Tuesday, March 10
Shadow

Tag: punjabi news

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜੇ ਅਧੀਨ 21 ਲੱਖ ਰੁਪਏ ਦੇ ਜਾਰੀ ਕੀਤੇ ਸੈਕਸ਼ਨ ਲੈਟਰ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜੇ ਅਧੀਨ 21 ਲੱਖ ਰੁਪਏ ਦੇ ਜਾਰੀ ਕੀਤੇ ਸੈਕਸ਼ਨ ਲੈਟਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ: ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜਾ ਦੇਣ ਲਈ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਲੁਬਾਣਿਆਂਵਾਲੀ ਦੇ ਬਾਬਾ ਦਿਆਲ ਦਾਸ ਦੇ ਡੇਰੇ ਵਿਖੇ ਕਾਨਿਆਂਵਾਲੀ, ਬੂੜਾ ਗੁੱਜਰ, ਲੰਡੇਰੋਡੇ ਅਤੇ ਲੁਬਾਣਿਆਂਵਾਲੀ ਦੇ ਲਾਭਪਾਤਰੀਆਂ ਨੂੰ 21 ਲੱਖ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਲੈਟਰ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਦੌਰਾਨ ਜਿਨ੍ਹਾਂ ਪਿੰਡਾਂ ਵਿੱਚ ਫ਼ਸਲਾਂ ਦਾ ਜਾਂ ਮਕਾਨਾਂ ਦਾ ਜੋ ਨੁਕਸਾਨ ਹੋਇਆ ਸੀ ਉਨ੍ਹਾਂ ਨੂੰ ਮੁਆਵਾਜਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਸੋ ਉਸ ਲੜੀ ਤਹਿਤ ਇਨ੍ਹਾਂ ਪਿੰਡਾਂ ਦੇ 68 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ ਹੜ੍ਹਾਂ ਦੇ ਮੁਆਵਜੇ ਸਬੰਧੀ ਰਾਸ਼ੀ ਜਾਰੀ ਕਰਨ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਜੋ ਮਿਸ਼ਨ ‘ਚੜਦੀਕਲਾ’ ਸ਼ੁਰੂ ਕੀਤਾ ਗਿਆ ਸੀ, ਉਸ ਮਿਸ਼ਨ ਦਾ ਮਕਸਦ ਸੀ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਚੜਦੀਕਲਾ ਵਿੱਚ ਰੱਖਣ...
58 ਯੋਗਾਂ ਟ੍ਰੇਨਰਾਂ ਵੱਲੋਂ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 231 ਯੋਗ ਕਲਾਸਾਂ:  ਡਿਪਟੀ ਕਮਿਸ਼ਨਰ

58 ਯੋਗਾਂ ਟ੍ਰੇਨਰਾਂ ਵੱਲੋਂ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 231 ਯੋਗ ਕਲਾਸਾਂ: ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ: ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 231 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਸ਼ਹਿਰਾਂ ਵਿੱਚ 120 ਯੋਗ ਕਲਾਸਾਂ ਅਤੇ ਪਿੰਡਾਂ ਵਿੱਚ 111 ਯੋਗ ਕਲਾਸਾਂ ਲਗਾਈਆਂ ਜਾ ਰਹੀਆ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ 10,319 ਮੈਂਬਰਾਂ ਨੇ ਮੁਫ਼ਤ ਯੋਗਾ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਮੁਫ਼ਤ ਯੋਗਾ ਕਲਾਸਾਂ ਲਈ 58 ਯੋਗ ਟ੍ਰੇਨਰਾਂ ਵੱਲੋਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਕਲਾਸਾਂ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ। ਇਸ ਪ੍ਰੋਜੈਕਟ ਅਧੀਨ ਬੱਚ...
ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ

ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ

National, Politics, Punjab
ਚੰਡੀਗੜ੍ਹ, 18 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਅਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਚੱਲ ਰਹੀ ਖਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਅੱਜ ਇੱਥੇ ਆਪਣੀ ਰਿਹਾਇਸ਼ ਵਿਖੇ ਆਈ.ਏ.ਐਸ. ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ, ਪੰਜਾਬ ਵੱਲੋਂ ਅਜੇ ਵੀ ਕੌਮੀ ਅਨਾਜ ਭੰਡਾਰ ਵਿੱਚ 175 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਸੰਭਾਵਨਾ ਹੈ। ਨਿਰਵਿਘਨ ਅਤੇ ਸੁਚਾਰੂ ਖਰੀਦ ਪ੍ਰਬੰਧਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ ਕਿ ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਅਤੇ ਲਗਨ ਨਾਲ ਪੈਦਾ ਹੋਇਆ ਇੱਕ-ਇੱਕ ਦਾਣਾ ਖਰੀਦਿਆ ਜਾਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ, 2025-26 ਵਿੱਚ ਝੋਨੇ ਦੀ ਖਰੀਦ ਲਈ 1,822 ਨ...
ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਸ. ਕੁਲਤਾਰ ਸਿੰਘ ਸੰਧਵਾਂ

ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਸ. ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ 18 ਅਕਤੂਬਰ 2025: ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਨਾਲ ਸਬੰਧਤ ਵਿਵਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਦੌਰਾ ਕਰਨ ਦਾ ਸੱਦਾ ਦਿੱਤਾ। ਸ. ਸੰਧਵਾਂ ਨੇ ਦੱਸਿਆ ਕਿ 1 ਜਨਵਰੀ 2025 ਤੋਂ ਹੁਣ ਤੱਕ ਵਿਧਾਨ ਸਭਾ ਦੀ ਅਸਲ ਕਾਰਵਾਈ ਦੇਖਣ ਲਈ ਸੈਸ਼ਨ ਦੌਰਾਨ 1237 ਵਿਦਿਆਰਥੀਆਂ ਨੇ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ 1171 ਵਿਦਿਆਰਥੀਆਂ ਨੇ ਦੌਰਾ ਕੀਤਾ। ਸਪੀਕਰ ਨੇ ਵਿਦਿਆਰਥੀਆਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਲਈ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਾ ਬੇਹੱਦ ਖੁਸ਼ੀ ਦੀ ਗੱਲ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਸੰਵਿਧਾਨਕ ਕਾਰਵਾਈ ਨੂੰ ਦੇਖ ਕੇ ਵਿਦਿਆਰਥੀਆਂ ਅੰਦਰ ਸਿਆਸੀ ਦੇ ਖੇਤਰ ਵਿੱਚ ਦਿਲਚਸਪੀ ਪੈਦਾ ਹੋਈ ਹੈ ਜੋ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬੇਹੱਦ ਮਹੱਤਵਪੂਰਨ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ...
ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 18 ਅਕਤੂਬਰ ਕਰ ਪਾਲਣਾ ਵਿੱਚ ਪਾਰਦਰਸ਼ਤਾ ਅਤੇ ਨਾਗਰਿਕ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੇ ਯਤਨ ਵਜੋਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੂਬੇ ਦੀ ਪ੍ਰਸਿੱਧ 'ਬਿੱਲ ਲਿਆਓ ਇਨਾਮ ਪਾਓ' ਸਕੀਮ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ ਹੁਣ ਇੱਕ ਤਿਮਾਹੀ ਬੰਪਰ ਡਰਾਅ ਸ਼ਾਮਲ ਹੋਵੇਗਾ, ਜਿਸ ਵਿੱਚ ਜਨਤਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਨਕਦ ਇਨਾਮ ਦਿੱਤੇ ਜਾਣਗੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰੇਕ ਤਿਮਾਹੀ ਦੌਰਾਨ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲਿਆਂ ਨੂੰ 1,00,000 ਰੁਪਏ ਦਾ ਪਹਿਲਾ ਇਨਾਮ, 50,000 ਰੁਪਏ ਦਾ ਦੂਜਾ ਇਨਾਮ ਅਤੇ 25,000 ਰੁਪਏ ਦਾ ਤੀਜਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਕਰ ਪਾਲਣਾ ਨੂੰ ਹੋਰ ਸੁਚਾਰੂ ਬਣਾਉਣ ਲਈ "ਮੇਰਾ ਬਿੱਲ" ਐਪ ਰਾਹੀਂ ਸੇਵਾ ਖੇਤਰ, ਜਿਵੇਂ ਕਿ ਰੈਸਟੋਰੈਂਟ, ਸੈਲੂਨ ਅਤੇ ਬੁਟੀਕ ਨਾਲ ਸਬੰਧਤ ਬਿੱਲਾਂ ਲਈ ਇੱਕ ਸਮਰਪਿਤ ਬਿੱਲ ਅਪਲੋਡ...
ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ

National, Politics, Punjab
ਚੰਡੀਗੜ੍ਹ/ਚੇਨਈ, 17 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਸ੍ਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਸ੍ਰੀ ਐਮ.ਕੇ. ਸਟਾਲਿਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਣਗੇ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆ...
ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 17 ਅਕਤੂਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਸੂਬੇ ਦੀ ਖਣਨ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਕਾਨੂੰਨੀ ਖਣਨ ਗਤੀਵਿਧੀ ਨੂੰ ਮਜ਼ਬੂਤ ਕੀਤਾ ਗਿਆ ਹੈ, ਰੇਤ ਅਤੇ ਬਜਰੀ ਦੀ ਸਪਲਾਈ ਵਿੱਚ ਸੁਧਾਰ ਹੋਇਆ ਹੈ ਅਤੇ ਪਾਰਦਰਸ਼ਤਾ ਰਾਹੀਂ ਸੂਬੇ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲੈਂਡਓਨਰ ਮਾਈਨਿੰਗ ਸਾਈਟਸ (ਐਲ.ਐਮ.ਐਸ.) ਅਤੇ ਕਰੱਸ਼ਰ ਮਾਈਨਿੰਗ ਸਾਈਟਸ (ਸੀ.ਆਰ.ਐਮ.ਐਸ.) ਦੀ ਸ਼ੁਰੂਆਤ ਨੇ ਜ਼ਮੀਨ ਮਾਲਕਾਂ ਅਤੇ ਕਰੱਸ਼ਰ ਅਪਰੇਟਰਾਂ ਨੂੰ ਸਮਰੱਥ ਬਣਾ ਕੇ ਮਾਈਨਿੰਗ ਸੈਕਟਰ ਵਿੱਚ ਬਦਲਾਅ ਲਿਆ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਦੀ ਦੂਜੇ ਸੂਬਿਆਂ ਤੋਂ ਕੱਚੇ ਮਾਲ 'ਤੇ ਨਿਰਭਰਤਾ ਵਿੱਚ ਕਮੀ ਆਈ ਹੈ। ਇਸ ਪਹਿਲਕਦਮੀ ਨੇ ਹੋਰ ਹਿੱਸੇਦਾਰਾਂ ਨੂੰ ਕਾਨੂੰਨੀ ਦਾਇਰੇ ਵਿੱਚ ਸ਼ਾਮਲ ਕਰ ਕੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਸੋਧੀ ਹੋਈ ਨੀਤੀ ਲਾਗੂ ਹੋਣ ਮਗਰੋਂ ਵਿਭਾਗ ਨੂੰ ਸੀ.ਆਰ.ਐਮ.ਐਸ. ਲਈ 240 ਤੋਂ ਵੱ...
ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ  ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

National, Politics, Punjab
ਚੰਡੀਗੜ੍ਹ/ਚੇਨਈ, 17 ਅਕਤੂਬਰ: ਆਪਣੀ ਤਾਮਿਲ ਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿਖੇ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ ਅਹਿਮ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਤਾਮਿਲਨਾਡੂ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਐਮ. ਅੱਪਾਵੂ ਨੇ ਮੁੱਖ ਮੰਤਰੀ, ਵਿਧਾਨ ਸਭਾ ਦੇ ਮੈਂਬਰਾਂ ਅਤੇ ਤਾਮਿਲਨਾਡੂ ਦੇ ਲੋਕਾਂ ਵੱਲੋਂ ਦੌਰੇ `ਤੇ ਪੁੱਜੇ ਕੈਬਨਿਟ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਸਪੀਕਰ ਨੇ ਮੰਤਰੀਆਂ ਦੀ ਫੇਰੀ `ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਤਾਮਿਲਨਾਡੂ ਵਿਚਕਾਰ ਉੱਭਰ ਰਹੇ ਅੰਤਰ-ਰਾਜੀ ਸਹਿਯੋਗ ਦੀ ਭਾਵਨਾ ਦੀ ਸ਼ਲਾਘਾ ਕੀਤੀ। ਮੰਤਰੀਆਂ ਨੇ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਮਝ-ਬੂਝ ਅਤੇ ਸੱਭਿਆਚਾਰਕ ਵਟਾਂਦਰੇ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਤਾਮਿਲਨਾਡੂ ਦੇ ਸਪੀਕਰ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਅਤੇ ਲੋਕਾਂ ...
‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 17 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 230ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 326 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 230 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,280 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 1598 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.17 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸ...
ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਨਾਈ ਗਈ ਮਾਪੇ ਅਧਿਆਪਕ ਮਿਲਣੀ

ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਨਾਈ ਗਈ ਮਾਪੇ ਅਧਿਆਪਕ ਮਿਲਣੀ

National, Politics, Punjab
ਤਰਨ ਤਾਰਨ, 17 ਅਕਤੂਬਰ (         ) - ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ  ਦਾ ਆਯੋਜਨ ਪੂਰੇ ਉਤਸ਼ਾਹ ਅਤੇ ਸਫ਼ਲਤਾ ਨਾਲ ਕੀਤਾ ਗਿਆ, ਜਿਸ ਵਿੱਚ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ, ਸਿਹਤ ਅਤੇ ਬਿਹਤਰ ਭਵਿੱਖ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ), ਸ੍ਰ ਸਤਿਨਾਮ ਸਿੰਘ ਬਾਠ, ਨੇ ਸ਼ਹੀਦ ਚੈਂਚਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਹੁਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਵਲਟੋਹਾ ਸਕੂਲਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ਦੀ ਤਰੱਕੀ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਘਰ ਵਿੱਚ ਪੜ੍ਹਾਈ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਨ ਅਤੇ ਸਮੇਂ-ਸਮੇਂ 'ਤੇ ਸਕੂਲ ਨਾਲ ਸੰਪਰਕ ਬਣਾਈ ਰੱਖਣ। ਇਸ ਦੌਰਾਨ, ਬਲਾਕ ਐਲੀਮੈਂਟਰੀ ਸਿੱਖਿਆ ਅਫਸਰਾਂ ਵੱ...