ਸੱਥਾਂ ਵਿੱਚ ਗੱਲਾਂ ਕਰਕੇ ਕਿਸਾਨਾਂ ਨੂੰ ਕਾਇਨਾਤ ਦੇ ਰੱਖਵਾਲੇ ਬਣਾਉਣ ਵੱਲ ਪ੍ਰਸ਼ਾਸਨ ਦਾ ਵੱਡਾ ਉਪਰਾਲਾ
ਮਾਲੇਰਕੋਟਲਾ, 04 ਅਕਤੂਬਰ –
ਜ਼ਿਲ੍ਹਾ ਮਾਲੇਰਕੋਟਲਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਨਵਾਂ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਅਧੀਨ ਪਿੰਡਾਂ ਦੀਆਂ ਸੱਥਾਂ, ਧਰਮਸ਼ਾਲਾਵਾਂ,ਧਾਰਮਿਕ ਸਥਾਨਾਂ ਅਤੇ ਹੋਰ ਸਾਂਝੀਆਂ ਥਾਵਾਂ ਵਿੱਚ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਕਿਸਾਨਾਂ ਨੂੰ ਵਾਤਾਵਰਣ ਬਚਾਉਣ ਲਈ ਪ੍ਰੇਰਿਤ ਕਰਨਾ ਅਤੇ ਅੱਗ ਰਹਿਤ ਜ਼ਿਲ੍ਹਾ ਬਣਾਉਣਾ ਹੈ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਪਿੰਡ ਗੁਆਰਾ ਦੀ ਸੱਥ ਵਿੱਚ ਸਿੱਧੀ ਭਾਗੀਦਾਰੀ ਕਰਕੇ ਕਿਸਾਨਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਵੇਰ ਤੇ ਸ਼ਾਮ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਸਮਝਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਪਿੰਡ ਪੱਧਰ ’ਤੇ ਜਾਗਰੂਕਤਾ ...







