Shadow

Tag: punjabi news

ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ

Crime
ਚੰਡੀਗੜ੍ਹ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 49ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 49ਵੇਂ ਦਿਨ, ਪੁਲਿਸ ਟੀਮਾਂ ਨੇ 151 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 13,673 ਹੋ ਗਈ ਹੈ । ਇਸ ਤੋਂ ਇਲਾਵਾ 75 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ...
ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

Politics
ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਲਈ ਗੰਭੀਰ ਪ੍ਰਭਾਵ ਪੈਦਾ ਕਰ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਤੋਂ ਸਬਸਿਡੀ ਵਾਲੇ ਖੇਤੀਬਾੜੀ ਉਤਪਾਦਾਂ ਦੀ ਵੱਡੇ ਪੱਧਰ ’ਤੇ ਆਮਦ ਦੀ ਆਗਿਆ ਦਿੱਤੀ ਗਈ ਤਾਂ ਇਸ ਨਾਲ ਸੂਬੇ ਦੀ ਖੇਤੀਬਾੜੀ ਅਰਥਵਿਵਸਥਾ ਕਮਜ਼ੋਰ ਹੋ ਸਕਦੀ ਹੈ ਅਤੇ ਕਿਸਾਨਾਂ ਸਮੇਤ ਖੇਤੀ ਨਾਲ ਜੁੜੇ ਕਈ ਹੋਰ ਵਰਗਾਂ ’ਤੇ ਵੀ ਬੁਰਾ ਪ੍ਰਭਾਵ ਪਵੇਗਾ। ਪ੍ਰਸਤਾਵ ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ, “ਪੰਜਾਬ ਨੇ ਇਤਿਹਾਸਕ ਤੌਰ ’ਤੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸੂਬੇ ਦੇ ਕਿਸਾਨਾਂ ਨੇ ਆਪਣੀ ਅਥਾਹ ਮਿਹਨਤ ਅਤੇ ਕੁਰਬਾਨੀਆਂ ਨਾਲ ਦੇਸ਼ ਨੂੰ ਅਨਾਜ ਪ੍ਰਦਾਨ ਕਰਨ ਵਿੱਚ ਵੱਡਾ ਯੋਗ...
ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

Crime, Punjab
ਚੰਡੀਗੜ੍ਹ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸੋਸ਼ਲ ਮੀਡੀਆ 'ਤੇ ਔਰਤਾਂ ਬਣ ਕੇ ਅਣਜਾਣ ਪੀੜਤਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਵਾਲੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਭਾਰਗਵ, ਆਕਾਸ਼ ਭਾਰਗਵ ਉਰਫ਼ ਅਮਨ ਅਤੇ ਲੱਕੀ ਭਾਰਗਵ ਤਿੰਨੋਂ ਵਾਸੀ ਝੁੰਝੁਨੂ, ਰਾਜਸਥਾਨ ਵਜੋਂ ਹੋਈ ਹੈ ਜੋ ਤਿੰਨੋ ਭਰਾ ਹਨ ਅਤੇ ਮੌਜੂਦਾ ਸਮੇਂ ਇਹ ਸੈਕਟਰ 70, ਐਸਏਐਸ ਨਗਰ (ਮੋਹਾਲੀ) ਵਿਖੇ ਰਹਿ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.49 ਲੱਖ ਰੁਪਏ ਦੀ ਨਕਦੀ, 500 ਅਮਰੀਕੀ ਡਾਲਰ, 29 ਮੋਬਾਈਲ ਫੋਨ, ਇੱਕ ਲੈਪਟਾਪ, ਇੱਕ ਡੌਂਗਲ, ਇੱਕ ਟੈਬਲੇਟ ਅਤੇ ਮੋਬਾਈਲ ਫੋਨਾਂ ਦੇ 38 ਖਾਲੀ ਡੱਬੇ ਬਰਾਮਦ ਕੀਤੇ ਹਨ। ਡ...
ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

Punjab
ਚੰਡੀਗੜ੍ਹ, 10 ਮਾਰਚ: ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਸ਼ੋਬਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI ਉਹਨਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਸ. ਖੁ...
ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

Punjab
*ਚੰਡੀਗੜ੍ਹ, 10 ਮਾਰਚ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ ਦਾ ਸੁਚੱਜਾ ਵਹਾਅ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਿਰੰਤਰ ਮਿਲਦਾ ਰਹੇ। ਕੈਬਨਿਟ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਫ਼ਰੀਦਕੋਟ ਤੋਂ ਵਿਧਾਇਕ ਸ੍ਰੀ ਗੁਰਦਿੱਤ ਸਿੰਘ ਵੱਲੋਂ ਕਾਨਿਆਂਵਾਲੀ ਮਾਈਨਰ ਨੂੰ ਪੱਕਾ ਕਰਨ ਅਤੇ ਇਸ ਦੀ ਚੌੜਾਈ/ਸਮਰੱਥਾ ਵਧਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ  ਮਾਈਨਰ ਦੀ ਡਿਜ਼ਾਈਨ ਡਿਸਚਾਰਜ ਸਮਰੱਥਾ 24.95 ਕਿਊਸਿਕ ਹੈ ਅਤੇ ਲੰਬਾਈ 28,000 ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਹ ਮਾਈਨਰ ਸਾਲ 1995 ਵਿੱਚ ਬਰਿੱਕ ਲਾਈਨਡ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਟੇਲ ਗੇਜ ਦੇ ਅੰਕੜੇ ਦਰਸਾਉਂਦੇ ਹਨ ਕਿ ਇਹ ਨਹਿਰ ਆਪਣੀ ਡਿਜ਼ਾਈਨ ਸਮਰੱਥਾ ਤੋਂ 114% ਪਾਣੀ ਲੈ ਰਹੀ ਹੈ। ਇਸ ਲਈ ਇਹ ਨਹਿਰ ਆਪਣੀ ਡਿਜ਼ਾਈਨ ਕੀਤੀ ਸਮਰੱਥਾ ਤੋਂ ਵੱਧ ਪਾਣੀ ਲਿਜਾਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਉਂਕਿ ਨਹਿਰ ਦੀ ਡਿ...
ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

Punjab
ਚੰਡੀਗੜ੍ਹ, 10 ਮਾਰਚ: ਖੁਰਾਕ ਸੁਰੱਖਿਆ ਦੇ ਲਾਭ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਵਾਜਿਬ ਮੁੱਲ ਦੀਆਂ ਦੁਕਾਨਾਂ (ਫੇਅਰ ਪ੍ਰਾਈਸ ਸ਼ਾਪ) ਅਲਾਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਦੱਸਿਆ ਕਿ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਜੀਐਫਐਸਸੀਜ਼) ਵੱਲੋਂ ਫੇਅਰ ਪ੍ਰਾਈਸ ਸ਼ਾਪਸ ਦੀ ਅਲਾਟਮੈਂਟ ਲਈ ਚਾਹਵਾਨ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਮੰਤਰੀ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ 8291 ਅਤੇ ਸ਼ਹਿਰੀ ਖੇਤਰਾਂ ਵਿੱਚ 1686 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਹੁਣ ਤੱਕ ਕੁੱਲ 7876 ਵਿਅਕਤੀਆਂ ਵੱਲੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਹ ਪ੍ਰਕਿਰਿਆ ਸੰਭਾਵਿਤ ਤੌਰ ਤੇ ਅਗਲੇ ਦੋ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗੀ ਅਤੇ ਇਸ ਤੋਂ ਬਾਅਦ 7500 ਰਾਸ਼ਨ ਡਿਪੂ ਅਲਾਟ ਕੀਤੇ ਜਾਣਗੇ। ਇਸ ਅਹਿਮ...
ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Punjab
ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਭਲਾਈ ਯਕੀਨੀ ਬਣਾਉਣ ਵੱਲ ਵੱਡਾ ਸੁਧਾਰ ਕਰਦਿਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਹੈ ਜਿਸ ਤਹਿਤ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ ਸਿਰਫ਼ 62 ਦਿਨ ਕਰ ਦਿੱਤਾ ਹੈ। ਇਸ ਕਦਮ ਨਾਲ ਪੰਜਾਬ ਇਮਾਰਤ ਤੇ ਹੋਰ ਉਸਾਰੀ ਕਿਰਤੀ ਬੋਰਡ ਰਾਹੀਂ ਲਾਭਪਾਤਰੀਆਂ ਨੂੰ ਮਿਲਣ ਵਾਲੇ ਫ਼ਾਇਦਿਆਂ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ 1 ਅਪ੍ਰੈਲ, 2025 ਤੋਂ ਹੁਣ ਤੱਕ 45,578 ਕਿਰਤੀਆਂ ਨੂੰ 146.77 ਕਰੋੜ ਰੁਪਏ ਦੇ ਲਾਭ ਮਿਲੇ ਹਨ, ਜੋ ਪਿਛਲੀ ਸਰਕਾਰ ਦੇ ਆਖ਼ਰੀ ਸਾਲ ਦੌਰਾਨ 4,977 ਕਿਰਤੀਆਂ ਨੂੰ ਦਿੱਤੇ ਗਏ 14.73 ਕਰੋੜ ਰੁਪਏ ਨਾਲੋਂ ਤਕਰੀਬਨ 10 ਗੁਣਾਂ ਵੱਧ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਆਪਣੇ ਆਪ ਹੀ ਦੋਵਾਂ ਸਰਕਾਰਾਂ ਦੀ ਕਾਰਗੁਜ਼ਾਰੀ ਅਤੇ ਵਚਨਬੱਧਤਾ ਵਿੱਚ ਅੰਤਰ ਨੂੰ ਦਰਸਾਉਂਦੇ ਹਨ। ਪੰਜਾਬ ਵਿਧਾਨ ਸਭਾ ਵਿੱਚ ਇੱਕ ਪ੍ਰਸ਼ਨ ਦਾ ਜਵਾਬ ਦਿੰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਲ...
ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ

ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ

Punjab
ਚੰਡੀਗੜ੍ਹ, 10 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ, ਜ਼ਮੀਨੀ ਪੱਧਰ 'ਤੇ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀਐਲਓਜ਼) ਦੇ ਸਮਰਪਣ ਨੂੰ ਮਾਨਤਾ ਅਤੇ ਸਨਮਾਨ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਜ਼ਿਲ੍ਹਾ ਪੱਧਰ 'ਤੇ, ਹਰੇਕ ਵਿਧਾਨ ਸਭਾ ਹਲਕੇ ਤੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਤਿੰਨ ਮਹਿਲਾ ਬੀ.ਐਲ.ਓਜ਼ ਨੂੰ ਸਬੰਧਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਮਿਸਾਲੀ ਸੇਵਾ ਅਤੇ ਵੋਟਰ ਸੂਚੀ ਦੀ ਸੋਧ ਸਬੰਧੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਮਾਗਮਾਂ ਦੌਰਾਨ ਮਹਿਲਾ ਬੀ.ਐਲ.ਓਜ਼ ਦੇ ਨਿਰੰਤਰ ਯਤਨਾਂ ਨੂੰ ਮਾਨਤਾ ਦਿੱਤੀ ਗਈ ਜੋ ਨਾਗਰਿਕਾਂ ਨਾਲ ਮਿਲ ਕੇ ਪੂਰੇ ਸਮਰਪਣ ਨਾਲ ਕੰਮ ਕਰਦੀਆਂ ਹਨ ਅਤੇ ਚੋਣ ਕਮਿਸ਼ਨ ਅਤੇ ਵੋਟਰਾਂ ਦਰਮਿਆਨ ਇੱਕ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ। ਦੇਸ਼ ਦੀ ਚੋਣ ਪ੍ਰਕਿਰਿਆ ਵਿੱਚ ਔਰਤਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤ...
ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 9 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ 'ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੇ ਆਪਣੇ ਚੋਣ ਵਾਅਦਿਆਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ, ਉੱਥੇ 'ਆਪ' ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਿਆ ਹੈ ਅਤੇ ਸਿਰਫ਼ ਚਾਰ ਸਾਲਾਂ ਦੇ ਅੰਦਰ ਆਮ ਲੋਕਾਂ ਲਈ ਹਰ ਗਰੰਟੀ ਨੂੰ ਪੂਰਾ ਕੀਤਾ ਹੈ। ‘ਮੁੱਖ ਮੰਤਰੀ ਮਾਵਾਂ ਧੀਆ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਦੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ, 63,943 ਨੌਜਵਾਨਾਂ ਦੀ ਪਾਰਦਰਸ਼ੀ ਭਰਤੀ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋ...
ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ:  ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ: ਮੋਹਿੰਦਰ ਭਗਤ

Politics
ਚੰਡੀਗੜ੍ਹ, ਮਾਰਚ 9: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਦੱਸਿਆ ਕਿ ਫਰੀਦਕੋਟ ਹਲਕੇ ਵਿੱਚ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਇਕ ਵਾਰ ਮੈਮੋਰੀਅਲ ਬਣਾਇਆ ਜਾਵੇਗਾ। ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਇਸ ਮਕਸਦ ਲਈ ਫਰੀਦਕੋਟ ਸ਼ਹਿਰ ਦੇ ਪ੍ਰਮੁੱਖ ਪਾਰਕ ਸ਼ਹੀਦ ਭਗਤ ਸਿੰਘ ਪਾਰਕ ਨੂੰ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਰਕ ਦਾ ਡਿਜ਼ਾਇਨ ਮਨਜ਼ੂਰ ਕੀਤਾ ਜਾ ਚੁੱਕਾ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮਨਜ਼ੂਰੀ ਤੋਂ ਬਾਅਦ ਇਸ ਸਮਾਰਕ ਦੇ ਨਿਰਮਾਣ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਨੂੰ ਸੌਂਪੀ ਗਈ ਹੈ । ਮੰਤਰੀ ਨੇ ਅੱਗੇ ਕਿਹਾ ਕਿ ਇਹ ਸਮਾਰਕ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸੈਨਿਕਾਂ ਦੀ ਕੁਰਬਾਨੀ ਨੂੰ ਯਾਦਗਾਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਵਾਰ ਮੈਮੋਰੀਅਲ ਆਉਣ ਵਾਲੀਆਂ ਪੀੜੀਆਂ ਨੂੰ ਦੇਸ਼ ਭਗਤੀ, ਬਲਿਦਾਨ ਅਤੇ ਸੇਵਾ ਦੇ ਜਜ਼ਬੇ ਨਾਲ ਪ੍ਰੇਰਿਤ ਕਰ...