Shadow

Tag: punjabi news

ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ

ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ

local news
ਸੰਗਰੂਰ, 13 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਰੀਬ 8.27 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਵੱਖ ਵੱਖ ਸੜਕਾਂ ਦੀ ਨਵੀਂ ਉਸਾਰੀ ਅਤੇ ਨਵੀਨੀਕਰਨ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਨੂੰ ਸੁਚੱਜੀਆਂ ਅਤੇ ਮਜ਼ਬੂਤ ਸੜਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਪ੍ਰੋਜੈਕਟ ਬਹੁਤ ਲਾਭਕਾਰੀ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਲੋਕਾਂ ਦੀ ਆਵਾਜਾਈ ਹੋਰ ਵੀ ਵਧੀਆ ਹੋਵੇਗੀ ਅਤੇ ਖੇਤੀਬਾੜੀ, ਵਪਾਰ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਵੀ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ 1.69 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਕਲੌਦੀ ਦੀਆਂ ਅੰਦਰੂਨੀ ਸੜਕਾਂ ਜਿਵੇਂ ਕਿ ਸਰਕਾਰੀ ਸਕੂਲ ਰੋਡ, ਰ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

local news
ਰੂਪਨਗਰ/ ਸ੍ਰੀ ਚਮਕੌਰ ਸਾਹਿਬ, 13 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਕੌਂਸਲ ਦਫ਼ਤਰ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸ਼ਨ, ਵੀਐਲਈਜ਼ (ਵਿਲੇਜ ਲੈਵਲ ਇੰਟਰਪਰੇਨੁਰ) ਅਤੇ ਆਸ਼ਾ ਵਰਕਰਾਂ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਜਿਸਟ੍ਰੇਸ਼ਨ ਕਾਰਡਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਅਤੇ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦਿੱਤਾ ਜਾ ਰਿਹਾ 10 ਲੱਖ ਰੁਪਏ ਤੱਕ ਦਾ ਸਿਹਤ ਕਾਰਡ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀ ਬਿਮਾਰੀ ਦੇ ਇਲਾਜ ਲਈ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ ਅਤੇ ਨਾ ਹੀ ਕਿਸੇ ਨੂੰ ਇਲਾਜ ਤੋਂ ਵਾਂਝਾ ਰਹਿਣਾ ਪਵੇਗਾ। ਉਨ੍ਹ...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

local news
ਤਰਨ ਤਾਰਨ, 13 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ (ਪੀ.ਐਸ.ਆਰ.ਐਲ.ਐਮ) ਤਰਨਤਾਰਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 'ਆਪਣਾ ਕਾਰੋਬਾਰ ਆਪਣੀ ਪਹਿਚਾਣ' ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ- 2026 ਜ਼ਿਲ੍ਹਾ ਪੱਧਰੀ ਸਮਾਗਮ ਸਖੀ ਸਿਰਜਣ ਕੇਂਦਰ, ਸ਼ੇਰੋਂ ਵਿਖੇ  ਕਰਵਾਇਆ ਗਿਆ।  ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਤੋਂ ਆਈਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।  ਕੈਬਨਿਟ ਮੰਤਰੀ, ਟਰਾਂਸਪੋਰਟ ਵਿਭਾਗ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ  ਵੱਖ-ਵੱਖ ਉੱਦਮਾਂ ਨਾਲ ਜੁੜੀਆਂ 100 ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ।ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਸੰਜੀਦਾ ਯਤਨ ਕੀਤ...
ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ

ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ

local news
ਰੂਪਨਗਰ, 13 ਮਾਰਚ: ਰਾਸ਼ਟਰੀ ਇਲੈਕਟ੍ਰੋਨਿਕੀ ਅਤੇ ਸੂਚਨਾ ਤਕਨਾਲੋਜੀ ਸੰਸਥਾ ਜੋ ਕਿ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰਾਲੇ ਦੇ ਅਧੀਨ ਇੱਕ ਡੀਮਡ ਟੂ ਬੀ ਯੂਨੀਵਰਸਿਟੀ ਹੈ, ਦੁਆਰਾ ਅੱਜ ਰੋਪੜ ਕੈਂਪਸ ਵਿਖੇ "ਨੌਕਰੀ ਮੇਲਾ 2026" ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸੀ, ਜਿਸ ਰਾਹੀਂ ਨਾਮਵਰ ਕੰਪਨੀਆਂ ਅਤੇ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਨੂੰ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕੀਤਾ ਗਿਆ। ਨਾਇਲਿਟ ਰੋਪੜ ਦੇ ਕਾਰਜਕਾਰੀ ਡਾਇਰੈਕਟਰ ਸ਼੍ਰੀ ਦੀਪਕ ਵਾਸਨ ਦੁਆਰਾ ਨੌਕਰੀ ਮੇਲੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਪ੍ਰਭਜੋਤ ਸਿੰਘ, ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਧਿਕਾਰੀ (ਡੀ.ਈ.ਜੀ.ਟੀ.ਓ.), ਸ਼੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਧਿਕਾਰੀ, ਰੋਪੜ ਅਤੇ ਸ਼੍ਰੀ ਸੰਦੀਪ ਕੁਮਾਰ, ਉਪ-ਖੇਤਰੀ ਰੁਜ਼ਗਾਰ ਅਧਿਕਾਰੀ, ਡੀ.ਜੀ.ਈ., ਜਲੰਧਰ ਨੇ ਵੀ ਸ਼ਿਰਕਤ ਕੀਤੀ। ਸ਼੍ਰੀ ਵਾਸਨ ਨੇ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਮੇਗਾ ਨੌਕਰੀ ਮੇਲੇ ਦੇ ਆਯੋਜਨ ਦੇ ਉਦੇਸ਼ ਬਾਰੇ ਚਰਚਾ ਕੀ...
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ :   ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ ਵੱਖ ਕੰਪਨੀਆਂ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਤੇ ਡੈਲੀਗੇਟਸ ਵਲੋਂ ਭਰਪੂਰ ਦਿਲਚਸਪੀ ਦਿਖਾਈ ਜਾ ਰਹੀ ਹੈ। ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈੱਡ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਉਤੇ ਸਭ ਤੋਂ ਜ਼ਿਆਦਾ ਭੀੜ ਦੇਖਣ ਨੂੰ ਮਿਲੀ । ਇਸ ਸਟਾਲ ਉਤੇ ਮਾਰਕਫੈੱਡ ਵੱਲੋਂ ਚਾਵਲ, ਸ਼ਹਿਦ, ਡੱਬਾਬੰਦ ਸਬਜ਼ੀਆਂ,ਮਲਟੀਗ੍ਰੇਨ ਦਲੀਆ,ਗੁੱੜ੍ਹ ਸੱਕਰ, ਸਰੋਂ ਦਾ ਤੇਲ ਘਿਓ, ਅਚਾਰ ਅਤੇ ਆਟਾ ਸਮੇਤ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ। ਮਾਰਕਫੈੱਡ ਸਟਾਲ ਦੇ ਨੋਡਲ ਇੰਚਾਰਜ ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਆਏ ਹੋਏ ਡੈਲੀਗੇਟਸ ਵਲੋਂ ਮਾਰਕਫੈੱਡ ਦੇ ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਵਲੋਂ ਸਭ ਤੋਂ ਜ਼ਿਆਦਾ ਜਾਣਕਾਰੀ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਰਕਫੈੱਡ ਦੇ ਉ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

Punjab
ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਇੱਕ ਵੱਡਾ ਕਦਮ ਹੈ। ਇਸ ਮੌਕੇ ਮੌਜੂਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਅਤੇ ਸੂਬੇ ਨੂੰ ਮੁੜ ਹੱਸਦਾ-ਖੇਡਦਾ ਤੇ ਰੰਗਲਾ ਬਣਾਉਣ ਦੇ ਮਕਸਦ ਨਾਲ 22 ਮਾਰਚ 2026 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਪ੍ਰਸਿੱਧ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇਹ ਵਿਸ਼ਾਲ ਮੈਰਾਥਨ ਕਰਵਾਈ ਜਾ ਰਹੀ ਹੈ। ਡਿਪਟੀ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿਖੇ ਸ਼ਹ...
ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

National
ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਮਰੀਕਾ-ਈਰਾਨ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਬੰਧਾਂ ਨੂੰ ਸੰਭਾਲਣ ਵਿੱਚ ਕੇਂਦਰ ਦੀ ਕਾਰਜਪ੍ਰਣਾਲੀ ਦੀ ਨਿੰਦਾ ਕਰਦੇ ਹੋਏ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ 'ਤੇ ਤਿੱਖਾ ਹਮਲਾ ਕੀਤਾ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਨੂੰ ਸੱਤਾਧਾਰੀ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਸਰਬਸੰਮਤੀ ਨਾਲ ਸਮਰਥਨ ਮਿਲਿਆ, ਜਦੋਂ ਕਿ ਭਾਜਪਾ ਵਿਧਾਇਕ ਸਦਨ ਵਿੱਚੋਂ ਗੈਰ-ਹਾਜ਼ਰ ਰਹੇ। ਸਦਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਾਡੀ ਵਿਦੇਸ਼ ਨੀਤੀ ਇੰਨੀ ਕਮਜ਼ੋਰ ਹੋ ਗਈ ਹੈ ਕਿ ਸਾਨੂੰ ਵਿਦੇਸ਼ੀ ਤਾਕਤਾਂ ਵੱਲੋਂ ਲਗਾਤਾਰ ਡਰਾਇਆ-ਧਮਕਾਇਆ ਜਾ ਰਿਹਾ ਹੈ। ਚਾਹੇ ਇਹ ਬੀਤੇ ਸਾਲ ਸਰਹੱਦੀ ਤਣਾਅ ਦੌਰਾਨ ਮਹਿਜ਼ ਇੱਕ ਟਵੀਟ ਰਾਹੀਂ ਦਖਲਅੰਦਾਜ਼ੀ ਹੋਵੇ ਜਾਂ ਈਰਾਨ ਵਿੱਚ ਹਾਲ ਹੀ ਵਿੱਚ ਹੋਏ ਜ...
ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Politics
ਚੰਡੀਗੜ੍ਹ, 12 ਮਾਰਚ: ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ  ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ ਪੰਜਾਬ),  ਮੋਹਿੰਦਰ ਭਗਤ, ਕੈਬਨਿਟ ਮੰਤਰੀ,ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਦਿਨੇਸ਼ ਢਲ, ਨਿਤਿਨ ਕੋਹਲੀ, , ਮਹਾਰਾਜ ਬੰਸੀ ਦਾਸ, ਬਾਬਾ ਪਰਗਟ ਨਾਥ, ਮੇਅਰ ਵਨੀਤ ਧੀਰ, ਮੰਗਲ ਸਿੰਘ ਬੱਸੀ (ਸਟੇਟ ਚੈਅਰਮੈਨ ਪੰਜਾਬ ਐਗਰੋ),ਅਬਦੂਲ ਬਾਰੀ ਸਲਮਾਨੀ (ਸਟੇਟ ਚੈਅਰਮੇਨ ਮੁਸਲੀਮ ਵਿਕਾਸ ਬੋਰੜ) ਕਾਉਸਲਰ ਦੀਪਕ ਸ਼ਾਰਦਾ, ਮਾਸਟਰ ਗੋਰਵ ਸਮਾਜ ਸੇਵਕ, ਰੋਬਿਨ ਸਾਂਪਲਾ, ਕਰਨ ਮਲੀ, ਨਰਵੈਲ ਕੰਗ, ਅਮਿਤ ਢਲ ਕੌਸਲਰ, ਜਗਦੀਸ਼ ਸਮਰਾਏ,  ਸਤਨਾਮ ਸਿੰਘ, ਬੱਬੂ ਥਾਪਰ, ਚੈਅਰਮੈਨ ਲਖਵੀਰ ਸਿੰਘ,  ਜਸਵੀਰ ਸਿੰਘ,  ਪੂਜਾ ਸਿੰਘ ਅਤੇ ਹਰਪਾਲ ਸਿੰਘ ਚੱਢਾ, ਵਾਈਸ ਚੇਅਰਮੈਨ ਪਵਨ ਹੰਸ,  ਬੋਰਡ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਹਸਤੀਆਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਚ...
ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

Politics
ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ ਮਾਮਲਿਆਂ ਵਿੱਚ "ਬਿਲਕੁਲ ਫੇਲ੍ਹ" ਦੱਸਿਆ। ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ 'ਵਿਸ਼ਵ ਗੁਰੂ' ਅਤੇ 'ਆਤਮਨਿਰਭਰ' ਬਣਾਉਣ ਦੇ ਦੋਵੇਂ ਵਾਅਦੇ ਖੋਖਲੇ ਸਾਬਤ ਹੋਏ ਹਨ। ਪੰਜਾਬ ਵਿਧਾਨ ਸਭਾ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਨਿੰਦਾ ਮਤੇ ਵਿੱਚ ਹਿੱਸਾ ਲੈਂਦਿਆਂ, ਸ੍ਰੀ ਅਮਨ ਅਰੋੜਾ ਨੇ ਅੱਜ ਦੇ ਅਖ਼ਬਾਰਾਂ ਵਿੱਚ ਕੀਤੇ ਜਾ ਰਹੇ ਵਿਰੋਧ ਵੱਲ ਧਿਆਨ ਦਵਾਇਆ। ਉਨ੍ਹਾਂ ਕਿਹਾ, "ਅਖਬਾਰਾਂ ਵਿੱਚ ਇੱਕ ਪਾਸੇ ਗੈਸ ਏਜੰਸੀਆਂ ਦੇ ਬਾਹਰ ਕਿਲੋਮੀਟਰ ਲੰਬੀਆਂ ਕਤਾਰਾਂ ਲੱਗਣ, ਹਜ਼ਾਰਾਂ ਹੋਟਲਾਂ ਦੇ ਬੰਦ ਹੋਣ ਨੇੜੇ ਪਹੁੰਚਣ, ਅਣਗਿਣਤ ਵਿਆਹ ਰੱਦ ਹੋਣ ਅਤੇ ਸਾਡੀਆਂ ਮਾਵਾਂ-ਭੈਣਾਂ ਦੇ ਆਪਣੀਆਂ ਰਸੋਈਆਂ ਬਾਰੇ ਚਿੰਤਤ ਹੋਣ ਦੀਆਂ ਖਬਰਾਂ ਸਨ। ਇਸ ਦੇ ਬਿਲਕੁਲ ਸਾਹਮਣੇ ਭਾਰਤ ਸਰਕ...
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics
ਮੁਹਾਲੀ, 12 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ ਨਿਵੇਸ਼ਕ ਸੂਬੇ ਵਿੱਚ ਵਾਪਸ ਆ ਰਹੇ ਹਨ। ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲੇ ਕੈਂਪਸ ਦੇ ਨੀਂਹ ਪੱਥਰ ਸਮਾਗਮ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 2,700 ਨੌਜਵਾਨਾਂ ਲਈ ਰੋਜ਼ਗਾਰ ਦੇ ਸਿੱਧੇ ਮੌਕੇ ਅਤੇ ਹਜ਼ਾਰਾਂ ਹੋਰਾਂ ਲਈ ਰੋਜ਼ਗਾਰ ਦੇ ਅਸਿੱਧੇ ਮੌਕੇ ਮੁਹੱਈਆ ਕਰੇਗਾ। ਮੁੱਖ ਮੰਤਰੀ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਮਾਰਚ 2022 ਤੋਂ ਲੈ ਕੇ ਹੁਣ ਤੱਕ 1.55 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪਹਿਲਾਂ ਹੀ ਪ੍ਰਾਪਤ ਕਰ ਚੁੱਕੀ ਹੈ, ਜਿਸ ਨਾਲ 5.44 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁਹਾਲੀ ਵਿੱਚ 13 ਤੋਂ 15 ਮਾਰਚ ਤੱਕ ਹੋਣ ਵਾਲਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੀ ਉਦਯੋਗਿਕ ਤਰੱਕੀ ਲਈ ਯਾਦਗਾਰੀ ਪਲ ਹੋਵੇਗਾ, ਜਿਸ ਵਿੱਚ ਅ...