ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ
ਚੰਡੀਗੜ੍ਹ , ਫਰਵਰੀ 24 :
ਪੰਜਾਬ ਸਰਕਾਰ ਵੱਲੋਂ ਐਲਾਨੀ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਤੇ ਮਿਸਾਲੀ ਕਦਮ ਹੈ।
ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਰਾਕ ਸਮੇਂ ਸਿਰ ਅਤੇ ਉਚਿਤ ਗੁਣਵੱਤਾ ਨਾਲ ਪ੍ਰਾਪਤ ਹੋਵੇ। ਇਸ ਸੰਦਰਭ ਵਿੱਚ ‘ਮੇਰੀ ਰਸੋਈ’ ਯੋਜਨਾ ਤਹਿਤ ਤਿਮਾਹੀ ਆਧਾਰ ‘ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿੱਚ ਸਹਾਇਕ ਸਾਬਿਤ ਹੋਣਗੀਆਂ।
ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁ...








