ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 25 ਫਰਵਰੀ:
ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ ਖਰੀਦ ਸੀਜ਼ਨ 2026-27 ਦੀ ਵਿਆਪਕ ਸਮੀਖਿਆ ਕਰਨ ਲਈ ਮੀਟਿੰਗ ਕੀਤੀ।
ਮੰਤਰੀ ਸਮੂਹ ਨੂੰ ਇਸ ਮੌਕੇ ਦੱਸਿਆ ਗਿਆ ਕਿ ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵੱਲੋਂ ਵਿਭਾਗ ਲਗਭਗ 132 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਉਪਜ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।
ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਅਗਸਤ 2025 ਤੋਂ ਹੁਣ ਤੱਕ ਹਰ ਮਹੀਨੇ 5 ਐਲ.ਐਮ.ਟੀ. ਕਣਕ ਅਤੇ 5 ਐਲਐਮ...








