ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 248 ਕਾਬੂ
ਚੰਡੀਗੜ੍ਹ, 19 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ 383ਵੇਂ ਦਿਨ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ - 'ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ।
ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊਜ਼) ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਸੀ।
ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 426 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 200 ਐਫਆਈਆਰਜ਼ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।...








