ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ
ਚੰਡੀਗੜ੍ਹ/ਲੁਧਿਆਣਾ 04 ਜੂਨ 2026: ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕੀਤਾ ਹੈ, ਜਿਸ ਸਦਕਾ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਪੁਲਿਸ ਨੂੰ ਸਰਾਹਨਾ ਮਿਲ ਰਹੀ ਹੈ। ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਤੋਂ ਲੈ ਕੇ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਤੱਕ, ਪੁਲਿਸ ਬਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨਾਗਰਿਕਾਂ ਵਿੱ...








