Monday, March 9
Shadow

Tag: punjabi news

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 5 ਅਕਤੂਬਰ ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ), ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣ, ਪਾਰਦਰਸ਼ਤਾ ਨੂੰ ਹੁਲਾਰਾ ਦੇਣ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਵੱਡੇ ਡਿਜੀਟਲ ਪਰਿਵਰਤਨ ਉਪਰਾਲਿਆਂ ਦੀ ਇੱਕ ਲੜੀ ਅਪਣਾਈ ਹੈ। ਲੇਖਾ-ਜੋਖਾ, ਆਡਿਟ, ਫੰਡ ਪ੍ਰਬੰਧਨ, ਅਤੇ ਨਾਗਰਿਕ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਇਹ ਤਕਨੀਕੀ ਸੁਧਾਰ, ਪੰਜਾਬ ਵਿੱਚ ਪੂਰੀ ਤਰ੍ਹਾਂ ਡਿਜੀਟਲ ਗਵਰਨੈਂਸ ਵੱਲ ਇੱਕ ਮਹੱਤਵਪੂਰਨ ਕਦਮ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾਇਰੈਕਟੋਰੇਟ ਨੇ ਕੇਂਦਰ ਪ੍ਰਾਯੋਜਿਤ ਸਕੀਮਾਂ ਲਈ ਇੱਕ ਨਵੇਂ ਫੰਡ ਪ੍ਰਵਾਹ ਢਾਂਚਾ, ਐਸ.ਐਨ.ਏ-ਸਪਰਸ਼ ਨੂੰ ਸਫਲਤਾਪੂਰਵਕ ਵਿਕਸਤ ਕਰਦਿਆਂ ਵਿੱਤੀ ਸਾਲ 2024-25 ਵਿੱਚ 450 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਹ ਏਕੀਕ੍ਰਿਤ ਢਾਂਚਾ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀ.ਐਫ.ਐਮ.ਐਸ), ਰਾਜ ਆਈ.ਐਫ.ਐਮ.ਐਸ, ਅਤੇ ਭਾਰਤੀ ਰਿਜ਼ਰਵ ਬੈਂਕ ਦੇ ਈ-ਕ...
ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ

ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ

National, Politics, Punjab
ਲੁਧਿਆਣਾ, 04 ਅਕਤੂਬਰ (000) – ਆਗਾਮੀ 7 ਅਕਤੂਬਰ ਨੂੰ ਮਹਾਂਰਿਸ਼ੀ ਵਾਲਮੀਕੀ ਜੈਅੰਤੀ ਸਮਾਰੋਹ ਨੂੰ ਧੂਮ-ਧਾਮ ਨਾਲ ਮਨਾਉਣ ਦੇ ਮੰਤਵ ਨਾਲ ਅੱਜ ਸਥਾਨਕ ਦਰੇਸੀ ਗਰਾਊਂਡ ਤੋਂ ਭਗਵਾਨ ਵਾਲਮੀਕੀ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ ਜਿੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਅਰੋੜਾ ਅਤੇ ਮੁੰਡੀਆਂ ਵੱਲੋਂ ਸਾਂਝੇ ਤੌਰ 'ਤੇ ਭਗਵਾਨ ਵਾਲਮੀਕੀ ਜੀ ਦੇ ਪਰਗਟ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਅਸ਼ਵਨੀ ਸਹੋਤਾ, ਕੌਂਸਲਰ ਅਮਨ ਬੱਗਾ, ਕੌਂਸਲਰ ਜਗਮੀਤ ਸਿੰਘ ਨੋਨੀ, ਪੁਸ਼ਪਿੰਦਰ ਭਨੋਟ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀਆਂ ਸ਼ਿਖਿਆਵਾਂ 'ਤੇ ਚਲਦਿਆਂ ਸਮਾਜ ਦੇ ਕਮਜੋਰ ਵਰਗਾਂ ਦੀ ਭਲਾਈ ਲਈ ਅੱਗੇ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

National, Politics, Punjab
ਲੁਧਿਆਣਾ, 4 ਅਕਤੂਬਰ (000) - ਭਾਰਤ ਦੇ ਪੁਰਾਤਨ ਸੱਭਿਆਚਾਰ, ਸ਼ਿਲਪਕਾਰੀ ਤੇ ਵੱਖ-ਵੱਖ ਵੰਨਗੀਆਂ ਨੂੰ ਦਰਸਾਉਂਦੇ ਸਾਰਸ ਮੇਲਾ-2025 ਦਾ ਰਸਮੀ ਉਦਘਾਟਨ ਅੱਜ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਕੀਤਾ ਗਿਆ। ਇਹ ਮੇਲਾ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੇਲਾ ਗਰਾਊਂਡ ਵਿਖੇ 4 ਤੋਂ 13 ਅਕਤੂਬਰ ਤੱਕ ਜਾਰੀ ਰਹੇਗਾ। ਸਾਰਸ ਮੇਲੇ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਵੀਆਂ ਦੇ ਨਾਲ ਸਮੂਹ ਭਾਗੀਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਬਹੁਤ ਵੱਡਾ ਉਪਰਾਲਾ ਹੈ ਜਿੱਥੇ ਵੱਖ-ਵੱਖ 22 ਰਾਜਾਂ ਦੇ ਖਾਣ-ਪੀਣ ਦੇ ਸਟਾਲ ਲੱਗੇ ਹਨ। ਉਨ੍ਹਾਂ ਕਿਹਾ ਇਹ ਮੇਲਾ ਭਾਰਤ ਦੀ ਪੁਰਾਤਨ ਸੱਭਿਅਤਾ ਨੂੰ ਦਰਸਾਉਂਦਾ ਹੈ ਜਿੱਥੇ ਵੱਖ-ਵੱਖ ਸੂਬਿਆਂ ਦੇ ਕਲਾਕਾਰ ਆਪਣੀ ਕਲਾ ਦਾ ਜੌਹਰ ਵਿਖਾਉਣਗੇ। ਉਨ੍ਹਾਂ ਨੌਜਵਾਨਾਂ, ਬੱਚਿਆਂ ਤੇ ਹਰ ਉਮਰ ਵਰਗ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਦਿਆਂ ਮੇਲੇ ਦਾ ਆਨੰਦ ਮਾਣਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੇ...
ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

National, Politics, Punjab
ਲਹਿਰਾ (ਸੰਗਰੂਰ), 4 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੌੜੀ ਸੋਚ ਰੱਖੀ ਹੋਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਬੁਖਲਾਹਟ ਵਿੱਚ ਆ ਕੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਬੇਹੂਦਾ ਕੋਸ਼ਿਸ਼ਾਂ ਕਰ ਰਹੇ ਹਨ ਪਰ ਕਿਸੇ ਵੀ ਮੁੱਦੇ ਦੀ ਘਾਟ ਕਾਰਨ ਬੁਰੀ ਤਰ੍ਹਾਂ ਅਸਫਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਰਿਹਾਇਸ਼ 'ਤੇ ਵਾਪਸੀ ਲਈ ਨਜ਼ਰਾਂ ਗੱਡੀ ਬੈਠੇ ਹਨ, ਪਰ ਉਨ੍ਹਾਂ ਦੀ ਕਿਸਮਤ ਰੁੱਸੀ ਹੋਈ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਇੱਛਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ। ਇਕ ਕਲਾਕਾਰ ਵਜੋਂ ਵਿ...
ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

National, Politics, Punjab
ਚੰਡੀਗੜ੍ਹ, 4 ਅਕਤੂਬਰ: ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ  ਫੈਸਲਾਕੁੰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ, ਪੰਜਾਬ ਨੂੰ ਸਰਕਾਰੀ ਸਕੂਲ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਰੁਟੀਨ ਪ੍ਰਸ਼ਾਸਕੀ ਡਿਊਟੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਕਲਾਸਰੂਮਾਂ ਤੋਂ ਹਟਾ ਕੇ ਰੁਟੀਨ ਪ੍ਰਸ਼ਾਸਕੀ ਕੰਮਾਂ ਉਤੇ ਲਗਾਏ ਜਾਣ ਦੀਆਂ ਰਿਪੋਰਟਾਂ ਉਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਸਿੱਖਿਆ ਮੰਤਰੀ ਨੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਰਵਾਇਤ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨਾਲ ਘੋਰ ਬੇਇਨਸਾਫ਼ੀ ਕਰਾਰ ਦਿੱਤਾ। ਉਨ੍ਹਾਂ ਅਧਿਆਪਨ ਡਿਊਟੀਆਂ ਨੂੰ ਤਰਜੀਹ ਦੇਣ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਅਧਿਆਪਕ ਆਪਣੀ ਮੁੱਖ ਜਿ਼ੰਮੇਵਾਰੀ `ਤੇ ਧਿਆਨ ਕੇਂਦਰਿਤ ਕਰਨ। ਆਪਣੇ ਪੱਤਰ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਧਿਆਪਕ ਸਿਰਫ਼ ਆਮ ਸਰਕਾਰੀ ਕਰਮਚਾਰੀ ਨਹੀਂ ਹਨ - ਉਹ ਗਿਆਨ ਅਤੇ ਕਦਰਾਂ...
ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 4 ਅਕਤੂਬਰ: ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਅਤੇ ਸੇਫ ਸਕੂਲ ਵਾਹਨ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਠੋਸ ਕਦਮ ਅਮਲ ਵਿੱਚ ਲਿਆਏ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ 2022 ਤੋਂ ਜੁਲਾਈ 2025 ਤੱਕ, ਪੰਜਾਬ ਭਰ ਵਿੱਚ ਕੁੱਲ 13,819 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚੋਂ 4,351 ਵਾਹਨਾਂ ਨੂੰ ਚਲਾਨ ਜਾਰੀ ਕੀਤੇ ਗਏ ਅਤੇ 87 ਵਾਹਨਾਂ ਨੂੰ ਜਬਤ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਸਰਦੀ ਅਤੇ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ, ਅਗਸਤ ਮਹੀਨੇ ਵਿੱਚ ਇੱਕ ਖਾਸ ਡਰਾਈਵ ਸ਼ੁਰੂ ਕੀਤੀ ਗਈ ਜਿਸ ਦੌਰਾਨ 1,486 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 561 ਚਲਾਨ ਜਾਰੀ ਕੀਤੇ ਗਏ। ਖ਼ਾਸ ਤੌਰ 'ਤੇ, ਇਸ ਮੁਹਿੰਮ ਦੌਰਾਨ 187 ਸਕੂਲਾਂ ਵਿੱਚ ਵੀ ਜਾਂਚ ਕੀਤੀ ਗਈ। ਪਾਲਿਸੀ ਦੇ ਨਿਯਮਾਂ ਬਾਰੇ ਸਮਝਾਉਂਦੇ ਹ...
ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ  27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ, 04 ਅਕਤੂਬਰ: ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰ.ਡੀ.ਟੀ.ਸੀ.) ਮਲੇਰਕੋਟਲਾ ਪੰਜਾਬ ਦੇ ਡਰਾਈਵਿੰਗ ਦ੍ਰਿਸ਼ ਨੂੰ ਬਦਲ ਰਿਹਾ ਹੈ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਹੁਨਰਮੰਦ ਡਰਾਈਵਰਾਂ ਦੀ ਇੱਕ ਨਵੀਂ ਪੀੜ੍ਹੀ ਨੂੰ ਉਤਸ਼ਾਹਿਤ ਕਰ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਲੇਰਕੋਟਲਾ ਦਾ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ, ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਬਣਾਉਣ ਅਤੇ ਸੜਕਾਂ ਨੂੰ ਸਾਰਿਆਂ ਲਈ ਸੁਰੱਖਿਅਤ ਬਣਾਉਣ ਲਈ ਇੱਕ ਬਹੁਤ ਵਿਲੱਖਣ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ ਸ਼ਾਨਦਾਰ ਪ੍ਰਾਪਤੀ ਹੈ ਕਿ ਇੱਥੇ ਲਗਭੱਗ ਦੋ ਸਾਲਾਂ ਦੇ ਸਮੇਂ ਦੌਰਾਨ 27,500 ਡਰਾਈਵਰਾਂ ਨੂੰ ਸਫਲਤਾਪੂਰਵਕ ਸਿਖਲਾਈ ਦਿੱਤੀ ਜਾ ਚੁੱਕੀ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਦਾ ਡਰਾਈਵਿੰਗ ਸਿਖਲਾਈ ਕੇਂਦਰ ਸੂਬਾ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਤੇ ਅਸ਼ੋਕ ਲੇਲੈਂਡ ਲਿਮਟਿਡ ਵਿਚਕਾਰ ਇੱਕ ਸਹਿਯੋਗੀ ਯਤਨ ਵਜੋਂ ਜੂਨ 2023 ਤੋਂ ਲਗਾਤਾਰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ...
ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ ਤਾਂ ਜੋ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮਾਂ-ਬੱਧ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। “ਕਾਰੋਬਾਰ ਕਰਨ ਵਿੱਚ ਸੌਖ" ਅਤੇ “ਸੁਖਾਲੇ ਜੀਵਨ" ਪ੍ਰਤੀ ਸਰਕਾਰ ਦੀ ਵਚਨਬੱਧਤਾ ਬਾਰੇ ਦੱਸਦੇ ਹੋਏ, ਕਿਰਤ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਵੱਖ ਵੱਖ ਕਿਸਮ ਦੀਆਂ ਮਨਜ਼ੂਰੀਆਂ, ਰਜਿਸਟ੍ਰੇਸ਼ਨਾਂ, ਲਾਇਸੈਂਸਾਂ ਅਤੇ ਭਲਾਈ ਸੇਵਾਵਾਂ ਨੂੰ ਇੱਕੋ ਡਿਜੀਟਲ ਪਲੇਟਫਾਰਮ ਉੱਤੇ ਉਪਲੱਬਧ ਕਰਵਾਇਆ ਹੈ। ਇਨ੍ਹਾਂ ਸੇਵਾਵਾਂ ਵਿੱਚ ਇਮਾਰਤੀ ਯੋਜਨਾਵਾਂ ਸਬੰਧੀ ਮਨਜ਼ੂਰੀ, ਸਟੇਬਿਲਟੀ ਸਰਟੀਫਿਕੇਟਾਂ ਦੀ ਸਵੀਕ੍ਰਿਤੀ, ਫੈਕਟਰੀਆਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ, ਲਾਇਸੈਂਸਾਂ ਦਾ ਨਵੀਨੀਕਰਨ ਅਤੇ ਸੋਧ, ਰਾਤ ਦੀਆਂ ਸਿ਼ਫਟਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਸਬੰਧੀ ਪ੍ਰਵਾਨਗੀ, ਮੁੱਖ ਮਾਲਕਾਂ ਅਤੇ ਠੇਕੇਦਾਰਾਂ ਦੀ ਰਜਿਸਟ੍...
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਰੂੜੇਕੇ ਅਤੇ ਧੌਲਾ ਵਿਖੇ ਕਿਸਾਨ ਮਿਲਣੀ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਰੂੜੇਕੇ ਅਤੇ ਧੌਲਾ ਵਿਖੇ ਕਿਸਾਨ ਮਿਲਣੀ

National, Politics, Punjab
ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਉਸਦਾ ਪ੍ਰਬੰਧਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਰੂੜੇਕੇ ਅਤੇ ਧੌਲਾ ਪਿੰਡਾਂ ਵਿਖੇ ਕਿਸਾਨਾਂ ਵੀਰਾਂ ਨਾਲ ਮਿਲਣੀ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਲਈ ਹੁਣ ਤੱਕ 14 ਡੰਪਿੰਗ ਸਥਾਨਾਂ ਦੀ ਚੋਣ ਕਰ ਲਈ ਗਈ ਹੈ ਜਿੱਥੇ ਕਿਸਾਨ ਵੀਰ ਆਪਣੀ ਪਰਾਲੀ ਸੰਭਾਲ ਸੱਕਦੇ ਹਨ। ਇਨ੍ਹਾਂ 'ਚ ਪਿੰਡ ਚੰਨਣਵਾਲ, ਹੰਡਿਆਇਆ, ਤਾਜੋਕੇ, ਰੂੜੇਕੇ ਖੁਰਦ, ਹਰੀਗੜ, ਕੋਟਦੂਨਾ, ਧੌਲਾ, ਗਿੱਲ ਕੋਠੇ (ਸਹਿਣਾ), ਭਦੌੜ, ਗਹਿਲ, ਭੈਣੀ ਜੱਸਾ, ਨਾਈਵਾਲਾ ਰੋਡ, ਜੋਗਾ ਜ਼ਿਲ੍ਹਾ ਮਾਨਸਾ (ਬਰਨਾਲਾ ਤੋਂ 10 ਕਿਲੋਮੀਟਰ) ਅਤੇ ਪੰਜਗਰਾਂਈ ਜ਼ਿਲ੍ਹਾ ਸੰਗਰੂਰ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਵੀਰ ਆਪਣੀ ਲੋੜ ਅਨੁਸਾਰ ਇਨ੍ਹਾਂ ਥਾਵਾਂ ਉੱਤੇ ਪਰਾਲੀ ਦੀਆਂ ਪੰਡਾਂ ਸੰਭਾਲ ਸੱਕਦੇ ਹਨ । ਇਨ੍ਹਾਂ ਥਾਵਾਂ ਉੱਤੇ ਪਰਾਲੀ ਸੰਭਾਲਣ ਲਈ ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਜਾਂ ਖੇਤੀਬਾੜੀ ਵਿਭਾਗ ਨਾ...
ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣਾ ਮੁੱਖ ਟੀਚਾ—ਮੁੱਖ ਖੇਤੀਬਾੜੀ ਅਫ਼ਸਰ

ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣਾ ਮੁੱਖ ਟੀਚਾ—ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਮਾਨਸਾ, 04 ਅਕਤੂਬਰ: ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣ ਦੇ ਟੀਚੇ ਦੀ ਲਗਾਤਾਰਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਕੋਟ ਧਰਮੂ, ਭਾਈ ਦੇਸਾ, ਦਿਆਲਪੁਰਾ, ਅਤਲਾ ਖੁਰਦ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵੱਲੋਂ ਜਿਲ੍ਹੇ ਦੇ ਕਿਸਾਨਾਂ ਨੂੰ  ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ, ਪੰਚਾਇਤਾਂ ਨਾਲ ਮੀਟਿੰਗਾਂ, ਜਾਗਰੂਕਤਾ ਵੈਨਾਂ ਅਤੇ ਪੰਫਲੈਟ ਰਾਹੀਂ ਕਿਸਾਨਾਂ ਨੂੰ ਜ਼ੀਰੋ ਬਰਨਿੰਗ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹਨਾਂ ਕੈਂਪਾਂ ਵਿੱਚ ਅਧਿਕਾਰੀਆਂ ਵੱਲੋਂ ਸਰਕਾਰ ਦੁਆਰਾ ਕਿਸਾਨਾਂ ਨੂੰ ਸਬਸਿਡੀ *ਤੇ ਦਿੱਤੀ ਗਈ ਮਸ਼ੀਨਰੀ ਜਿਵੇਂ ਕਿ ਜ਼ੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਹੈਪੀ ਸੀਡਰ, ਸਰਫੇਸ ਸੀਡਰ ਆਦਿ ਦੀ ਵਰਤੋਂ ਸਬੰਧੀ ਤਕਨੀਕੀ ਗਿਆਨ ਦਿੱਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ...