Monday, March 9
Shadow

Tag: punjabi news

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

National, Politics, Punjab
ਚੰਡੀਗੜ੍ਹ, 1 ਅਕਤੂਬਰ: ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਨੂੰ ਪੰਜ ਮਿਗ-21 ਫ਼ਾਈਟਰ ਜੈੱਟ, ਜੋ ਹਾਲ ਹੀ ਵਿੱਚ ਰਿਟਾਇਰ ਕੀਤੇ ਗਏ ਹਨ, ਨੂੰ ਸੂਬੇ ਦੇ ਪ੍ਰਮੁੱਖ ਸਕੂਲ ਆਫ਼ ਐਮੀਨੈਂਸ ਵਿਖੇ ਪ੍ਰਦਰਸ਼ਿਤ ਕਰਨ ਲਈ ਅਪੀਲ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਜੀਵਨ ਵਿੱਚ ਨਵੀਆਂ ਉਚਾਈਆਂ ਛੋਹਣ ਲਈ ਪ੍ਰੇਰਿਆ ਜਾ ਸਕੇ। ਸਿੱਖਿਆ ਮੰਤਰੀ ਸ. ਬੈਂਸ ਨੇ ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਸ. ਅਮਰ ਪ੍ਰੀਤ ਸਿੰਘ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ, “ਅਸੀਂ ਮਿਲ ਕੇ,  ਮਿਗ-21 ਨੂੰ ਇੱਕ ਜੀਵੰਤ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਸਮਰਪਣ ਦੀ ਭਾਵਨਾ ਪੈਦਾ ਕਰ ਸਕਦੇ ਹਾਂ।” ਉਨ੍ਹਾਂ ਨੇ ਪੰਜ ਮਿਗ-21 ਲੜਾਕੂ ਜੈਟ ਨੂੰ ਪ੍ਰਦਰਸ਼ਨ ਲਈ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਨੰਗਲ ਅਤੇ ਖਰੜ ਦੇ ਸਕੂਲਾਂ ਵਿੱਚ ਪ੍ਰਦਰਸ਼ਿਤ ਕਰਨ ਦਾ ਪ੍ਰਸਤਾਵ ਰੱਖਿਆ। ...
ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

National, Politics, Punjab
ਚੰਡੀਗੜ੍ਹ, 01 ਅਕਤੂਬਰ: ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – "ਸਾਡੇ ਬਜ਼ੁਰਗ ਸਾਡਾ ਮਾਣ ਹਨ" ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।" ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨ...
ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ I ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਉਮੀਦ ਹੈ ਕਿ ਇਹ ਸਾਰੇ ਉਮੀਦਵਾਰ ਆਪਣੀ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸਰਬਪੱਥੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਤਰਸ ਦੇ ਅਧਾਰ '...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

National, Politics, Punjab
ਚੰਡੀਗੜ੍ਹ, 1 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ 'ਗਰੁੱਪ ਡੀ' ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਸੂਬੇ ਵਿੱਚ 36,065 ਗਰੁੱਪ ਡੀ ਕਰਮਚਾਰੀ ਸਨ, ਜਿਨ੍ਹਾਂ ਵਿੱਚੋਂ 13,375 (ਲਗਭਗ 37 ਪ੍ਰਤੀਸ਼ਤ) ਨੇ ਇਹੀ ਐਡਵਾਂਸ ਲਿਆ, ਜਿਸ 'ਤੇ 13,37,50,000 ਰੁਪਏ ਖਰਚ ਹੋਏ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਕਰ ਸਾਰੇ ਯੋਗ ਗਰੁੱਪ ਡੀ ਕਰਮਚਾਰੀ ਇਸ ਵਿੱਤੀ ਸਾਲ ਵਿੱਚ ਇਸ ਐਡਵਾਂਸ ਦਾ ਲਾਭ ਲੈਂਦੇ ਹਨ, ਤਾਂ ਕੁੱਲ ਖਰਚ 35.89 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਵਿੱਤੀ ਸਾਲ 20...
ਅਸੀਂ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਅਸੀਂ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਪਹਿਲਕਦਮੀ ਤਹਿਤ ਆਪਣੀਆਂ ਪਹੁੰਚ ਸਰਗਰਮੀਆਂ ਨੂੰ ਜਾਰੀ ਰੱਖਦਿਆਂ 13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ 6ਵੇਂ ਐਡੀਸ਼ਨ ਦੀ ਤਿਆਰੀ ਦੇ ਹਿੱਸੇ ਵਜੋਂ ਅੱਜ ਨਵੀਂ ਦਿੱਲੀ ਵਿਖੇ ਇੱਕ ਸਮਰਪਿਤ ਰੋਡ ਸ਼ੋਅ ਕੀਤਾ। ਦਿਨ ਭਰ ਦੇ ਇਸ ਪ੍ਰੋਗਰਾਮ ਵਿੱਚ ਪੰਜਾਬ ਸੈਸ਼ਨ - ਉਦਯੋਗ ਦੇ ਆਗੂਆਂ ਨਾਲ ਗੱਲਬਾਤ ਵਿਸ਼ੇ ‘ਤੇ ਵੱਡੇ ਕਾਰਪੋਰੇਟਾਂ ਘਰਾਣਿਆਂ ਨਾਲ ਬਿਜ਼ਨਸ-ਟੂ-ਬਿਜ਼ਨਸ ਮੀਟਿੰਗਾਂ ਕੀਤੀਆਂ ਗਈਆਂ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵਫ਼ਦ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ, ਸ੍ਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਆਈ.ਏ.ਐਸ., ਪ੍ਰਸ਼ਾਸਕੀ ਸਕੱਤਰ ਨਿਵੇਸ਼ ਪ੍ਰੋਤਸਾਹਨ ਕੇ.ਕੇ. ਯਾਦਵ, ਆਈ.ਏ.ਐਸ., ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਸੀਈਓ ਇਨਵੈਸਟ ਪੰਜਾਬ ਅਮਿਤ ਢਾਕਾ, ਆਈਏਐਸ ਅਤੇ ਹੋਰ ਸੀਨੀਅ...
‘ਯੁੱਧ ਨਸ਼ਿਆਂ ਵਿਰੁੱਧ’: 213ਵੇਂ ਦਿਨ, ਪੰਜਾਬ ਪੁਲਿਸ ਨੇ 5.3 ਕਿਲੋਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 213ਵੇਂ ਦਿਨ, ਪੰਜਾਬ ਪੁਲਿਸ ਨੇ 5.3 ਕਿਲੋਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

National, Politics, Punjab
ਚੰਡੀਗੜ੍ਹ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 213ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 300 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 213 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,441 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.38 ਕਿਲੋਗ੍ਰਾਮ ਹੈਰੋਇਨ, 1.3 ਕਿਲੋਗ੍ਰਾਮ ਅਫੀਮ, 5 ਕਿਲੋ ਭੁੱਕੀ, 465 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1480 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀ...
ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

National, Politics, Punjab
ਚੰਡੀਗੜ੍ਹ, 30 ਸਤੰਬਰ: ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਦੇ ਸਹਿਯੋਗ ਨਾਲ ਅੱਜ ਇੱਥੇ ਸਟੇਟ ਜੁਡੀਸ਼ੀਅਲ ਅਕੈਡਮੀ ਵਿਖੇ ਮਨੁੱਖੀ ਤਸਕਰੀ 'ਤੇ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਨੁੱਖੀ ਤਸਕਰੀ ਇੱਕ ਗੰਭੀਰ ਅਪਰਾਧ ਹੈ, ਜਿਸ ਵਿੱਚ ਵਿਸ਼ੇਸ਼ ਕਰਕੇ ਵਿੱਤੀ ਲਾਭ ਲਈ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਅਪਰਾਧ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਦਿੰਦਾ ਹੈ, ਜਿਸਦੇ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਲੰਬੇ ਸਮੇਂ ਦੇ ਪ੍ਰਭਾਵ ਪੈਂਦੇ ਹਨ ਅਤੇ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਨਿਰੰਤਰ ਅੰਤਰਰਾਜੀ ਅਪਰਾਧ ਹੋਣ ਕਰਕੇ ਇਸ ਨੂੰ ਪੁਲਿਸ ਅਤੇ ਹੋਰ ਸਰਕਾਰੀ ਸੰਸਥਾਵਾਂ, ਜਿੱਥੇ ਕਿਰਤ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਵੱਖ-ਵੱਖ ਰਾਜਾਂ ਦੇ ਗੈਰ-ਸਰਕਾਰੀ ਸੰਗਠਨ ਇਕੱਠੇ ਕੰਮ ਕਰਦੇ ਹਨ, ਦੇ ਸਹਿਯੋਗ ਤੋਂ ਬਿਨ...
ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਠਹਿਰਾਅ ਬਰਨਾਲਾ ਵਿਖੇ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਕੁਨੈਕਟ ਹੋ ਸਕਣਗੇ। ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੰਗ ਉੱਤੇ ਵਿਚਾਰ ਕਰਕੇ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਵੀ ਗੱਡੀ ਦਾ ਠਹਿਰਾਅ ਯਕੀਨੀ ਬਣਾਇਆ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਅਜਿਹੀ ਕੋਈ ਰੇਲ ਗੱਡੀ ਚਲਾਉਣ ਦੀ ਮੰਗ ਕਰਦੇ ਆ ਰਹੇ ਸਨ ਜਿਸ ਨਾਲ ਬਰਨਾਲਾ ਨੂੰ ਸਿੱਧਾ ਕੌਮੀ ਰਾਜਧਾਨੀ ਦਿੱਲੀ ਨਾਲ ਜੋੜਿਆ ਜਾ ਸਕੇ ਅਤੇ ਹੁਣ ਜਦੋਂ ਨਵ...
ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

National, Politics, Punjab
ਚੰਡੀਗੜ੍ਹ, 30 ਸਤੰਬਰ: ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਅਗਾਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਐਲਾਨੇ ਗਏ ਸ਼ਡਿਊਲ ਮੁਤਾਬਕ ਵਿਸ਼ੇਸ਼ ਸੰਖੇਪ ਸੋਧ ਉਪਰੰਤ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 01.07.2025 ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਵੀ ਸੌਂਪੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ, "ਸੋਧੀ ਗਈ ਸੂਚੀ ਮੁਤਾਬਕ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,93,742 ਹੈ, ਜਿਸ ਵਿੱਚ 1,01,494 ਪੁਰਸ਼ ਵੋਟਰ ਅਤੇ 92,240 ਮਹਿਲਾ ਵੋਟਰ ਸ਼ਾਮਲ ਹਨ। 114 ਪੋਲਿੰਗ ਸਟੇਸ਼ਨ ਸਥਾਨਾਂ 'ਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ: 60 ਅਤੇ ਪੇਂਡੂ: 162) ਤੱਕ ਤਰਕਸੰਗਤ ਕੀਤੀ ਗਈ ਹੈ, ਜਿਸ ਨਾਲ ਆਸਾਨ ਪਹੁੰਚ ਅਤੇ ਸਾਰੇ ਨਾਗਰਿਕਾਂ ਲਈ ਸੁਚਾਰੂ ਵੋਟਿੰਗ ਅਨੁਭਵ ਯਕੀਨੀ ਬਣਾਇਆ ਗਿਆ ਹੈ।" ਸਿਬਿਨ ਸੀ ਨੇ...
ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

Crime, National, Punjab
ਚੰਡੀਗੜ੍ਹ/ਪਟਿਆਲਾ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ, ਪਿੰਡ ਦਾਲਮ, ਬਟਾਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਅਧਾਰਤ ਅੰਮ੍ਰਿਤਪਾਲ ਸਿੰਘ, ਜੋ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਨਾਲ ਨੇੜਿਓਂ ਕੰਮ ਕਰ ਰਿਹਾ ਹੈ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਆਪਰੇਸ਼ਨ ਦੇ ਹੋਰ ਵੇਰ...