Monday, March 9
Shadow

Tag: punjabi news

‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐਫਆਈਆਰਜ਼  ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 204 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,440 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ, 2.3 ਕਿਲੋ ਗਾਂਜਾ, 1524 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 59,810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅ...
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ

National, Politics, Punjab
ਬਰਨਾਲਾ, 21 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਿੰਡ ਸ਼ਹਿਣਾ, ਮੌੜ ਨਾਭਾ, ਉਗੋਕੇ, ਜੋਧਪੁਰ, ਭੋਤਨਾ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ।  ਡਿਪਟੀ ਕਮਿਸ਼ਨਰ ਨੇ ਕਿਸਾਨ ਚਰਨਜੀਤ ਸਿੰਘ ਵਾਸੀ ਸ਼ਹਿਣਾ, ਮੇਜਰ ਸਿੰਘ ਵਾਸੀ ਸ਼ਹਿਣਾ, ਜਗਤਾਰ ਸਿੰਘ ਵਾਸੀ ਸ਼ਹਿਣਾ, ਪਰਮਜੀਤ ਸਿੰਘ ਵਾਸੀ ਮੌੜ ਨਾਭਾ, ਸੁਖਵੀਰ ਸਿੰਘ ਵਾਸੀ ਮੌੜ ਨਾਭਾ, ਅਤਰ ਸਿੰਘ ਵਾਸੀ ਮੌੜ ਨਾਭਾ, ਜਸਵਿੰਦਰ ਸਿੰਘ ਵਾਸੀ ਮੌੜ ਨਾਭਾ, ਹਰਮੰਡਲ ਸਿੰਘ ਵਾਸੀ ਜੋਧਪੁਰ, ਬਚਿੱਤਰ ਸਿੰਘ ਵਾਸੀ ਭੋਤਨਾ, ਸੁਖਜੀਤ ਸਿੰਘ ਵਾਸੀ ਉਗੋਕੇ, ਕੁਲਦੀਪ ਸਿੰਘ ਵਾਸੀ ਉਗੋਕੇ ਨੂੰ ਪਰਾਲੀ ਪਬੰਧਨ ਕਰਨ ਲਈ ਸਨਮਾਨਿਤ ਕੀਤਾ। ਓਨ੍ਹਾਂ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਕਿਸਾਨਾਂ ਨੂੰ ਵਾਤਾਵਰਣ-ਅਨੁਕੂਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਅਪਣਾਉਣ ਲਈ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ...
ਉਲਾਸ’ ਪ੍ਰੋਗਰਾਮ ਤਹਿਤ ਤਿੰਨ ਹਜ਼ਾਰ ਵਿਅਕਤੀਆਂ ਨੇ ਦਿੱਤੀ ਸਾਖਰਤਾ ਪ੍ਰੀਖਿਆ

ਉਲਾਸ’ ਪ੍ਰੋਗਰਾਮ ਤਹਿਤ ਤਿੰਨ ਹਜ਼ਾਰ ਵਿਅਕਤੀਆਂ ਨੇ ਦਿੱਤੀ ਸਾਖਰਤਾ ਪ੍ਰੀਖਿਆ

National, Politics, Punjab
ਪਟਿਆਲਾ, 21 ਸਤੰਬਰ: ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀ.ਸੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਟੇਟ ਨੋਡਲ ਡਾ: ਸੁਰਿੰਦਰ ਕੁਮਾਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾਇਟ ਨਾਭਾ ਸੰਦੀਪ ਨਾਗਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਕੂਲਾਂ ਵਿੱਚ ਬਣਾਏ ਗਏ 'ਉਲਾਸ' ਪ੍ਰੀਖਿਆ ਕੇਂਦਰਾਂ ਵਿੱਚ ਤਿੰਨ ਹਜ਼ਾਰ ਦੇ ਕਰੀਬ ਬਾਲਗਾਂ ਨੇ ਸਾਖਰਤਾ ਪ੍ਰੀਖਿਆ ਵਿੱਚ ਹਿੱਸਾ ਲਿਆ। ਇਸ ਪ੍ਰੀਖਿਆ ਲਈ ਪਹਿਲਾਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਰਾਹੀਂ ਅਸਾਖਰ ਵਿਅਕਤੀਆਂ ਦੀ ਪਹਿਚਾਣ ਕੀਤੀ ਅਤੇ ਫਿਰ ਉਹਨਾਂ ਨੂੰ ‘ਉਲਾਸ ਪ੍ਰਵੇਸ਼ਿਕਾ’ ਦਾ ਗਿਆਨ ਪ੍ਰਦਾਨ ਕੀਤਾ। ਰਾਜ ਪੱਧਰ ‘ਤੇ ਨਿਰਧਾਰਤ ਮਿਤੀ ਅਨੁਸਾਰ ਪ੍ਰੀਖਿਆ ਆਯੋਜਿਤ ਕੀਤੀ ਗਈ। ਪ੍ਰਿੰਸੀਪਲ ਸੰਦੀਪ ਨਾਗਰ ਨੇ ਪਟਿਆਲਾ, ਬਹਾਦਰਗੜ੍ਹ ਅਤੇ ਰਾਜਪੁਰਾ ਦੇ ਸਕੂਲਾਂ ਵਿੱਚ ਦੌਰਾ ਕਰਕੇ ਪ੍ਰੀਖਿਆ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਸੰਤੁਸ਼ਟੀ ਪ੍ਰਗਟਾਈ। ਇਸ ਤੋਂ ਇਲਾਵਾ ਡਾਇਟ ਨਾਭਾ ਦੀ ਟੀਮ ਯਾਦਵਿੰਦਰ ਕੁਮਾਰ, ਰਵਿੰਦਰ ਕੁਮਾਰ, ਮੋਨਿਕਾ, ਸੋਨੀਆ ਧੀਰ, ਪ੍ਰੀਤੀ, ਅਰਵਿੰਦਰ ਸਿੰਘ, ਅਜੀਤ ਸਿੰਘ, ...

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 258 ਮੀਟਰਿਕ ਟਨ ਹੋਈ ਝੋਨੇ ਦੀ ਆਮਦ

National, Politics, Punjab
ਪਟਿਆਲਾ, 21 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 4 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 258 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 169 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 80 ਮੀਟਰਿਕ ਟਨ, ਮਾਰਕਫੈਡ ਵੱਲੋਂ 22 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 35 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿਕਤ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ, ਤਾਂ ਜੋ ਮੰਡੀਆਂ 'ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

National, Politics, Punjab
ਲਹਿਰਾਗਾਗਾ, 21 ਸਤੰਬਰ: ਨਗਰ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿੱਚ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਹ ਨਵੀਂ ਇਮਾਰਤ ਪੁਰਾਣੇ ਦਫ਼ਤਰ ਵਾਲੀ ਥਾਂ 'ਤੇ ਹੀ ਤਿਆਰ ਕੀਤੀ ਜਾਵੇਗੀ, ਜੋ ਕਾਫੀ ਸਮੇਂ ਤੋਂ ਸ਼ਹਿਰ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ ਕਰਨ ਯੋਗ ਨਹੀਂ ਸੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਵਾਂ ਦਫ਼ਤਰ, ਜਿਸ ਉੱਤੇ ਲਗਭਗ 46 ਲੱਖ ਰੁਪਏ ਦੀ ਲਾਗਤ ਆਏਗੀ, ਵਿੱਚ ਆਧੁਨਿਕ ਸਹੂਲਤਾਂ ਹੋਣਗੀਆਂ ਤੇ ਇਹ ਪ੍ਰਾਜੈਕਟ ਬਹੁਤ ਜਲਦ ਮੁਕੰਮਲ ਹੋ ਜਾਵੇਗਾ, ਜਿਸ ਤੋਂ ਬਾਅਦ ਨਗਰ ਨਿਵਾਸੀਆਂ ਨੂੰ ਸਾਰੀਆਂ ਸਹੂਲਤਾਂ ਇੱਕ ਹੀ ਛੱਤ ਹੇਠ ਤੇਜ਼ ਤੇ ਪਾਰਦਰਸ਼ੀ ਤਰੀਕੇ ਨਾਲ ਮਿਲਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚੋਂ ਲੰਘਦੀ ਡਿਚ ਡਰੇਨ ਨੂੰ ਕਵਰ ਕੀਤਾ ਹੈ, ਜਿਸ ਨਾਲ ਸ਼ਹਿਰ ਵਾਸੀਆਂ ਬਹੁਤ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਸ਼ਹਿ...
ਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ : ਮੁੱਖ ਖੇਤੀਬਾੜੀ ਅਫਸਰ

ਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ : ਮੁੱਖ ਖੇਤੀਬਾੜੀ ਅਫਸਰ

National, Politics, Punjab
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਜਿ਼ਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਵੱਡੇ ਪੱਧਰ ਤੇ ਆਈ.ਈ.ਸੀ. ਗਤੀਵਿਧੀਆਂ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ ਸੀਟੂ ਤਕਨੀਕ ਨਾਲ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਦੱਸਿਆ ਕਿ ਇਹਨਾਂ ਕੈਂਪਾਂ ਦਾ ਮੰਤਵ ਕਿਸਾਨਾਂ ਨੂ਼ੰ ਫਸਲਾਂ ਦੀ ਰਹਿੰਦ—ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅੱਜ ਪਿੰਡ ਬੀਰੇਵਾਲਾ ਜੱਟਾ, ਭੀਖੀ, ਕਾਸਿਮਪੁਰ ਛੀਨਾ ਆਦਿ ਪਿੰਡਾਂ ਵਿੱਚ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਏ ਗਏ। ਇਹਨਾਂ ਕੈਂਪ ਵਿੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਇਨ ਸਿਟੂ ਤਨਕੀਕ ਨਾਲ ਪਰਾਲੀ ਦਾ ਪ੍ਰਬੰਧ ਕਰਨ ਬਾਰੇ ਦੱਸਿਆ ਗਿਆ। ਉਨ੍ਹਾਂ ਕਿਸਾਨਾਂ, ਗਰੁੱਪਾਂ, ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ਤੇ ਮ...
ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ

ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ

National, Politics, Punjab
ਬਾਲੀਆਂ/ਮੂਲੋਵਾਲ (ਧੂਰੀ), 21 ਸਤੰਬਰ (000) - ਪੰਜਾਬ ਸਰਕਾਰ ਵੱਲੋਂ ਹਰੇਕ ਸੂਬਾ ਵਾਸੀ ਨੂੰ ਸ਼ੁੱਧ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਨਵੀਆਂ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਦੋਵੇਂ ਕੰਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਰਵਾਈ। ਇਹਨਾਂ ਦੋਵੇਂ ਪ੍ਰੋਜੈਕਟਾਂ ਉੱਤੇ 3.69 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਵੇਂਕਿ ਇਹਨਾਂ ਦੋਵਾਂ ਪਿੰਡਾਂ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਤਾਂ ਪਹਿਲਾਂ ਹੀ ਸੀ ਪਰ ਹੁਣ ਇਹਨਾਂ ਦਾ ਦਾਇਰਾ ਹੋਰ ਵਧਾਉਣ ਦੇ ਨਾਲ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਦੋਵੇਂ ਪਿੰਡਾਂ ਦੇ 1350 ਤੋਂ ਵਧੇਰੇ ਘਰਾਂ ਨੂੰ ਨਵੇਂ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਜਿਸ ਨਾਲ ਇਹਨਾਂ ਪਿੰਡਾਂ ਵਿੱਚ ਪਹਿਲਾਂ ਤੋਂ ਮੌਜੂਦ ਜਲ ਸਪਲਾਈ ਸਕੀਮ...
ਆਮ ਆਦਮੀ ਨੂੰ ਵੱਡੀ ਰਾਹਤ-ਮੁੱਖ ਮੰਤਰੀ ਵੱਲੋਂ ਵੇਰਕਾ ਦੇ ਦੁੱਧ ਅਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ

ਆਮ ਆਦਮੀ ਨੂੰ ਵੱਡੀ ਰਾਹਤ-ਮੁੱਖ ਮੰਤਰੀ ਵੱਲੋਂ ਵੇਰਕਾ ਦੇ ਦੁੱਧ ਅਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ

National, Politics, Punjab
*ਚੰਡੀਗੜ੍ਹ, 19 ਸਤੰਬਰ:* ਖਪਤਕਾਰ-ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਜਨਤਾ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ, ਜੋ ਕਿ ਪੰਜਾਬ ਦੀ ਕਿਸਾਨ ਸਹਿਕਾਰੀ ਸੰਸਥਾ ਮਿਲਕਫੈੱਡ ਦਾ ਇੱਕ ਭਰੋਸੇਮੰਦ ਬ੍ਰਾਂਡ ਹੈ, ਵੱਲੋਂ ਆਪਣੇ ਦੁੱਧ ਅਤੇ ਦੁੱਧ ਤੋ ਬਣੇ ਉਤਪਾਦਾਂ ਦੀ ਪ੍ਰਸਿੱਧ ਸ਼੍ਰੇਣੀ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਕਟੌਤੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਧੀਆਂ ਕੀਮਤਾਂ 22 ਸਤੰਬਰ, 2025 ਦੀ ਸਵੇਰ ਤੋਂ ਲਾਗੂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਕੀਮਤਾਂ ਭਾਰਤ ਸਰਕਾਰ ਦੇ ਜੀ.ਐਸ.ਟੀ. 2.0 ਸੁਧਾਰਾਂ ਮੁਤਾਬਕ ਹੋਣਗੀਆਂ, ਜਿਸ ਤਹਿਤ ਜ਼ਰੂਰੀ ਡੇਅਰੀ ਉਤਪਾਦਾਂ 'ਤੇ ਟੈਰਿਫ ਘਟਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਉਪਾਅ ਸੂਬੇ ਦੇ ਸਹਿਕਾਰੀ ਮਾਡਲ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਪੰਜਾਬ ਦੇ ਲੋਕਾਂ ਲਈ ਕਾਫੀ ਲਾਹੇਵੰਦ ਸਿੱਧ ਹੋਣਗੇ। ਨਵੀਂਆਂ ਕੀਮਤਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ...
24 ਘੰਟੇ ਦੌਰਾਨ 267 ਲੋਕ ਆਪਣੇ ਘਰਾਂ ਨੂੰ ਪਰਤੇ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 35 ਕੀਤੀ: ਹਰਦੀਪ ਸਿੰਘ ਮੁੰਡੀਆਂ

24 ਘੰਟੇ ਦੌਰਾਨ 267 ਲੋਕ ਆਪਣੇ ਘਰਾਂ ਨੂੰ ਪਰਤੇ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 35 ਕੀਤੀ: ਹਰਦੀਪ ਸਿੰਘ ਮੁੰਡੀਆਂ

National, Politics, Punjab
*ਚੰਡੀਗੜ੍ਹ, 19 ਸਤੰਬਰ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ ਘਟ ਕੇ 35 ਰਹਿ ਗਈ ਹੈ ਅਤੇ ਇੱਥੇ ਬਸੇਰਾ ਕਰ ਰਹੇ ਵਿਅਕਤੀਆਂ ਦਾ ਅੰਕੜਾ ਘਟ ਕੇ ਸਿਰਫ਼ 894 ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰ ਹੌਲੀ-ਹੌਲੀ ਆਪਣੇ ਘਰਾਂ ਨੂੰ ਪਰਤ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਵਿੱਚ ਨਿਰੰਤਰ ਸੁਧਾਰ ਹੋ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਵਿੱਢੇ ਗਏ ਰਾਹਤ ਕਾਰਜਾਂ ਤਹਿਤ ਹੁਣ ਤੱਕ ਕੁੱਲ 23,340 ਵਿਅਕਤੀਆਂ ਨੂੰ ਪਾਣੀ 'ਚੋਂ ਸੁਰੱਖਿਅਤ ਕੱਢਿਆ ਗਿਆ ਹੈ ਅਤੇ ਸੂਬਾ ਆਮ ਵਰਗੇ ਹਾਲਾਤ ਵੱਲ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2490 ਤੋਂ ਵਧ ਕੇ 2539 ਹੋ ਗਈ ਹੈ ਜਦੋਂ ਕਿ ਪ੍ਰਭਾਵਿਤ ਕੁੱਲ ਆਬਾਦੀ 3,89,373 ਤੋਂ ਵਧ ਕੇ 3,89,387 ਹੋ ਗਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸ. ਮੁੰਡੀਆਂ ਨੇ ਕਿਹਾ ਕਿ ਫ਼ਾਜ਼ਿਲਕਾ ਦੇ ਰਾਹਤ ਕੈਂਪਾਂ ਵਿੱਚੋਂ 245 ਵਿਅਕਤੀ ਆਪਣੇ-ਆਪਣੇ ਘਰਾਂ ਨੂੰ ਚਲੇ ਗਏ ਹਨ ਜ...
ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

National, Politics, Punjab
ਚੰਡੀਗੜ੍ਹ, 19 ਸਤੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਮਿਤੀ 20 ਸਤੰਬਰ 2025 ਨੂੰ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਅਤੇ ਪੁਲਿਸ ਮੁਖੀ ਜਿਲ੍ਹਾ ਜਲੰਧਰ ਦਿਹਾਤੀ ਤੋਂ ਰਿਪੋਰਟ ਤਲਬ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡ ਧਲੇਤਾ ਦੇ ਜ਼ਮੀਨ ਵਿਵਾਦ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਇਹ ਦੌਰਾ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜ਼ੋ ਲੋਕਾਂ ਦਾ ਆਪਸੀ ਭਾਈਚਾਰਕ ਸਾਂਝ ਬਣੀ ਰਹੇ।...