ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ
ਚੰਡੀਗੜ੍ਹ, 5 ਜੂਨ, 2026- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਸੂਬੇ ਦੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ 'ਤੇ ਪ੍ਰਧਾਨਗੀ ਕਰਦਿਆਂ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ਕਰਨਗੇ।
ਸਮੀਖਿਆ ਮੀਟਿੰਗ ਦੀ ਸ਼ੁਰੂਆਤ ਇੱਕ ਵਿਆਪਕ ਪਾਵਰਪੁਆਇੰਟ ਪੇਸ਼ਕਾਰੀ ਨਾਲ ਹੋਈ ਜਿਸ ਵਿੱਚ ਪਿਛਲੀਆਂ ਪੀ.ਐਸ.ਟੀ.ਸੀ. ਮੀਟਿੰਗਾਂ ਦੇ ਮਹੱਤਵਪੂਰਨ ਪੱਖ ਅਤੇ ਇਹਨਾਂ ਪਲੇਟਫਾਰਮਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਮੌਜੂਦਾ ਸਥਿਤ...








