Shadow

Tag: punjabi news

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

Punjab
ਚੰਡੀਗੜ੍ਹ, 24 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 63ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 63ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,678 ਹੋ ਗਈ ਹੈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 50 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

Punjab
ਚੰਡੀਗੜ੍ਹ, 24 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਸਕੱਤਰੇਤ ਵਿਖੇ ਸਾਲ 2026 ਲਈ ਪੰਜਾਬ ਵਿਧਾਨ ਸਭਾ ਡਾਇਰੀ ਦਾ ਅਧਿਕਾਰਤ ਉਦਘਾਟਨ ਕੀਤਾ। ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਕੱਤਰੇਤ ਨੇਂ ਸਾਲ 2026 ਦੀ ਡਾਇਰੀ ਦੇ ਇਸ ਐਡੀਸ਼ਨ ਨੂੰ ਇੱਕ ਵਿਆਪਕ ਸੰਸਥਾਗਤ ਸਰੋਤ ਵਜੋਂ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾਇਰੀ ਵਿਧਾਨਕ ਜ਼ਿੰਮੇਵਾਰੀਆਂ ਦੇ ਯੋਜਨਾਬੱਧ ਢੰਗ ਨਾਲ ਸੰਗਠਿਤ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਰੋਜ਼ਾਨਾ ਸੰਸਦੀ ਕਾਰਜਾਂ ਦੇ ਨਾਲ-ਨਾਲ ਲੰਬੇ ਸਮੇਂ ਦੀ ਰਣਨੀਤਕ ਯੋਜਨਾਬੰਦੀ  ਲਈ ਇੱਕ ਸੁਚਾਰੂ ਸਾਧਨ ਉਪਲਬਧ ਕਰਵਾਇਆ ਜਾ ਸਕੇ । ਸਪੀਕਰ ਨੇ ਕਿਹਾ, ‘‘ਇਹ ਪ੍ਰਕਾਸ਼ਨ ਇੱਕ ਰੋਜ਼ਾਨਾ ਯੋਜਨਾਕਾਰ ਵਜੋਂ ਆਪਣੀ ਭੂਮਿਕਾ ਨਿਭਾਏਗੀ । ਇਹ ਮਹੱਤਵਪੂਰਨ ਜਾਣਕਾਰੀ ਦਾ ਲੋੜੀਂਦਾ ਸੰਗ੍ਰਹਿ ਹੈ , ਜੋ ਆਉਣ ਵਾਲੇ ਸਾਲ ਦੌਰਾਨ ਵਿਧਾਨਕ ਮਾਮਲਿਆਂ ਦੇ ਕੁਸ਼ਲ ਸੰਚਾਲਨ ਲਈ ਕਾਰਗਰ ਸਿੱਧ ਹੋਵੇਗਾ,’’। ਇਸ ਸਮਾਰੋਹ ਵਿੱਚ ਸ. ਕੁਲਵੰਤ ਸਿੰਘ ਪੰਡੋਰੀ, ਮਾਣਯੋਗ ਵਿਧਾਨ ਸਭਾ ਮੈਂਬਰ (ਐਮ.ਐਲ.ਏ.), ਰਾਮ ਲੋਕ ਖਟਾਨਾ, ਸ...
ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

Politics
ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10 ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ "ਕਾਰਵਾਂ 2026" ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦੀ ਉਦਘਾਟਨੀ ਦਿਨ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਸੱਭਿਆਚਾਰਕ ਮਹੱਤਤਾ ਅਤੇ ਰਾਸ਼ਟਰਵਾਦੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਲਈ ਸੰਸਥਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅੱਜ ਦੇ ਸੰਦਰਭ ਵਿੱਚ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਸਾਰਥਕਤਾ 'ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਜ਼ਬਰ ਵਿਰੁੱਧ ਇਸ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਪ੍ਰੇਰਿਆ ਅਤੇ ਪਾਠ ਪੁਸਤਕਾਂ ਦੇ ਨਾਲ ਨਾਲ ਹੋਰ ਗਿਆਨ ਹਾਸਲ ਕਰਨ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਅਸੀਂ ਸਿਰਫ਼ ਸ਼ਹੀਦਾਂ ਨੂੰ ਨਹੀਂ, ਸਗੋਂ ਉਨ੍ਹਾਂ ਦੇ ਸੰਕਲ...
40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 24 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਦੇ ਤਹਿਤ ਅੱਜ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀ ਖੇਡ ਕ੍ਰਾਂਤੀ ਨਾਲ ਖੇਡ ਖੇਤਰ ਦੀ ਨੁਹਾਰ ਬਦਲਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸਿੰਚਾਈ ਵਿਭਾਗ, ਸਿਹਤ ਵਿਭਾਗ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਵਿੱਚ ਵੱਡੇ ਸੁਧਾਰਾਂ ਦੀ ਅਗਲੀ ਯੋਜਨਾ ਦਾ ਜ਼ਿਕਰ ਕੀਤਾ। ਇਸ ਯੋਜਨਾ ਤਹਿਤ ਖੇਡ ਬਜਟ 350 ਕਰੋੜ ਰੁਪਏ ਤੋਂ ਵਧਾ ਕੇ 1791 ਕਰੋੜ ਰੁਪਏ ਕੀਤਾ, ਕੋਚਾਂ ਦੀ ਗਿਣਤੀ ਵਿੱਚ 500 ਤੋਂ ਵਧਾ ਕੇ 2458 ਕੀਤੀ ਅਤੇ ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਦੇ ਐਥਲੀਟਾਂ ਲਈ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਸ਼ਾਮਲ ਹੈ। ਇਸ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਨੇ 3100 ਖੇਡ ਮੈਦਾਨਾਂ ਦੇ ਵਿਕਾਸ, 3000 ਜਿੰਮ, 17000 ਖੇਡ ਕਿੱਟਾਂ ਦੀ ਵੰਡ ਅਤੇ "ਖੇਡਾਂ ਵਤਨ ਪੰਜਾਬ ਦੀਆਂ" ਦੇ ਤੇਜ਼ੀ ਨਾਲ ਵਿਸਥਾਰ ਦਾ ਜ਼ਿਕਰ ਕੀਤਾ। ‘ਖੇਡਾਂ...
ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ

Politics
ਫਰੀਦਕੋਟ 24 ਮਾਰਚ 2026 (    ) ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਅਤੇ ਖੇਤੀ ਮਸ਼ੀਨਰੀ ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫਾਰਮਰ ਆਈHਡੀH ਬਣਾਉਣੀ ਲਾਜਮੀ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾH ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਭਾਰਤ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੈਣ ਲਈ ਫਾਰਮਰ ਆਈHਡੀH ਬਣਾਉਣਾ ਜਰੂਰੀ ਹੋ ਗਿਆ ਹੈ, ਜਿਵੇਂ ਕਿ ਕਿਸਾਨਾਂ ਦੀ ਜਮੀਨ ਦਾ ਵੇਰਵਾ ਤਾਂ ਪਹਿਲਾਂ ਹੀ ਆਨਲਾਈਨ ਹੋ ਚੁੱਕਾ ਹੈ, ਹੁਣ ਉਸ ਨੂੰ ਅਧਾਰ ਕਾਰਡ ਨਾਲ ਜੋੜਿਆ ਜਾ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਇਹਨਾਂ ਕੈਂਪਾਂ ਵਿੱਚ ਸੀHਐਸHਸੀH ਸੈਂਟਰਾਂ ਦੇ ਨੁਮਾਇੰਦਿਆਂ ਦੁਆਰਾ ਵੀ ਸ਼ਮੂਲੀਅਤ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਦੀਆਂ ਫਾਰਮਰ ਆਈH ਡੀH ਬਣਾਈਆਂ ਜਾ ਰਹੀ ਹਨ। ਡਾH ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰ ਦੁਆਰਾ ਇਹ ਆਈHਡੀਜH ਬਿਲਕੁਲ ਮੁਫਤ ਬਣਾਈਆਂ ਜਾ ਰਹੀਆਂ ਹ...
ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ:  ਜ਼ਿਲਾ ਮੈਜਿਸਟਰੇਟ

ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ: ਜ਼ਿਲਾ ਮੈਜਿਸਟਰੇਟ

Politics
ਬਰਨਾਲਾ,  24 ਮਾਰਚ ਜ਼ਿਲਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਡਿਪਟੀ ਕਮਿਸ਼ਨਰ ਵਿਕਾਸ ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ ਅਤੇ ਕੋਈ ਏਜੰਸੀ ਬਿਨਾਂ ਰਜਿਸਟਰੇਸ਼ਨ/ਲਿਖਤੀ ਪ੍ਰਵਾਨਗੀ ਤੋਂ ਬਗੈਰ ਖੂਹ ਬੋਰ ਨਹੀਂ ਲਗਾਵੇਗੀ। ਉਨਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਉਣਾ ਜ਼ਰੂਰੀ ਹੋਵੇਗਾ ਅਤੇ ਬੋਰ ਵਾਲੀ ਥਾਂ ’ਤੇ ਕੰਡਿਆਲੀ ਤਾਰ ਜਾਂ ਕੋਈ ਬੈਰੀਕੇਡ ਲਗਾਉਣਾ ਜ਼ਰੂਰੀ ਹੋਵੇਗਾ। ਜੇਕਰ ਪੰਪ ਦੀ ਮੁਰੰਮਤ ਕਰਨੀ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

Politics, Punjab
ਬਟਾਲਾ, 24 ਮਾਰਚ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਮੌਜੂਦਗੀ ਵਿੱਚ ਗਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਨੀਲਾਹ ਚੌਹਾਨ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਇਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਬੀਤੇ ਕੱਲ੍ਹ ਹੀ ਬਟਾਲਾ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਗਈਆਂ ਹਨ। ਸ਼ਹਿਰ ਵਿ...
ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

Politics, Punjab
ਬੁਢਲਾਡਾ/ਮਾਨਸਾ, 24 ਮਾਰਚ: ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ੀਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਨ ਤਕਨਾਲੋਜੀ ਦੀ ਵਰਤੋਂ ਕਰਕੇ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਹਲਕਾ ਵਿਧਾਇਕ ਨੇ ਅਧਿਆਪਕਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਧਿਆਪਕ ਇਸ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਲੈਂਦੇ ਹੋਏ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਇਸ ਨਵੀਂ ਸਹੂਲਤ ਮਿਲਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਸਨੂੰ ਸਿੱ...
ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

Politics, Punjab
*ਚੰਡੀਗੜ੍ਹ/ਲੁਧਿਆਣਾ, 24 ਮਾਰਚ:* ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਸ਼ਾਮਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸ੍ਰੀ ਭੈਣੀ ਸਾਹਿਬ ਪਿੰਡ ਲਈ 13.36 ਕਰੋੜ ਰੁਪਏ ਦੀ ਸੀਵਰੇਜ ਯੋਜਨਾ ਮਨਜ਼ੂਰ ਕੀਤੀ ਗਈ ਹੈ। ਇਸ ਪ੍ਰਾਜੈਕਟ ਤਹਿਤ 1.80 ਕਿ.ਮੀ. ਲੰਮਾ ਮੁੱਖ ਜਾਂ ਇੰਟਰਸੈਪਟਿੰਗ ਸੀਵਰ ਅਤੇ 18.13 ਕਿ.ਮੀ. ਲੈਟਰਲ ਸੀਵਰ ਨੈੱਟਵਰਕ ਵਿਛਾਇਆ ਜਾਵੇਗਾ ਅਤੇ 670 ਘਰਾਂ ਨੂੰ ਕੁਨੈਕਸਨ ਦਿੱਤੇ ਜਾਣਗੇ। ਇਸ ਦੇ ਨਾਲ ਇੱਕ ਮੁੱਖ ਪੰਪਿੰਗ ਸਟੇਸ਼ਨ ਦੀ ਉਸਾਰੀ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱ...
ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਇਨਕਲਾਬੀ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਇਰਾਦਿਆਂ ਨੂੰ ਅੱਗੇ ਵਧਾਉਣ ਦਾ ਹੈ। ਉਨ੍ਹਾਂ ਨੇ ਉਨ੍ਹਾਂ ਦੇ ਸੁਪਨਿਆਂ ਦੇ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਨਾਲ ਹੀ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਰਤਨ (ਸਭ ਤੋਂ ਉੱਚੇ...