Shadow

Tag: punjabi news

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਦਾ ਉਦੇਸ਼ ਲੋਕਾਂ ਦੇ ਸਾਹਮਣੇ ਚਾਰ ਸਾਲਾਂ ਦੇ ਸ਼ਾਸਨ ਦਾ ਸਪੱਸ਼ਟ ਅਤੇ ਖੇਤਰ-ਵਾਰ ਲੇਖਾ-ਜੋਖਾ ਪੇਸ਼ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਸੁਧਾਰ ਹੁਣ ਜ਼ਮੀਨੀ ਪੱਧਰ ’ਤੇ ਦਿਖਾਈ ਦੇ ਰਿਹਾ ਹੈ, ਜੋ ਕਿ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਤੇ ਸੰਗਠਿਤ ਅਪਰਾਧ ’ਤੇ ਨਿਰੰਤਰ ਕਾਰਵਾਈ, ਪੁਲਿਸ ਸੁਧਾਰਾਂ ਅਤੇ ਨਿਵੇਸ਼ਕਾਂ ਦੇ ਪੰਜਾਬ ਵਿੱਚ ਵਧ ਰਹੇ ਭਰੋਸੇ ਸਦਕਾ ਸੰਭਵ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਫੈਸਲਾਕੁੰਨ ਕਾਰਵਾਈ ਕੀਤੀ ਹੈ, ਜਿਸ ਵਿੱਚ 95000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 772 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਗਈ ਅਤੇ 1100 ਤੋਂ ਵੱਧ ਗਿਰੋਹਾਂ ਨੂੰ ਬੇਨਕਾਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਂਟੀ-ਡਰੋਨ ਪ੍ਰਣਾਲੀ ਵਰਗੇ ਉਪਾਵਾਂ ਨੇ ਸਰਹੱਦ ਪਾ...
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ

ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ

local news
ਮਾਨਸਾ, 21 ਮਾਰਚ: ਸਰਸ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਾਸਤੀ ਪਹਿਰਾਵੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ‘ਪਹਿਰਾਵਾ ਪ੍ਰਦਰਸ਼ਨੀ’ ਮੁਕਾਬਲਿਆਂ ਵਿੱਚੋਂ ਜਸ਼ਨਦੀਪ ਸਿੰਘ ਨੇ ‘ਮਿਸਟਰ ਮਾਨਸਾ’ ਅਤੇ ਕਰਮਜੀਤ ਕੌਰ ਨੇ ‘ਮਿਸ ਮਾਨਸਾ’ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਪਿਛਲੇ ਦਿਨੀਂ ਕਰਵਾਏ ਗਏ ਇਨ੍ਹਾਂ ਦਿਲਕਸ਼ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਨੇ ਆਪਣੀ ਕਲਾ ਅਤੇ ਪੰਜਾਬੀ ਪਹਿਰਾਵੇ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ‘ਮਿਸਟਰ ਮਾਨਸਾ’ ਚੁਣਿਆ ਗਿਆ ਜਸ਼ਨਦੀਪ ਸਿੰਘ ਮਾਨਸਾ ਸ਼ਹਿਰ ਦਾ ਵਾਸੀ ਹੈ ਅਤੇ ਨੈਸ਼ਨਲ ਕਾਲਜ ਭੀਖੀ ਦਾ ਵਿਦਿਆਰਥੀ ਹੈ। ਇਸੇ ਤਰ੍ਹਾਂ ‘ਮਿਸ ਮਾਨਸਾ’ ਬਣੀ ਕਰਮਜੀਤ ਕੌਰ ਸਰਦੂਲਗੜ੍ਹ ਖੇਤਰ ਦੀ ਵਾਸੀ ਹੈ ਅਤੇ ਐਨਲਾਈਟਡ ਕਾਲਜ ਝੁਨੀਰ ਵਿਖੇ ਸਿੱਖਿਆ ਪ੍ਰਾਪਤ ਕਰ ਰਹੀ ਹੈ। ਦੋਵਾਂ ਜੇਤੂਆਂ ਨੇ ਮੰਚ 'ਤੇ ਆਪਣੇ ਆਤਮ-ਵਿਸ਼ਵਾਸ ਅਤੇ ਪੰਜਾਬੀ ਪਹਿਰਾਵੇ ਦੀ ਪੇਸ਼ਕਾਰੀ ਰਾਹੀਂ ਜੱਜਾਂ ਨੂੰ ਪ੍ਰਭਾਵਿਤ ਕੀਤਾ। ਸੂਫ਼ੀ ਗਾਇਕ ਕੰਵਰ ਗਰੇਵਾਲ ਦੀ ਮੌਜੂਦਗੀ ਵਿੱਚ ਇਨ੍ਹਾਂ ਦੋਵੇਂ ਜੇਤੂਆਂ ਨੂੰ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਵਿਧਾਇਕ ਸਰਦ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ

local news
ਸ੍ਰੀ ਅਨੰਦਪੁਰ ਸਾਹਿਬ 21 ਮਾਰਚ:  ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ ਦੀ ਪ੍ਰਤੀਕ ਹੈ, ਜਿੱਥੇ ਹਰ ਧਰਮ ਦੇ ਲੋਕ ਸਾਰੇ ਤਿਉਹਾਰ ਬੜੇ ਉਤਸ਼ਾਹ ਨਾਲ ਇਕੱਠੇ ਮਨਾਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਏਕਤਾ ਅਤੇ ਆਪਸੀ ਪਿਆਰ ਸਾਡੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੈ। ਸ. ਹਰਜੋਤ ਸਿੰਘ ਬੈਂਸ ਨੇ ਸਰਬੱਤ ਦਾ ਭਲਾ ਲਈ ਅਰਦਾਸ ਕੀਤੀ ਅਤੇ ਦੇਸ਼ ਤੇ ਦੁਨੀਆ ਵਿੱਚ ਅਮਨ ਤੇ ਸੁਖ-ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਸ਼ਾਂਤੀ ਸਭ ਤੋਂ ਵੱਡੀ ਲੋੜ ਹੈ ਅਤੇ ਦੇਸ਼ਾਂ ਵਿੱਚ ਚੱਲ ਰਹੇ ਟਕਰਾਵਾਂ ਦਾ ਜਲਦ ਤੋਂ ਜਲਦ ਅੰਤ ਹੋਣਾ ਚਾਹੀਦਾ ਹੈ। ਉਨ੍ਹਾਂ ਪ੍ਰਾਰਥਨਾ ਕੀਤੀ ਕਿ ਵਾਹਿਗੁਰੂ ਸਭ ਦੇਸ਼ਾਂ ਨੂੰ ਇਹ ਸਮਝ ਬਖ਼ਸ਼ੇ ਕਿ ਉਹ ਟਕਰਾਅ ਦੀ ਬਜਾਏ ਗੱਲਬਾਤ ਅਤੇ ਸਹਿਯੋਗ ਦਾ ਰਾਹ ਅਪਣਾਉਣ। ਉਨ੍ਹਾਂ ਕਿਹਾ ਕਿ ਗੱਲਬਾਤ ਹੀ ਹਰ ਸ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

Politics, Punjab
ਮਲੇਰਕੋਟਲਾ, 21 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ  ਵੱਡੇ ਐਲਾਨਾਂ ਦੇ ਨਾਲ-ਨਾਲ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਕਿਸੇ ਵੀ ਤਾਕਤ ਨੂੰ ਭਾਈਚਾਰਕ ਸਾਂਝ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗਾ। ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਈਦ-ਉਲ-ਫ਼ਿਤਰ ਇੱਕ ਦੂਜੇ ਦੀ ਭਲਾ ਮੰਗਣ ਦਾ ਤਿਉਹਾਰ ਹੈ ਅਤੇ ਮੈਨੂੰ ਮਲੇਰਕੋਟਲਾ ਦੀ ਇਸ ਪਵਿੱਤਰ ਈਦਗਾਹ ਵਿੱਚ ਆ ਕੇ ਬਹੁਤ ਸਕੂਨ ਤੇ ਖੁਸ਼ੀ ਮਿਲੀ ਹੈ। ਇਹ ਇੱਕ ਅਜਿਹਾ ਤਿਉਹਾਰ ਹੈ ਜੋ ਭਾਈਚਾਰਕ ਸਾਂਝ ਦੀ ਪ੍ਰਤੱਖ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਅਸੀਂ ਇਕੱਠੇ ਬੈਠਦੇ ਹਾਂ ਅਤੇ ਇੱਕ ਦੂਜੇ ਦੀ ਖ਼ੈਰ ਮੰਗਦੇ ਹਾਂ। ਮੈਂ ਪ੍ਰਬੰਧਕ ਕਮੇਟੀ ਅਤੇ ਨੇੜਲੇ ਪਿੰਡਾਂ ਤੋਂ ਈਦ ਮਨਾਉਣ ਲਈ ਆਏ ਸਾਰੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।’’ ਉਨ੍ਹਾਂ ਅੱਗੇ ਕਿਹਾ, “ਮਲੇਰਕੋ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼

local news
ਲਹਿਰਾਗਾਗਾ, 21 ਮਾਰਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਵੱਖ-ਵੱਖ ਧਰਮਾਂ ਅਤੇ ਸਭਿਆਚਾਰਾਂ ਦੀ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਤਿਉਹਾਰ ਸਾਂਝੇ ਹਨ ਅਤੇ ਇਹ ਸਾਨੂੰ ਇਕੱਠੇ ਰਹਿਣ, ਪ੍ਰੇਮ, ਸਹਿਯੋਗ ਅਤੇ ਸਦਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੰਦੇ ਹਨ। ਈਦ-ਉੱਲ-ਫ਼ਿਤਰ ਦਾ ਤਿਉਹਾਰ ਵੀ ਸਾਨੂੰ ਭਾਈਚਾਰੇ, ਸਬਰ ਅਤੇ ਸ਼ੁਕਰਾਨੇ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਹੋਰ ਕਿਹਾ ਕਿ ਅਜਿਹੇ ਪਵਿੱਤਰ ਮੌਕਿਆਂ 'ਤੇ ਸਾਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਅਤੇ ਆਪਸੀ ਰਿਸ਼ਤਿਆਂ ਨੂੰ ਹੋਰ...
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ, 21 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਹੋਇਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਮੌਜੂਦਾ ਵਿੱਤੀ ਸਾਲ ਦੌਰਾਨ 1,91,429 ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ₹219 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦੀ ਅਨੁਸੂਚਿਤ ਜਾਤੀਆਂ ਅਤੇ ਹੋਰ ਪਿੱਛੜੇ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਕੀਮ ਦੇ ਮਨੁੱਖੀ ਪੱਖ ਨੂੰ ਉਜਾਗਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਪੋਸਟ ਮੈਟ੍ਰਿਕ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਇੱਕ ਕਿਰਨ ਹੈ। ਕਈ ਘਰਾਂ...
ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Crime, Punjab
ਚੰਡੀਗੜ੍ਹ/ਬਠਿੰਡਾ, 21 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ  ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ,ਬਠਿੰਡਾ , ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ 'ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕਿ ...
ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ

Politics, Punjab
ਲੁਧਿਆਣਾ, 20 ਮਾਰਚ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ 'ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਖੇਤੀਬਾੜੀ ਵਿੱਚ ਤਕਨੀਕੀ ਦਖਲ ਲਈ ਇੱਕ ਠੋਸ ਦਲੀਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਘੱਟ ਰਹੇ ਮੁਨਾਫ਼ੇ ਵਿੱਚ ਵਾਧਾ ਕਰਨਾ, ਕੁਦਰਤੀ ਸਰੋਤਾਂ 'ਤੇ ਦਬਾਅ ਘਟਾਉਣਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਇਸੇ ਦੌਰਾਨ, ਉਨ੍ਹਾਂ ਨੇ ਵਿਰੋਧੀ ਧਿਰ 'ਤੇ ਸਿਆਸੀ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਸਾਲਾਂ ਦੀ ਅਣਗਹਿਲੀ ਕਾਰਨ ਪੰਜਾਬ ਸੰਕਟ ਵੱਲ ਜਾਣ ਲਈ ਮਜ਼ਬੂਰ ਹੋ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਿਸਾਨਾਂ, ਬੁਨਿਆਦੀ ਢਾਂਚੇ ਅਤੇ ਭਲਾਈ 'ਤੇ ਕੇਂਦ੍ਰਿਤ ਸੁਧਾਰ-ਅਧਾਰਤ ਨੀਤੀਆਂ ਨਾਲ ਸੂਬੇ ਦਾ ਪੁਨਰ ਨਿਰਮਾਣ ਕਰ ਰਹੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਸੂਬਾ...
‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

Crime, Politics, Punjab
ਚੰਡੀਗੜ੍ਹ, 20 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ ਦੋ ਮਹੀਨੇ ਮੁਕੰਮਲ ਹੋ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 46,915 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਸਮੇਤ 15,683 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 3...
ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

Politics, Punjab
ਚੰਡੀਗੜ੍ਹ, 20 ਮਾਰਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਬੇਅਦਬੀ ਦੀਆਂ ਘਟਨਾਵਾਂ ਲਈ 'ਆਪ' ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀ ਸਿਆਸੀ ਜ਼ਮੀਨ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਇਹ ਭੁੱਲ ਗਏ ਹਨ ਕਿ ਪੰਜਾਬ ਦੀ ਜਨਤਾ ਉਨ੍ਹਾਂ ਦੀ ਅਸਲੀਅਤ ਤੋਂ ਚੰਗੀ ਤਰ੍ਹਾਂ ਵਾਕਿਫ ਹੈ। ਬਲਤੇਜ ਪੰਨੂ ਨੇ ਸੁਖਬੀਰ ਬਾਦਲ ਦੀ ਯਾਦਾਸ਼ਤ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਕਹਿ ਰਹੇ ਹਨ ਕਿ 'ਆਪ' ਦੇ ਆਉਣ ਤੋਂ ਬਾਅਦ ਪੰਜਾਬ ਵਿੱਚ ਬੇਅਦਬੀ ਸ਼ੁਰੂ ਹੋਈ। ਸ਼ਾਇਦ ਉਹ ਭੁੱਲ ਗਏ ਹਨ ਕਿ 1986 ਵਿੱਚ ਜਦੋਂ ਨਕੋਦਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਇਨਸਾਫ਼ ਮੰਗ ਰਹੇ 4 ਨੌਜਵਾਨ ਸ਼ਹੀਦ ਹੋਏ, ਉਦੋਂ ਪੰਜਾਬ ਵਿੱਚ ਕਿਸ ਦੀ ਸਰਕਾਰ ਸੀ? ਕੀ ਉਦੋਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਸੀ? ਪੰਜਾਬ ਦੇ ਲੋਕ ਭੁੱਲੇ ਨਹੀਂ ਹਨ ਕਿ ਉਸ ਖ਼ੂਨੀ ਮੰਜ਼ਰ ਦੇ ਪਿੱਛੇ ਕਿਹੜੀਆਂ ਤਾਕਤਾਂ ਸਨ। ...