਅਜਿਹਾ ਹੋਇਆ ਸੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਨੰਬਰ 1 ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਨੇ ਇਨ੍ਹਾਂ ਮੁੱਖ ਖੇਤਰਾਂ ਵਿੱਚ ਅਜਿਹੀ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹਰ ਕੋਈ ਹੁਣ ਇਸ ਬਾਰੇ ਗੱਲ...
ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

Crime, Punjab
ਚੰਡੀਗੜ੍ਹ/ਜਲੰਧਰ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ। ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ 'ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦਣ ਅਤੇ ਆਪਣੇ...
ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ

Politics
ਚੰਡੀਗੜ੍ਹ, 26 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ 4 ਲੱਖ ਰੁਪਏ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਰੁਪਏ 10 ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ ਗਈ। ਪਰਿਵਾਰ...
ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਗਰੀਬ ਅਤੇ ਲੋੜਵੰਦ ਮਹਿਲਾਵਾਂ ਨੂੰ ਮੁਫ਼ਤ ਸੈਨਟਰੀ ਪੈਡ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਤ ਬਣਾਇਆ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਭਗ ₹28 ਕਰੋੜ ਦੀ ਲਾਗਤ ਨਾਲ 7.37 ਕਰੋੜ ਤੋਂ ਵੱਧ ਸੈਨਟਰੀ ਪੈਡ ਮੁਫ਼ਤ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਵਿੱਚ ਮਹਾਵਾਰੀ ਸਫ਼ਾਈ ਬਾਰੇ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਮਹਿਲਾਵਾਂ ਦੀ ਸਿਹਤ ਸੁਰੱਖਿਆ ਨੂੰ ਵੀ ਮਜ਼ਬੂਤ ਕਰ ਰਹੀ ਹੈ, ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ। ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੀਆਂ 13.65 ਲੱਖ ਤੋਂ ਵੱਧ ਮਹਿ...
ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ -ਸਪੀਕਰ ਸੰਧਵਾ

ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ -ਸਪੀਕਰ ਸੰਧਵਾ

local news
ਕੋਟਕਪੂਰਾ 26 ਮਾਰਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਪਿੰਡ ਚਾਹਲ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ...
ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਆਮ ਲੋਕ ਸਹਿਯੋਗ ਦੇਣ

ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਆਮ ਲੋਕ ਸਹਿਯੋਗ ਦੇਣ

local news
ਨੰਗਲ/ ਸ੍ਰੀ ਅਨੰਦਪੁਰ ਸਾਹਿਬ 26 ਮਾਰਚ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਵੱਡਾ ਲੋਕ ਸਮਰਥਨ ਮਿਲ ਰਿਹਾ ਹੈ। ਸ.ਹਰਜੋਤ ਸਿੰਘ  ਬੈਂਸ ਕੈਬਨਿਟ  ਮੰਤਰੀ  ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਕੇਵਲ ਸਰਕਾਰ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜਦੋਂ ਤੱਕ ਆਮ ਲੋਕ ਇਸ ਵਿੱਚ ਸਰਗਰਮ ਭੂਮਿਕਾ ਨਹੀਂ ਨਿਭਾਉਂਦੇ, ਤਦ ਤੱਕ ਨਸ਼ਿਆਂ ਦੇ ਜਾਲ ਨੂੰ ਪੂਰੀ ਤਰ੍ਹਾਂ ਤੋੜਿਆ ਨਹੀਂ ਜਾ ਸਕਦਾ। ਭੋਲੇ-ਭਾਲੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੇ ਅੰਦਰ ਪਹੁੰਚਾਉਣਾ ਬਹੁਤ ਜਰੂਰੀ ਹੈ। ਇਸ ਲਈ ਪੰਜਾਬ ਸਰਕਾਰ ਨੇ ਇਕ ਵਿਸ਼ਤ੍ਰਿਤ ਅਤੇ ਪ੍ਰਭਾਵਸ਼ਾਲੀ ਅਭਿਆਨ ਸ਼ੁਰੂ ਕੀਤਾ ਹੈ, ਜਿਸ ਦੇ ਸਾਰਥਕ ਨਤੀਜੇ ਹੁਣ ਜ਼ਮੀਨੀ ਪੱਧਰ ’ਤੇ ਸਪੱਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ। ਇਸ ਮੁਹਿੰਮ ਦੇ ਤਹਿਤ ਅੱਜ ਭੰਗਲ, ਮਹਿੰਦਪੁਰ, ਮਜਾਰੀ, ਮਜਾਰੀ ਲੋਅਰ, ਤਰਫ ਮਜਾਰਾ, ਭਨਾਮ, ਨਾਨਗਰਾਂ, ...
ਜ਼ਿਲ੍ਹਾ ਪੱਧਰੀ ਐਜੂਕੇਸ਼ਨਲ ਰੌਕਸਟਾਰ ਅਚੀਵਰਜ਼ ਅਵਾਰਡ ਸਿੱਖਣ ਸਿਖਾਉਣ ਸਮੱਗਰੀ ਮੁਕਾਬਲੇ ਕਰਵਾਏ ਗਏ

ਜ਼ਿਲ੍ਹਾ ਪੱਧਰੀ ਐਜੂਕੇਸ਼ਨਲ ਰੌਕਸਟਾਰ ਅਚੀਵਰਜ਼ ਅਵਾਰਡ ਸਿੱਖਣ ਸਿਖਾਉਣ ਸਮੱਗਰੀ ਮੁਕਾਬਲੇ ਕਰਵਾਏ ਗਏ

local news
ਫਾਜ਼ਿਲਕਾ 25 ਮਾਰਚ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਾਜ਼ਿਲਕਾ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੁਆਰਾ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਐਜੂਕੇਸ਼ਨਲ ਰੋਕਸਟਾਰ ਅਚੀਵਰਜ਼ ਅਵਾਰਡ ਲਈ ਸਿੱਖਣ ਸਿਖਾਉਣ ਸਮੱਗਰੀ (ਟੀ.ਐੱਲ.ਐੱਮ.) ਮੁਕਾਬਲੇ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਵਿਸ਼ਿਆਂ ਅਧਾਰਿਤ ਡਾਇਟ ਫਾਜ਼ਿਲਕਾ ਵਿਖੇ ਕਰਵਾਏ ਗਏ। ਜ਼ਿਲ੍ਹਾ ਫਾਜ਼ਿਲਕਾ ਦੇ 8 ਬਲਾਕਾਂ ਤੋਂ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਆਪਣੀਆਂ ਐਂਟਰੀਆਂ ਜਮਾਂ ਕੀਤੀਆਂ ਗਈਆਂ। ਜਮਾਂ ਕੀਤੀਆਂ ਗਈਆਂ ਐਂਟਰੀਆਂ ਵਿਚੋਂ ਹਰੇਕ ਬਲਾਕ ਵਿੱਚੋਂ ਤਿੰਨਾਂ ਵਿਸ਼ਿਆਂ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਲਈ 2-2 ਉੱਤਮ ਟੀ. ਐੱਲ. ਐਮ.ਦੀ ਚੋਣ ਬਲਾਕ ਪੱਧਰ ਤੇ ਬੀ. ਪੀ. ਈ. ਓ.  ਦੁਆਰਾ ਕੀਤੀ ਗਈ । ਵੱਖ - ਵੱਖ ਬਲਾਕਾਂ ਤੋਂ ਚੁਣੇ ਗਏ ਕੁੱਲ 36 ਟੀ. ਐੱਲ.ਐਮ. ਦੀ ਪੇਸ਼ਕਾਰੀ ਅਧਿਆਪਕਾਂ ਦੁਆਰਾ ਕੀਤੀ ਗਈ। ਜ਼ਿਲ੍ਹਾ ਪੱਧਰ ਤੇ ਪੰਜਾਬੀ ਵਿਸ਼ੇ ਵਿੱਚੋਂ ਪਹਿਲਾ ਸਥਾਨ ਸ੍ਰੀ ਸਰਵਜੀਤ ਸਿੰਘ ਸ. ਪ੍ਰ. ਸ. ਹੋਜ ਗੰਧੜ, ਦੂਜਾ ਸਥਾਨ ਸ਼੍ਰੀ ਮਤੀ ਅੰਮ੍...
10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

Politics, Punjab
ਚੰਡੀਗੜ੍ਹ, 25 ਮਾਰਚ 2026 : ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲਦੇ ਹੋਏ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ ਪ੍ਰਦਾਨ ਕੀਤਾ ਹੈ। 'ਆਪ' ਪੰਜਾਬ ਪ੍ਰਧਾਨ ਨੇ ਦੱਸਿਆ ਕਿ ਇਹ ਮੁਹਿੰਮ ਅਗਲੇ 10 ਦਿਨਾਂ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਏਗੀ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਲਕੇ ਤੋਂ ਇੱਕ ਵਿਸ਼ਾਲ ਜਨਤਕ ਮੁਹਿੰਮ ਸ਼ੁਰੂ ਹੋਵੇਗੀ ਜਿਸ ਤਹਿਤ ਅਗਲੇ 10 ਦਿਨਾਂ ਵਿੱਚ ਪੂਰੇ ਪੰਜਾਬ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਮੁਹਿੰਮ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੀ ਪ੍ਰਤੀਕ ਹੈ, ਜਿਸ ਨੇ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਕ ਅਗਵਾਈ ਹੇਠ ਬੇਮਿਸਾਲ, ਪਾਰਦਰ...