Shadow

Tag: punjabi news

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

Punjab
ਚੰਡੀਗੜ੍ਹ, 12 ਮਾਰਚ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪਲਾਕਸ਼ਾ ਯੂਨੀਵਰਸਿਟੀ, ਐਸਏਐਸ ਨਗਰ (ਮੋਹਾਲੀ) ਵਿਖੇ 13 ਤੋਂ 15 ਮਾਰਚ ਤੱਕ ਕਰਵਾਇਆ ਜਾਵੇਗਾ, ਜੋ ਪੰਜਾਬ ਨੂੰ ਨਿਵੇਸ਼ ਅਤੇ ਨਵੀਨਤਾ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਿਤ ਕਰੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਭਾਰਤ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ, ਉਦਯੋਗਪਤੀਆਂ ਅਤੇ ਨੀਤੀ ਨਿਰਮਾਤਾਵਾਂ ਨੂੰ ਪੰਜਾਬ ਦੇ ਵਿਆਪਕ ਨਿਵੇਸ਼ ਮੌਕਿਆਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਕੰਮ ਕਰੇਗਾ। ਇਸ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਸੰਮੇਲਨ ਵਿੱਚ 89 ਸੈਸ਼ਨ ਹੋਣਗੇ ਅਤੇ ਇਹ ਸੂਬੇ ਭਰ ਦੇ ਹੁਣ ਤੱਕ ਦੇ ਸਭ ਤੋਂ ਵਿਆਪਕ ਨਿਵੇਸ਼ ਸਮਾਗਮਾਂ ਵਿੱਚੋਂ ਇੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ...
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ  65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਮੁਹਾਲੀ, 12 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ। ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੀਲ ਪੱਥਰ ਨੂੰ ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉੱਤੇ ਰੋਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ, “ਅੱਜ ਵੱਖ-ਵੱਖ ਵਿਭਾਗਾਂ ਵਿੱਚ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।” ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ, ਉਨ੍ਹਾਂ ਵਿੱਚ ਬਿਜਲੀ ਵਿਭਾਗ ਵਿੱਚ 459, ਸਥਾਨਕ ਸਰਕਾਰਾਂ ਵਿਭਾਗ ਵਿੱਚ 215, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 129 ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ 15 ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ ਸ਼...
ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ

ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 12 ਮਾਰਚ ਪੰਜਾਬ ਵਿਧਾਨ ਸਭਾ ਨੇ ਅੱਜ ਵੱਡੇ ਬਹੁਮਤ ਨਾਲ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ (ਬ੍ਰੀਚ ਆਫ਼ ਪ੍ਰੀਵਿਲੇਜ) ਦਾ ਮਾਮਲਾ ਪ੍ਰੀਵਿਲੇਜ ਕਮੇਟੀ ਨੂੰ ਸੌਂਪਣ ਲਈ ਮਤਾ ਪਾਸ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਵਿਧਾਇਕ ਦੇ ਹਾਲੀਆ ਅਪਮਾਨਜਨਕ ਬਿਆਨਾਂ ਅਤੇ ਗੈਰ-ਸੰਸਦੀ ਵਤੀਰੇ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਨੂੰ ਸਦਨ ਨੇ ਆਪਣੇ ਚੁਣੇ ਹੋਏ ਮੈਂਬਰਾਂ, ਸੰਵਿਧਾਨ ਅਤੇ ਜਨਤਾ ਦਾ ਸਿੱਧਾ ਅਪਮਾਨ ਮੰਨਿਆ। ਮਤੇ ਦੇ ਪਿਛੋਕੜ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਨੁਸ਼ਾਸਨੀ ਕਾਰਵਾਈ ਦੀ ਮੰਗ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ 10 ਮਾਰਚ, 2026 ਨੂੰ ਪਾਈਆਂ ਗਈਆਂ ਸੋਸ਼ਲ ਮੀਡੀਆ ਪੋਸਟਾਂ ਤੋਂ ਉੱਠੀ ਹੈ। ਇਨ੍ਹਾਂ ਜਨਤਕ ਬਿਆਨਾਂ ਵਿੱਚ ਉਨ੍ਹਾਂ ਨੇ ਸਪੀਕਰ, ਕੈਬਨਿਟ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ 'ਬੰਧੂਆ ਮਜ਼ਦੂਰ' ਕਿਹਾ ਸੀ।” ਸਦਨ ਵਿੱਚ ਮਤਾ ਪੇਸ਼ ਕਰਦਿਆਂ ਉਨ੍ਹਾਂ ਕਿਹਾ, “ਅਜਿਹੀ ਸ਼ਬਦਾਵਲੀ ਸੰਵਿਧਾਨਕ ਤੌਰ 'ਤੇ ਚੁਣੇ ਹੋਏ ਨੁਮਾਇੰ...
ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

Punjab
ਚੰਡੀਗੜ੍ਹ, 12 ਮਾਰਚ: ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਯੋਗ ਉਮੀਦਵਾਰਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇਣੀ ਹੋਵੇਗੀ। ਇਹ ਆਨਲਾਈਨ ਅਰਜ਼ੀ ਪੋਰਟਲ 13 ਮਾਰਚ 2026 ਤੋਂ 02 ਅਪ੍ਰੈਲ 2026 ਤੱਕ ਖੁੱਲ੍ਹਾ ਰਹੇਗਾ। ਇਹਨਾਂ ਅਸਾਮੀਆਂ ਲਈ ਉਮੀਦਵਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਆਪਣੀਆਂ ਅਰਜ਼ੀਆਂ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਇਹ ਭਰਤੀ ਪਹਿਲਾਂ ਮਨਜ਼ੂਰ ਕੀਤੀਆਂ ਗਈਆਂ 406 ਸਟਾਫ ਨਰਸ ਅਸਾਮੀਆਂ, ਜਿਨ੍ਹਾਂ ਵਿੱਚੋਂ 275 ਅਸਾਮੀਆਂ ਲਈ ਅਪੁਆਇੰਟਮੈਂਟ ਆਰਡਰਜ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤੋਂ ਵੱਖਰੀ ਹੈ। ਨਿਯੁਕਤ ਕੀਤੀਆਂ ਗਈਆਂ...
“ਆਪਣਾ ਕਾਰੋਬਾਰ, ਆਪਣੀ ਪਹਿਚਾਣ” ਤਹਿਤ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

“ਆਪਣਾ ਕਾਰੋਬਾਰ, ਆਪਣੀ ਪਹਿਚਾਣ” ਤਹਿਤ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

Punjab
ਫ਼ਰੀਦਕੋਟ, 12 ਮਾਰਚ () ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ “ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ–2026” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੇਂਡੂ ਖੇਤਰਾਂ ਵਿੱਚ ਵੱਖ-ਵੱਖ ਕਾਰੋਬਾਰਾਂ ਰਾਹੀਂ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਵਧੀਕ ਡਿਪਟੀ ਕਮਿਸ਼ਮਨਰ (ਜ) ਸ੍ਰੀ ਸੰਦੀਪ ਮਲਹੋਤਰਾ, ਚੇਅਰਮੈਨ ਜਿਲ੍ਹਾ ਇੰਮਪਰੂਵਮੈਂਟ ਟਰੱਸਟ ਸ. ਗੁਰਤੇਜ ਸਿੰਘ ਖੋਸਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੋ ਔਰਤਾਂ ਆਪਣਾ ਕੰਮ ਚਲਾ ਰਹੀਆਂ ਹਨ ਉਨ੍ਹਾਂ ਦੀ ਪਹਿਚਾਣ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਉਲੀਕਿਆਂ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵ...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

Politics, Punjab
ਫਰੀਦਕੋਟ, 12 ਮਾਰਚ () ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕੇ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਸਬੰਧੀ ਮਹੱਤਵਪੂਰਨ ਪ੍ਰਸ਼ਨ ਉਠਾਇਆ। ਵਿਧਾਇਕ ਉਨ੍ਹਾਂ ਵੱਲੋਂ ਇਹ ਪ੍ਰਸ਼ਨ ਜੰਗਲਾਂ ਦੀ ਸੰਭਾਲ, ਵਣੀਕਰਨ ਅਤੇ ਜੰਗਲੀ ਜੀਵਾਂ ਦੀ ਰੱਖਿਆ ਦੇ ਮੱਦੇਨਜ਼ਰ ਪੁੱਛਿਆ ਗਿਆ। ਉਨ੍ਹਾਂ ਜੰਗਲਾਤ ਮੰਤਰੀ ਤੋਂ ਪੁੱਛਿਆ ਕਿ ਹਲਕਾ ਫਰੀਦਕੋਟ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦਾ ਕੁੱਲ ਰਕਬਾ ਕਿੰਨਾ ਹੈ ਅਤੇ ਇਸ ਵਿੱਚੋਂ ਕਿੰਨਾ ਰਕਬਾ ਰਾਖਵੇਂ ਜੰਗਲ ਵਜੋਂ ਦਰਜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਇਸ ਖੇਤਰ ਵਿੱਚ ਲਗਾਏ ਗਏ ਪੌਦਿਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜੀਵਤ ਦਰ (ਸਰਵਾਈਵਲ ਰੇਟ) ਬਾਰੇ ਵੀ ਜਾਣਕਾਰੀ ਮੰਗੀ। ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੀ ਬੀੜ ਘੁਗਿਆਣਾ ਵਿੱਚ ਵਣੀਕਰਨ, ਬਾੜਬੰਦੀ, ਪਗਡੰਡੀ ਵਿਕਾਸ ਜਾਂ ਈਕੋ-ਟੂਰਿਜਮ ਨਾਲ ਸੰਬੰਧਿਤ ਕੋਈ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜੇਕਰ ਅਜਿਹਾ ਹੈ ਤਾਂ ਉਸ ਦੀ ਲਾਗਤ ਅਤੇ ਮੌਜੂਦਾ ਸਥਿਤੀ ਬਾਰੇ ਵੀ ਵੇਰਵਾ ਦੇਣ ਦੀ ਮੰਗ ਕੀਤੀ। ...
ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

National
ਚੰਡੀਗੜ੍ਹ, 11 ਮਾਰਚ: ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਵਿੱਚ ਖਾਦ ਪਲਾਂਟ ਬੰਦ ਹੋਣ, ਪੈਟਰੋਲੀਅਮ ਅਤੇ ਗੈਸ ਦੇ ਸਟਾਕ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਅਤੇ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਉਨ੍ਹਾਂ ਨੇ ਨਾਲ ਹੀ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਮੌਜੂਦ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਅੰਕੜੇ ਨਸ਼ਰ ਕਰੇ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਨਿੰਦਾ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਦੇਸ਼ ਭਰ ਵਿੱਚ ਪੈਟਰੋਲੀਅਮ ਅਤੇ ਐਲਪੀਜੀ ਦੇ ਤੇਜ਼ੀ ਨਾਲ ਘੱਟ ਰਹੇ ਸਟਾਕ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰ ਦੇ ਸਵੈ-ਨਿਰਭਰਤਾ ਦੇ ਦਾਅਵਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉਲਟ...
ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

Punjab
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਮੌਜੂਦਾ ਬਜਟ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ, ਗਰੀਬ ਵਰਗ ਅਤੇ ਮਜ਼ਦੂਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕ...
ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

Punjab
ਚੰਡੀਗੜ੍ਹ 11 ਮਾਰਚ:* ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਬਹਿਸ ਵਿੱਚ ਹਿੱਸਾ ਲੈਂਦਿਆਂ ਕੇਂਦਰ ਸਰਕਾਰ ਦੀ ਬੇਰੁਖ਼ੀ ਕਾਰਨ ਸੂਬੇ ਨੂੰ ਦਰਪੇਸ਼ ਕਈ ਵਿੱਤੀ ਔਕੜਾਂ ਦੇ ਬਾਵਜੂਦ ਇਤਿਹਾਸਕ ਅਤੇ ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ 30,000 ਕਰੋੜ ਰੁਪਏ ਦਾ ਸਾਲਾਨਾ ਜੀ.ਐਸ.ਟੀ. ਮੁਆਵਜ਼ਾ ਬੰਦ ਹੋਣ ਤੋਂ ਬਾਅਦ ਵੀ ਲੋਕਾਂ 'ਤੇ ਕੋਈ ਨਵਾਂ ਟੈਕਸ ਲਗਾਏ ਬਿਨਾਂ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪੰਜਾਬ ਦੇ ਜਾਇਜ਼ ਫੰਡ ਜਾਰੀ ਕਰਨ ਵਿੱਚ ਦੇਰੀ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਅਤੇ ਕੇਂਦਰ ਸਰਕਾਰ ਵੱਲੋਂ ਵਿੱਤੀ ਸਹਿਯੋਗ ਦੀ ਘਾਟ ਦਾ ਸਾਹਮਣਾ ਕਰਨਾ ਪਿਆ ਪਰ ਫਿਰ ਵੀ ਬਜਟ ਵਿੱਚ ਸਮਾਜ ਦੇ ਹਰ ਵਰਗ ਲਈ ਵਿਆਪਕ ਭਲਾਈ ਪਹਿਲਕਦਮੀਆਂ ਨੂੰ ਯਕੀਨੀ ਬਣਾਇਆ ਗਿਆ। ਮਾਈਨਿੰਗ ਤੋਂ ਅੰਦਾਜ਼ਨ 20,000 ਕਰੋੜ ਰੁਪਏ ਦੇ ਮਾਲੀਏ ਸਬੰਧੀ ਮੁੱਦੇ 'ਤੇ ਬੋਲਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੌਮੀ ਆਗੂ ਅਰਵਿ...
ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

Punjab
ਚੰਡੀਗੜ੍ਹ, 11 ਮਾਰਚ 2026: ਦੇਸ਼ ਭਰ ਵਿੱਚ ਉੱਭਰ ਰਹੇ ਗੈਸ ਅਤੇ ਊਰਜਾ ਸੰਕਟ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿਦੇਸ਼ ਨੀਤੀ 'ਚ ਕੇਂਦਰ ਸਰਕਾਰ ਦੀ ਅਸਫ਼ਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ 'ਤੇ ਇਸਦੇ ਪ੍ਰਭਾਵ ਉੱਪਰ ਮਤਾ ਪੇਸ਼ ਕੀਤਾ ਗਿਆ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੁਆਰਾ ਸਦਨ ਵਿੱਚ ਪੇਸ਼ ਕੀਤੇ ਗਏ ਇਸ ਮਤੇ 'ਤੇ ਵੀਰਵਾਰ (ਕੱਲ੍ਹ) ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ। ਮਤਾ ਪੇਸ਼ ਕਰਨ ਸਮੇਂ ਸਦਨ ਵਿੱਚ ਕਾਫ਼ੀ ਹੰਗਾਮਾ ਵੀ ਹੋਇਆ, ਜਿਸ ਵਿੱਚ ਮੈਂਬਰਾਂ ਨੇ ਐਲਪੀਜੀ ਦੀ ਵਧ ਰਹੀ ਘਾਟ ਅਤੇ ਇਸ ਸਥਿਤੀ ਦੇ ਗੰਭੀਰ ਆਰਥਿਕ ਪ੍ਰਭਾਵਾਂ 'ਤੇ ਚਿੰਤਾਵਾਂ ਜ਼ਾਹਰ ਕੀਤੀਆਂ । ਸਪੀਕਰ ਨੇ ਕਿਹਾ ਕਿ ਮਤਾ ਰਸਮੀ ਤੌਰ 'ਤੇ ਪੇਸ਼ ਕੀਤਾ ਗਿਆ ਹੈ ਅਤੇ ਇਸ 'ਤੇ ਭਲਕੇ ਖੁੱਲ੍ਹੇ ਕੇ ਚਰਚਾ ਹੋਵੇਗੀ। ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਦਨ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕਰਦਾ ਹੈ, ਕਿਉਂਕਿ ਐਲਪੀਜੀ ਦੀ ਘਾਟ ਦੀਆਂ ਰਿਪੋਰਟਾਂ ਨੇ ਪੰਜਾਬ ਭਰ ਦੇ ਖਪਤਕਾਰਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਛੋਟੇ ਵਪਾਰੀਆਂ ਵਿੱ...