Monday, March 9
Shadow

Tag: punjabi news

ਦਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ

ਦਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ

National, Politics, Punjab
ਸੁਨਾਮ/ ਚੰਡੀਗੜ੍ਹ , 02 ਅਕਤੂਬਰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦਸਹਿਰੇ ਮੌਕੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਇਸ ਤਿਉਹਾਰ ਦੀ ਵਧਾਈ ਦਿੰਦਿਆਂ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਊਧਮ ਸਿੰਘ ਵਾਲਾ ਦੇ ਲੋਕਾਂ ਨੂੰ ਜਲ ਸਪਲਾਈ ਪ੍ਰੋਜੈਕਟ ਦੇ ਰੂਪ ਵਿੱਚ ਵੱਡੀ ਸੌਗਾਤ ਦਿੱਤੀ। ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਨੇ ਸੀਤਾਸਰ ਰੋਡ, ਸੁਨਾਮ ਵਿਖੇ ਕਰੀਬ 15.22 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ ਟਿਊਬਵੈੱਲ ਅਤੇ 02 ਲੱਖ ਲੀਟਰ ਦੀ ਟੈਂਕੀ ਬਣਾਉਣ ਸਮੇਤ 33,635 ਮੀਟਰ ਲੰਮੀ ਪਾਈਪ ਲਾਈਨ ਪਾਈ ਜਾਵੇਗੀ ਅਤੇ 1472 ਘਰਾਂ, ਜਿਨ੍ਹਾਂ ਕੋਲ ਹੁਣ ਤਕ ਪਾਣੀ ਦੇ ਕੁਨੈਕਸ਼ਨ ਨਹੀਂ ਸਨ, ਨੂੰ ਕੁਨੈਕਸ਼ਨ ਦਿੱਤੇ ਜਾਣਗੇ। ਇਹ ਪ੍ਰੋਜੈਕਟ 01 ਸਾਲ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਪ੍ਰੋਜੈਕਟ ਤਹਿਤ ਟਿੱਬੀ ਬਸਤੀ ਵਿਖੇ 250 ਕੁਨੈਕਸ਼ਨ, ਨਮੋਲ ਰੋਡ ਵਿਖੇ 50 ਕੁਨੈਕਸ਼ਨ, ਗੁਜਾ ਪੀਰ ਵਿਖੇ 100, ਸਾਈ ਕਲੋਨੀ 100, ਮਾਨਸਾ ਰੋਡ 100, ਜਗਤਪੁਰ...
ਪੰਜਾਬ ਨੇ ਪਹਿਲੇ ਛੇ ਮਹੀਨਿਆਂ ਵਿੱਚ 22.35%  ਜੀ.ਐਸ.ਟੀ ਵਾਧੇ ਦਾ ਨਵਾਂ ਰਿਕਾਰਡ ਕਾਇਮ ਕੀਤਾ

ਪੰਜਾਬ ਨੇ ਪਹਿਲੇ ਛੇ ਮਹੀਨਿਆਂ ਵਿੱਚ 22.35% ਜੀ.ਐਸ.ਟੀ ਵਾਧੇ ਦਾ ਨਵਾਂ ਰਿਕਾਰਡ ਕਾਇਮ ਕੀਤਾ

National, Politics, Punjab
ਚੰਡੀਗੜ੍ਹ, 2 ਅਕਤੂਬਰ ਸੂਬੇ ਦੇ ਕਰ ਵਿਭਾਗ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੀ ਅੱਧ (ਅਪ੍ਰੈਲ-ਸਤੰਬਰ 2025) ਦੌਰਾਨ 13,971 ਕਰੋੜ ਰੁਪਏ ਦਾ ਕੁੱਲ ਜੀਐਸਟੀ ਪ੍ਰਾਪਤੀਆਂ ਦਰਜ ਕੀਤੀਆਂ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਪ੍ਰਾਪਤ ਕੀਤੇ ਗਏ 11,418 ਕਰੋੜ ਰੁਪਏ ਦੇ ਮੁਕਾਬਲੇ 22.35 ਫੀਸਦੀ ਦੀ ਮਹੱਤਵਪੂਰਨ ਵਿਕਾਸ ਦਰ ਨੂੰ ਦਰਸਾਉਂਦਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਸੂਬੇ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੀਐਸਟੀ ਮਾਲੀਏ ਵਿੱਚ ਕੁੱਲ 2,553 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਾਲ-ਦਰ-ਸਾਲ ਜੀਐਸਟੀ ਵਿਕਾਸ ਦਰ ਵਿੱਤੀ ਸਾਲ 2024-25 ਦੇ ਪਹਿਲੇ ਅੱਧ ਦੌਰਾਨ ਦੀ ਸਿਰਫ 5 ਪ੍ਰਤੀਸ਼ਤ ਤੋਂ ਵੱਧ ਕੇ ਵਿੱਤੀ ਸਾਲ 2025-26 ਵਿੱਚ ਪ੍ਰਭਾਵਸ਼ਾਲੀ 22.35 ਪ੍ਰਤੀਸ਼...
ਵਿਧਾਨ ਸਭਾ ਸਪੀਕਰ ਨੇ ਮ੍ਰਿਤਕ ਮਜ਼ਦੂਰ ਪੰਨਾ ਲਾਲ ਕੋਟਕਪੂਰਾ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਸੌਂਪੀ

ਵਿਧਾਨ ਸਭਾ ਸਪੀਕਰ ਨੇ ਮ੍ਰਿਤਕ ਮਜ਼ਦੂਰ ਪੰਨਾ ਲਾਲ ਕੋਟਕਪੂਰਾ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਸੌਂਪੀ

National, Politics, Punjab
ਚੰਡੀਗੜ੍ਹ 2 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਜ਼ਦੂਰ ਸ਼੍ਰੀ ਪੰਨਾ ਲਾਲ, ਕੋਟਕਪੂਰਾ ਦਾ ਰਹਿਣ ਵਾਲਾ ਸੀ ਜਿਸਦੀ ਉਸਾਰੀ ਦਾ ਕੰਮ ਕਰਦੇ ਸਮੇਂ ਇੱਕ ਹਾਦਸੇ ਕਾਰਨ ਮੌਤ ਹੋ ਗਈ ਸੀ ਅਤੇ ਉਹ ਕਿਰਤ ਵਿਭਾਗ ਪੰਜਾਬ ਦਾ ਰਜਿਸਟਰਡ ਲਾਭਪਾਤਰੀ ਵੀ ਸੀ। ਸਪੀਕਰ ਨੇ ਮ੍ਰਿਤਕ ਦੇ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਸੌਂਪੀ। ਬੇਸ਼ੱਕ, ਮਨੁੱਖੀ ਜਾਨ ਦੀ ਕੀਮਤ ਕਿਸੇ ਵੀ ਰੂਪ ਵਿਚ ਅਦਾ ਨਹੀਂ ਕੀਤੀ ਜਾ ਸਕਦੀ, ਪਰ ਮਿਸਤਰੀ, ਤਰਖਾਣ, ਲੁਹਾਰ, ਇੱਟਾਂ ਦੇ ਭੱਠੇ ਦੇ ਕਾਮੇ, ਸੰਗਮਰਮਰ-ਟਾਈਲ ਫਿੱਟ ਕਰਨ ਵਾਲੇ, ਪਲੰਬਰ, ਇਲੈਕਟ੍ਰੀਸ਼ੀਅਨ, ਪੇਂਟਰ, ਪੀਓਪੀ ਵਰਕਰ, ਛੋਟੇ ਅਤੇ ਬੇ-ਜ਼ਮੀਨੇ ਕਿਸਾਨ ਅਤੇ ਹੋਰ ਮਜ਼ਦੂਰ ਜੋ ਉਸਾਰੀ ਦਾ ਕੰਮ ਕਰਦੇ ਹਨ, ਕਿਰਤ ਵਿਭਾਗ ਵਿੱਚ ਰਜਿਸਟ੍ਰੇਸ਼ਨ ਤੋਂ ਬਾਅਦ ਲਾਭਪਾਤਰੀ ਬਣ ਸਕਦੇ ਹਨ ਅਤੇ ਕਿਰਤ ਵਿਭਾਗ, ਪੰਜਾਬ ਦੁਆਰਾ ਚਲਾਈ ਜਾ ਰਹੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਸਪੀਕਰ ਨੇ ਕਿਹਾ ਕਿ 18 ਤੋਂ 60 ਸਾਲ ਦੀ ਉਮਰ ਦਾ ਕੋਈ ਵੀ ਵਿਅਕਤੀ ਇਸ ਸਕੀਮ ਅਧੀਨ ਖੁਦ ਨੂੰ ਲਾਭਪਾਤਰੀ ਵਜੋਂ ਰਜਿਸਟਰ ਕਰਵਾ ਸਕਦਾ ਹੈ। ਰਜਿਸਟ੍ਰ...

ਸਰਹੱਦ ਪਾਰੋਂ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ 12 ਪਿਸਤੌਲਾਂ, 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ

National, Politics, Punjab
ਚੰਡੀਗੜ/ਅੰਮ੍ਰਿਤਸਰ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਕਾਰਕੁਨਾ ਨੂੰ 12 ਆਧੁਨਿਕ .30 ਬੋਰ ਪਿਸਤੌਲਾਂ ਅਤੇ 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਪਾਕਿਸਤਾਨ ਨਾਲ ਜੁੜੇ  ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕ ਨੂੰ ਬੇਅਸਰ ਕਰ ਦਿੱਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗਿ੍ਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਜੋਬਨ ਸਿੰਘ (22), ਕਰਨਦੀਪ ਸਿੰਘ ਉਰਫ ਪੰਡਿਤ (19) ਅਤੇ ਅਜੈਪਾਲ ਸਿੰਘ (18), ਤਿੰਨੋਂ ਵਾਸੀ ਪਿੰਡ ਮਾੜੀ ਮੇਘਾ, ਤਰਨਤਾਰਨ ; ਅੰਮ੍ਰਿਤਸਰ ਦੇ ਪਿੰਡ ਰਣੀਆ ਦਾ ਜਸ਼ਨਪ੍ਰੀਤ ਸਿੰਘ (18) ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫਤਾਰ ਕੀਤੇ ਗਏ ਦੋਸ਼ੀ, ਜੋਬਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ, ਪਾਕਿਸਤਾਨ ਸਥਿਤ ਤਸਕਰਾਂ ਦੇ ਸਿੱਧੇ ਸੰਪ...
‘ਯੁੱਧ ਨਸ਼ਿਆਂ ਵਿਰੁੱਧ’: 215ਵੇਂ ਦਿਨ, ਪੰਜਾਬ ਪੁਲਿਸ ਵੱਲੋਂ 4 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 78 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 215ਵੇਂ ਦਿਨ, ਪੰਜਾਬ ਪੁਲਿਸ ਵੱਲੋਂ 4 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 78 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 215ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 288 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 215 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,649 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 842 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.13 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5...
ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

National, Politics, Punjab
ਚੰਡੀਗੜ੍ਹ 1 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਸ਼ਹਿਰਾ ਨੇਕੀ ਦੀ ਬਦੀ ਉੱਤੇ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੱਚ ਨੂੰ ਦਰਸਾਉਂਦਾ ਹੈ ਜੋ ਹਮੇਸ਼ਾ ਹੰਕਾਰ ਅਤੇ ਬੁਰਾਈ ਉੱਤੇ ਫਤਿਹ ਪ੍ਰਾਪਤ ਕਰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਭਗਵਾਨ ਰਾਮ ਪੰਜਾਬ ਦੇ ਲੋਕਾਂ ਨੂੰ ਬਲ ਦੇਣ ਤਾਂ ਜੋ  ਸਾਰੀਆਂ ਔਕੜਾਂ ਨੂੰ ਪੂਰੀ ਦ੍ਰਿੜਤਾ ਨਾਲ ਨਜਿੱਠ  ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਜੀਵਨ ਵਿੱਚ ਭਗਵਾਨ ਰਾਮ ਦੁਆਰਾ ਦਿਖਾਏ ਗਏ ਮਾਰਗ `ਤੇ ਚੱਲਣਾ ਚਾਹੀਦਾ ਹੈ। ------...
ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

National, Politics, Punjab
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਅਧਿਕਾਰਤ ਲੋਗੋ ਨੂੰ ਆਪਣੇ ਦਫ਼ਤਰ ਵਿੱਚ ਲਗਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀਦਾਸ ਅਤੇ ਸਤੀਦਾਸ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਦੇਸ਼ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸ ਸਬੰਧੀ ਇਕ ਵਿਸ਼ੇਸ਼ ਲੋਗੋ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਸ਼ਹੀਦੀ ਸਮਾਗਮ ਸਬੰਧੀ ਜਾਰੀ ਲੋਗੋ ਨੂੰ ਅਗਲੇ ਇਕ ਸਾਲ ਸਰਕਾਰੀ ਦਫ਼ਤਰਾਂ ਅਤੇ ਆਫੀਸ਼ਲ ਡਾਕ ਵਿੱਚ ਇਹ ਲੋਗੋ ਲਗਾਇਆ ਜਾਣਾ ਹੈ। ਇਸ ਤੋਂ ਇਲਾਵਾ ਸ...
*ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ*

*ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ*

National, Politics, Punjab
*ਚੰਡੀਗੜ੍ਹ, 1 ਅਕਤੂਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਹਾਲੀਆ ਵਿਸ਼ੇਸ਼ ਸੈਸ਼ਨ ਦੌਰਾਨ ਵਿਭਾਗੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਹੈਰਾਨੀਜਨਕ ਤੌਰ 'ਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਲੈਣ ਲਈ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ) ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦੇ ਅਜਿਹੇ ਬਿਆਨ ਸਦਨ ਨੂੰ ਗੁੰਮਰਾਹ ਕਰਨ ਅਤੇ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਅਤੇ ਇਮਾਨਦਾਰੀ ਨਾਲ ਕੀਤੇ ਜਾ ਰਹੇ ਕੰਮਕਾਜ ‘ਤੇ ਉਂਗਲ ਉਠਾਉਣ ਦੀ ਕੋਝੀ ਚਾਲ ਹਨ। ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਬਾਜਵਾ ਵੱਲੋਂ 22 ਅਗਸਤ, 2025 ਦੇ ਉਸ ਪੱਤਰ ਦਾ ਹਵਾਲਾ ਦਿੱਤਾ ਗਿਆ ਸੀ, ਜੋ ਵਿਭਾਗ ਦੇ ਮੁੱਖ ਇੰਜੀਨੀਅਰ (ਵਿਜੀਲੈਂਸ) ਵੱਲੋਂ ਹੜ੍ਹ ਸੁਰੱਖਿਆ ਸਬੰਧੀ ਕੁਝ ਕਾਰਜਾਂ ਦਾ ਮੁੜ ਮੁਲਾਂਕਣ ਕਰਨ ਬਾਬਤ ਮੁੱਖ ਇੰਜੀਨੀਅਰ (ਡਰੇਨੇਜ) ਨੂੰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪੱਤਰ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਖਾਸ ਕਰਕੇ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਜਾ...
ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਸੱਤ ਮਹੀਨੇ ਮੁਕੰਮਲ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਵੱਲੋਂ 1 ਮਾਰਚ, 2025 ਤੋਂ ਹੁਣ ਤੱਕ 20,641 ਐਫਆਈਆਰਜ਼ ਦਰਜ ਕਰਕੇ 31,478 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 1359.5 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕ...
ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

National, Politics, Punjab
ਰਾਜਪੁਰਾ, 1 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਉਮੀਦ ਜਤਾਈ ਕਿ ਆਪਣੀਆਂ ਸਨਅਤ ਪੱਖੀ ਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਕਾਰਨ ਸੂਬਾ ਮੁਲਕ ਦੇ ਅਗਲੇ ਵਪਾਰਕ ਗੜ੍ਹ ਵਜੋਂ ਉੱਭਰੇਗਾ। ਇੱਥੇ ਹਾਲੈਂਡ ਆਧਾਰਤ ਬਹੁਕੌਮੀ ਕੰਪਨੀ ਡੀ ਹਿਊਜ਼ ਦੇ ਪਸ਼ੂ ਫੀਡ ਪਲਾਂਟ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਨਅਤੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਾਰੋਬਾਰ ਵਿੱਚ ਸੌਖ ਸਣੇ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਮਿਹਨਤੀ, ਉੱਦਮੀ ਅਤੇ ਅਮੀਰ ਵਿਰਾਸਤ ਦੀ ਧਰਤੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਾਰਤ ਦਾ ਅਨਾਜ ਭੰਡਾਰ ਹੋਣ ਉੱਤੇ ਮਾਣ ਹੈ ਕਿਉਂਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਸੂਬਾ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਸਨਅਤੀ ਸਫ਼ਰ ਵਿੱਚ ਸਿਫ਼ਤੀ ਤਬਦੀਲੀ ਆਈ ਹੈ, ਜਿਸ ਨਾਲ ਇਸ ਖ਼ੇਤਰ ਵਿੱਚ ਤੇਜ਼ ਰਫ਼ਤਾਰ ਦੇਖਣ ਨੂੰ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਸਨਅਤੀ ਪਾਵਰਹਾਊਸ ਬਣ ਗਿਆ ਹੈ ਅਤੇ ਫੂਡ ਪ੍ਰਾਸੈਸਿੰਗ, ਟੈਕਸਟਾਇਲ, ਆਟੋ ਕੰਪੋਨੈਂਟ, ਹੈਂਡ ਟ...