ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ
ਚੰਡੀਗੜ੍ਹ, 9 ਸਤੰਬਰ:
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ਉੱਤੇ ਇਕ ਰੋਜ਼ਾ ਕਾਨਫਰੰਸ ਕਰਵਾਈ। ਇਸ ਸਮਾਗਮ ਦੌਰਾਨ ਇਸ ਮਹੱਤਵਪੂਰਨ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ, ਵਿੱਤੀ ਸੰਸਥਾਵਾਂ, ਬੈਂਕਾਂ, ਮਨੋਨੀਤ ਖਪਤਕਾਰਾਂ, ਐਮ.ਐਸ.ਐਮ.ਈਜ਼ ਅਤੇ ਉਪਕਰਣ ਨਿਰਮਾਤਾਵਾਂ ਸਮੇਤ ਮੁੱਖ ਭਾਈਵਾਲਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ।
ਇੱਥੇ ਕਿਸਾਨ ਭਵਨ ਵਿਖੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ੍ਰੀਮਤੀ ਨੀਲਿਮਾ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਆਂ ਤੇ ਨਵੀਨਤਾਕਾਰੀ ਊਰਜਾ ਕੁਸ਼ਲ ਤਕਨਾਲੋਜੀਆਂ ਨੂੰ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾ 'ਤੇ ਵੀ ਧਿਆਨ ਕੇਂਦਰਿਤ ਕੀਤਾ ਜਿਸ ਨਾਲ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਜਾ ਸਕਦ...








