Saturday, March 7
Shadow

Tag: punjabi news

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਤੋਂ ਓਪਰੇਸ਼ਨ ਰਾਹਤ ਦੀ ਕੀਤੀ ਸੁਰੂਆਤ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਤੋਂ ਓਪਰੇਸ਼ਨ ਰਾਹਤ ਦੀ ਕੀਤੀ ਸੁਰੂਆਤ

National, Politics, Punjab
ਚੰਡੀਗੜ੍ਹ/ਨੰਗਲ 08 ਸਤੰਬਰ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਤੋ ਅਪ੍ਰੇਸ਼ਨ ਰਾਹਤ ਦੀ ਸੁਰੂਆਤ ਅੱਜ ਨੰਗਲ 2ਆਰਵੀਆਰ ਤੋ ਕਰ ਦਿੱਤੀ ਹੈ। ਉਨ੍ਹਾਂ ਨੇ ਇਸ ਮੁਹਿੰਮ ਵਿੱਚ ਆਪਣੇ ਪਰਿਵਾਰ ਵੱਲੋਂ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ ਅਤੇ 50 ਲੋੜਵੰਦ ਪਰਿਵਾਰਾਂ ਦੀ ਮੁਰੰਮਤ ਦਾ ਖਰਚ ਚੁੱਕਣ ਦਾ ਫੈਸਲਾ ਲਿਆ ਹੈ। ਸ.ਬੈਂਸ ਨੇ ਇਸ ਮੌਕੇ ਕਿਹਾ ਕਿ ਲੋਕਾਂ ਦੀ ਸੁਰੱਖਿਆਂ ਕਰਨਾ ਸਾਡਾ ਧਰਮ ਤੇ ਕਰਮ ਹੈ। ਪਿਛਲੇ ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼/ਪੰਜਾਬ ਵਿਚ ਹੋਈ ਭਾਰੀ ਬਰਸਾਤ ਅਤੇ ਭਾਖੜਾ ਡੈਮ ਤੋ ਵੱਧ ਪਾਣੀ ਛੱਡੇ ਜਾਣ ਕਾਰਨ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਕੀਰਤਪੁਰ ਸਾਹਿਬ ਅਤੇ ਇਲਾਕੇ ਦੇ ਬਹੁਤ ਸਾਰੇ ਪਿੰਡਾਂ ਦਾ ਭਾਰੀ ਨੁਕਸਾਨ ਹੋਇਆ ਹੈ। ਲੋਕਾਂ ਦੀਆਂ ਝੋਨੇ ਅਤੇ ਮੱਕੀ ਦੀਆਂ ਫਸਲਾਂ ਖਰਾਬ ਹੋ ਗਈਆਂ ਹਨ, ਕਈ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਇਮਾਰਤਾ ਨੁਕਸਾਨੀਆਂ ਗਈਆਂ ਹਨ। ਇਸ ਮੌਕੇ ਲੋਕਾਂ ਨੂੰ ਫੋਰੀ ਰਾਹਤ ਦੀ ਜਰੂਰਤ ਹੈ। ਹੁਣ ਬਰਸਾਤ ਵਿਚ ਵੀ ਕਮੀ ਆਈ ਹੈ ਅਤੇ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਨਿਯੰਤਰਣ ਵਿਚ ਆ ਰਿਹਾ ਹੈ, ਇਸ ਕੁਦਰ...
ਆਓ ਆਪਣੇ ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ ,ਮੁਹਿੰਮ ਦੀ ਸਿੱਖਿਆ ਮੰਤਰੀ ਨੇ ਕੀਤੀ ਸੁਰੂਆਤ

ਆਓ ਆਪਣੇ ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ ,ਮੁਹਿੰਮ ਦੀ ਸਿੱਖਿਆ ਮੰਤਰੀ ਨੇ ਕੀਤੀ ਸੁਰੂਆਤ

National, Politics, Punjab
ਚੰਡੀਗੜ੍ਹ/ਸਰਸਾ ਨੰਗਲ/ਕੀਰਤਪੁਰ ਸਾਹਿਬ 08 ਸਤੰਬਰ ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸੀਨੀ.ਸੈਕੰ.ਸਕੂਲ ਸਰਸਾ ਨੰਗਲ ਤੋਂ ਆਓ ਆਪਣੇ ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ ਮੁਹਿੰਮ ਦੀ ਸੁਰੂਆਤ ਕੀਤੀ ਹੈ ਅਤੇ ਇਸ ਮੁਹਿੰਮ ਵਿੱਚ ਹਰ ਕਿਸੇ ਨੂੰ ਵੱਧ ਤੋ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਪਿਛਲੇ ਕਈ ਦਿਨਾਂ ਤੋ ਹੜ੍ਹਾਂ ਕਾਰਨ ਪੰਜਾਬ ਦੇ ਲਗਭਗ 20 ਹਜ਼ਾਰ ਸਰਕਾਰੀ ਸਕੂਲ ਬੰਦ ਕੀਤੇ ਹੋਏ ਸਨ, ਜ਼ਿਨ੍ਹਾਂ ਨੂੰ ਅੱਜ ਸਾਫ ਸਫਾਈ ਲਈ ਖੋਲਿਆ ਗਿਆ ਹੈ, ਭਲਕੇ 9 ਸਤੰਬਰ ਨੂੰ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀ ਪਹੁੰਚ ਜਾਣਗੇ। ਅੱਜ ਅਸੀ ਇਨ੍ਹਾਂ ਸਰਕਾਰੀ ਸਕੂਲਾਂ ਦੀ ਸਾਫ ਸਫਾਈ ਅਤੇ ਸਥਿਤੀ ਜਾਨਣ ਲਈ ਇੱਕ ਵਿਸੇਸ਼ ਮੁਹਿੰਮ ਅਰੰਭ ਕੀਤੀ ਹੈ। ਜਿਸ ਤਹਿਤ ਆਪਣੇ ਆਪਣੇ ਇਲਾਕੇ ਦੇ ਸਰਕਾਰੀ ਸਕੂਲਾਂ ਵਿਚ ਸਾਫ ਸਫਾਈ ਦਾ ਵਿਸੇਸ਼ ਅਭਿਆਨ ਚਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੇ ਸਾਥੀ ਵਿਧਾਇਕਾਂ, ਪਿੰਡਾਂ ਦੇ ਪੰਚਾਂ, ਸਰਪੰਚਾਂ, ਯੂਥ ਕਲੱਬਾਂ, ਨੌਜਵਾਨਾਂ ਅਤੇ ਸਕੂਲ ਮੈਂਨੇਜਮੈਂਟ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਸਰਕਾ...
ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਕੀਤੀ ਗਈ ਚੈਕਿੰਗ

ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਕੀਤੀ ਗਈ ਚੈਕਿੰਗ

National, Politics, Punjab
ਮੰਡੀ ਕਿਲਿਆਂਵਾਲੀ, 06 ਸਤੰਬਰ: ਕਿਸਾਨਾਂ ਨੂੰ ਗੁਣਵੱਤਾ ਵਾਲੀਆਂ ਖਾਦਾਂ ਅਤੇ ਕੀਟਨਾਸ਼ਕ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਖੇਤੀਬਾੜੀ ਅਫਸਰ ਸ੍ਰੀ ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮੰਡੀ ਕਿਲਿਆਂਵਾਲੀ ਦੇ ਵੱਖ-ਵੱਖ ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸ੍ਰੀ ਕਰਨਜੀਤ ਸਿੰਘ ਗਿੱਲ ਵੱਲੋਂ ਖਾਦ ਅਤੇ ਕੀਟਨਾਸ਼ਕ ਡੀਲਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਕਿਸਾਨਾਂ ਨੂੰ ਸਿਰਫ਼ ਗੁਣਵੱਤਾ ਵਾਲੀਆਂ ਵਸਤਾਂ ਹੀ ਪ੍ਰਦਾਨ ਕੀਤੀਆਂ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਨਕਲੀ ਵਸਤਾਂ ਦੀ ਵਿਕਰੀ ਨਾ ਹੋਵੇ। ਕਿਸਾਨ ਨੂੰ ਖਾਦ ਦੇ ਨਾਲ ਕਿਸੇ ਤਰਾਂ ਦੀ ਕੋਈ ਅਣਚਾਹੀ ਵਸਤੂ ਨਾਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਖਾਦ ਜਾਂ ਕੀਟਨਾਸ਼ਕ ਵੇਚਣ ਸਮੇਂ ਪੱਕਾ ਬਿੱਲ ਦੇਣਾ ਲਾਜ਼ਮੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਰ ਖੇਤੀਬਾੜੀ ਸਮੱਗਰੀ ਪੱਕੇ ਬਿੱਲ ’ਤੇ ਹੀ ਖਰੀਦਣ। ਇਸ ਤੋਂ ਇਲਾਵਾ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਸੰਭਲ ਕੇ ਤੇ ਸਿਰਫ਼ ਸਿਫਾਰਿਸ਼ਾਂ ਅਨੁਸਾਰ ਹੀ ਕਰਨ। ਜੇਕਰ ਕਿਸੇ ਕਿਸਾਨ ਨੂੰ ਕੋ...
ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

National, Politics, Punjab
*ਚੰਡੀਗੜ੍ਹ, 6 ਸਤੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪੰਜਾਬ ਵਿੱਚ ਗ਼ੈਰ-ਕਾਨੂੰਨੀ ਖਣਨ ਕਾਰਨ ਹੜ੍ਹ ਆਉਣ ਦੇ ਦਿੱਤੇ ਬਿਆਨ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਕਿਹਾ ਕਿ ਇਹ ਹੜ੍ਹ ਉਪਰਲੇ ਪਹਾੜੀ ਇਲਾਕਿਆਂ ਵਿੱਚ ਰਿਕਾਰਡ ਬਾਰਿਸ਼ ਪੈਣ ਕਾਰਨ ਦਰਿਆਵਾਂ ਵਿੱਚ ਪਾਣੀ ਦੇ ਤੇਜ਼ ਹੋਏ ਵਹਾਅ ਕਰਕੇ ਆਏ ਹਨ ਨਾਕਿ ਖਣਨ ਗਤੀਵਿਧੀਆਂ ਕਰਕੇ। ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਗੁੰਮਰਾਹਕੁੰਨ ਦੱਸਿਆ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਸਿਆਸੀ ਤਹੁਮਤਾਂ ਲਾਉਣ ਦੀ ਬਜਾਏ ਸਾਰਾ ਧਿਆਨ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਮੁਹੱਈਆ ਕਰਵਾਉਣ ਅਤੇ ਮੁੜ-ਵਸੇਬੇ ਵੱਲ ਦਿੱਤਾ ਜਾਣਾ ਚਾਹੀਦਾ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਪਾਣੀ ਆਇਆ, ਜੋ ਸਾਲ 1988 ਵਿੱਚ ਦਰਜ ਕੀਤੇ ਗਏ 11.2 ਲੱਖ ਕਿਊਸਿਕ ਪਾਣੀ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਪੰ...
ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

National, Politics, Punjab
ਚੰਡੀਗੜ੍ਹ, 6 ਸਤੰਬਰ: ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਹੜ੍ਹ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਥਲੌਰ, ਕੋਲੀਆਂ ਰੋਡ, ਪਿੰਡ ਪੰਮਾ ਅਤੇ ਬਮਿਆਲ ਦਾ ਦੌਰਾ ਕੀਤਾ। ਉਨ੍ਹਾਂ ਨੇ ਰਾਵੀ ਨਦੀ 'ਤੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਵੀ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਤਰ ਲਿਖ ਕੇ ਕੀਤੀਆਂ ਅਪੀਲਾਂ ਉਪਰੰਤ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਵਿੱਤੀ ਪੈਕੇਜ ਦਾ ਐਲਾਨ ਨਹੀਂ ਕੀਤਾ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫ਼ਗਾਨਿਸਤਾਨ ਨੂੰ ਸਹਾਇਤਾ ਭੇਜਣ ਲਈ ਸਮਾਂ ਹੈ ਪਰ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਮਾਂ ਨਹੀਂ ਹੈ। ਨੰਗਲ ਵਿਖੇ ਪ੍ਰਸਿੱਧ ਲਕਸ਼ਮੀ ਨਾਰਾਇਣ ਮੰਦਰ ਦੇ ਨੁਕਸਾਨੇ ਗਏ ਹਿੱਸੇ ਨੂੰ ਬਚਾਉਣ ਲਈ ਪਿਛਲੇ 2 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਤੋਂ ਪ੍ਰੇਰਿਤ ਹੋ ਕੇ ਹੁਣ ਇਲਾਕੇ ਦੇ ਵਸਨੀਕ, 'ਆਪ' ਵਲੰਟੀਅਰ ਅਤੇ ਤਕਨੀਕੀ ਮਾਹਿਰ ਰਲ ਮਿਲ ਕੇ ...
ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 6 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਦਾ ਗੰਭੀਰ ਮੁਲਾਂਕਣ ਕੀਤਾ, ਜਿਸਨੂੰ ਉਨ੍ਹਾਂ ਪਿਛਲੇ ਪੰਜ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਦੱਸਿਆ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਨਾਲ ਲੱਗਦੇ ਪਹਾੜੀ ਰਾਜਾਂ ਵਿੱਚ ਲਗਾਤਾਰ ਪੈ ਰਹੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨਾਲ ਲਗਭਗ 2,000 ਪਿੰਡ ਪ੍ਰਭਾਵਿਤ ਹੋਏ ਹਨ। ਇਸ ਸੰਕਟ ਨੇ 4,00,000 ਤੋਂ ਵੱਧ ਨਾਗਰਿਕਾਂ ਨੂੰ ਪ੍ਰਭਾਵਿਤ ਕੀਤਾ ਹੈ, ਜਦੋਂ ਕਿ 14 ਜ਼ਿਲ੍ਹਿਆਂ ਵਿੱਚ 43 ਮੌਤਾਂ ਹੋਈਆਂ ਹਨ। ਰਾਜ ਦੀ ਆਰਥਿਕਤਾ ਦਾ ਆਧਾਰ ਮੰਨੇ ਜਾਂਦੇ ਖੇਤੀਬਾੜੀ ਸੈਕਟਰ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ, ਜਿਸ ਵਿੱਚ 18 ਜ਼ਿਲ੍ਹਿਆਂ ਵਿੱਚ 1.72 ਲੱਖ ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ, ਬੁਨਿਆਦੀ ਢਾਂਚੇ, ਘਰਾਂ ਅਤੇ ਪਸ਼ੂਆਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਘੱਗਰ ਨਦੀ ਦਾ ਜਲ ਪੱਧਰ ਵੀ 750 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਅਣਕਿਆਸੇ ਹੜ੍ਹ ਸੰਕਟ ਦਾ ਤੁਰੰਤ...
ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

National, Politics, Punjab
ਚੰਡੀਗੜ੍ਹ, 6 ਸਤੰਬਰ: ਪੰਜਾਬ ਇੰਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ - ਲਗਭਗ 1,900 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ 4 ਲੱਖ ਹੈਕਟੇਅਰ ਉਪਜਾਊ ਜ਼ਮੀਨ ਡੁੱਬ ਗਈ ਹੈ ।ਇਸ ਸੰਕਟਕਾਲੀ ਦੌਰ ਵਿੱਚ ਸਹਿਕਾਰਤਾ ਵਿਭਾਗ ਨੇ ਮਿਲਕਫੈੱਡ ਪੰਜਾਬ (ਵੇਰਕਾ) ਅਤੇ ਇਸ ਨਾਲ ਸੰਬੰਧਿਤ ਮਿਲਕ ਯੂਨੀਅਨਾਂ ਦੇ ਨਾਲ ਮਿਲ ਕੇ ਪ੍ਰਭਾਵਿਤ ਲੋਕਾਂ ਅਤੇ ਪਸ਼ੂਆਂ ਦੀ ਸਹਾਇਤਾ ਲਈ ਰਾਹਤ ਅਤੇ ਮੁੜ-ਵਸੇਬਾ ਕਾਰਜ ਸ਼ੁਰੂ ਕਰ ਦਿੱਤੇ ਹਨ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਅੰਮ੍ਰਿਤਸਰ, ਫਿਰੋਜ਼ਪੁਰ, ਅਬੋਹਰ, ਫਾਜਿ਼ਲਕਾ ਅਤੇ ਜਲੰਧਰ ਹਨ, ਜਿੱਥੇ  ਲਗਭਗ 3.5 ਲੱਖ ਪ੍ਰਭਾਵਿਤ ਲੋਕ ਹਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਜੂਝ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ ਨੇ ਇੱਕ ਵਿਆਪਕ ਦੋ-ਪੱਖੀ ਰਣਨੀਤੀ ਨੂੰ ਸ਼ੁਰੂ ਕੀਤੀ ਹੈ, ਜਿਸ ਤਹਿਤ ਡੇਅਰੀ ਕਿਸਾਨਾਂ ਅਤੇ ਪਸ਼ੂਆਂ ਨੂੰ ਦੀ ਸਿਹਤਮੰਦੀ ਕਾਇਮ ਰੱਖਣ ਦੇ ਨਾਲ- ਨਾਲ  ਪ੍ਰਭਾਵਿਤ ਆਬਾਦੀ ਨੂੰ ਦੁੱਧ ਅਤੇ ਭੋਜਨ ਦੀ ਜ਼ਰੂਰੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਬਾਰੇ ਬੋਲਦ...
ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

National, Politics, Punjab
ਚੰਡੀਗੜ੍ਹ, 6 ਸਤੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ ਦੀਆਂ ਸਭ ਤੋਂ ਪੁਰਾਣੀਆਂ ਇਨਫੈਂਟਰੀ ਰੈਜੀਮੈਂਟਾਂ ਵਿੱਚੋਂ ਇੱਕ ਹੈ, ਵਿੱਚ ਬਤੌਰ ਲੈਫਟੀਨੈਂਟ ਕਮਿਸ਼ਨ ਮਿਲਿਆ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਹਵਾਈ ਫੌਜ ਦੇ ਮੁਖੀ, ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐਸਐਮ, ਏਵੀਐਸਐਮ ਵੱਲੋਂ ਕੀਤਾ ਗਿਆ। ਜ਼ਿਲ੍ਹਾ ਪਠਾਨਕੋਟ ਦੇ ਰਹਿਣ ਵਾਲੇ ਕੈਡਿਟ ਦੀਪਿਤ ਸ਼ਰਮਾ ਨੇ ਆਪਣੇ ਪਿਤਾ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਫੌਜ ਵਿੱਚ ਅਧਿਕਾਰੀ ਬਣਿਆ ਹੈ। ਉਸਦੇ ਪਰਿਵਾਰ ਲਈ ਹੋਰ ਵੀ ਮਾਣ ਵਾਲੀ ਗੱਲ ਇਹ ਹੈ ਕਿ ਉਸਨੂੰ ਕੁਮਾਉਂ ਰੈਜੀਮੈਂਟ ਦੇ ਉਸੇ ਯੂਨਿਟ ਵਿੱਚ ਕਮਿਸ਼ਨ ਮਿਲਿਆ ਹੈ, ਜਿੱਥੇ ਉਸਦੇ ਪਿਤਾ ਸੇਵਾ ਨਿਭਾਅ ਰਹੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਵਧਾਈ ਦਿੱਤੀ ਅਤੇ ਰਾਸ਼...
ਲਾਲਜੀਤ ਭੁੱਲਰ ਦੀ ਅਗਵਾਈ ਵਿੱਚ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਰਾਹਤ ਕੈਂਪ ਖੋਲ੍ਹਿਆ

ਲਾਲਜੀਤ ਭੁੱਲਰ ਦੀ ਅਗਵਾਈ ਵਿੱਚ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਰਾਹਤ ਕੈਂਪ ਖੋਲ੍ਹਿਆ

National, Politics, Punjab
ਪੱਟੀ, 4 ਸਤੰਬਰ; ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਆਰਜ਼ੀ ਰਾਹਤ ਕੈਂਪ ਖੋਲ੍ਹਿਆ, ਜਿੱਥੇ ਲੋਕਾਂ ਵੱਲੋਂ ਸੇਵਾ ਦੇ ਰੂਪ ਵਿੱਚ ਆਈ ਰਾਹਤ ਸਮੱਗਰੀ ਨੂੰ 30-35 ਕਿਲੋਮੀਟਰ ਦੇ ਦਾਇਰੇ ਤੱਕ ਲੋੜਵੰਦਾਂ ਵਿੱਚ ਵੰਡਿਆ ਜਾਵੇਗਾ। ਸ. ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਬੰਨ ‘ਤੇ ਮਿੱਟੀ ਪਾਉਣ ਦੀ ਸੇਵਾ ਲਈ, ਜੋ ਸੇਵਾਦਾਰ ਆਪਣੇ ਟਰੈਕਟਰ ‘ਚ ਡੀਜ਼ਲ ਪਵਾਉਣ ਚਾਹੇ, ਤਾਂ ਉਸਨੂੰ ਇਸ ਰਾਹਤ ਕੈਂਪ ਵਿੱਚੋਂ ਡੀਜ਼ਲ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਰਾਹਤ ਕੈਂਪ ਤੋਂ ਨੇੜਲੇ ਪਿੰਡਾਂ ਦੇ ਵਿੱਚ, ਜਿਨ੍ਹਾਂ ਵੀ ਲੋੜਵੰਦਾਂ ਨੂੰ ਕਰਿਆਨਾ, ਪਸ਼ੂਆ ਲਈ ਚਾਰਾ ਤੇ ਫੀਡ ਆਦਿ ਦੀ ਜ਼ਰੂਰਤ ਹੋਵੇਗੀ, ਉਹ ਇਸ ਰਾਹਤ ਕੈਂਪ ਵਿੱਚੋਂ ਭੇਜਿਆ ਜਾਵੇਗਾ। ਸ. ਭੁੱਲਰ ਨੇ ਦੱਸਿਆ ਕਿ ਇਸੇ ਰਾਹਤ ਕੈਂਪ ਵਿੱਚੋਂ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸੇ ਰਾਹਤ ਕੈਂਪ ਵਿੱਚੋਂ ਨੇੜਲੇ ਇਲਾਕਿਆਂ ਵਿੱਚ ਲੰਗਰ ਪਰਸ਼ਾਦੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰਾਹਤ ਕੈਂਪ 24 ਘੰਟੇ ਕੰਮ ਕਰੇਗਾ ਅਤੇ ਇਲਾਕ...
ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

National, Punjab
ਚੰਡੀਗੜ੍ਹ/ਪਠਾਨਕੋਟ, 4 ਸਤੰਬਰ:   ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ, ਲੋਕਾਂ ਦੇ ਘਰ ਵੀ ਪ੍ਰਭਾਵਿੱਤ ਹੋਏ ਹਨ ਉੱਥੇ ਹੀ ਨਾਲ ਸਭ ਤੋਂ ਦੁੱਖਦਾਈ ਘਟਨਾਵਾਂ ਸਾਡੀਆਂ ਬਹੁਤ ਹੀ ਕੀਮਤੀ ਜਾਨਾਂ ਚਲੀਆਂ ਗਈਆਂ, ਸਰਕਾਰ ਹਰ ਦੁੱਖ ਦੀ ਘੜ੍ਹੀ ਵਿੱਚ ਇਨ੍ਹਾ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਇੱਕ ਵਿਸੇਸ ਪ੍ਰੋਗਰਾਮ ਦੋਰਾਨ ਸੰਬੋਧਤ ਕਰਦਿਆਂ ਕੀਤਾ ਗਿਆ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਅੰਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ, ਰਾਕੇਸ ਮੀਨਾ ਐਸ.ਡੀ.ਐਮ. ਪਠਾਨਕੋਟ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਵਿਕਰਮ ਏ.ਸੀ.ਜੀ. ਪਠਾਨਕੋਟ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਹੜ੍ਹਾਂ ਦੇ ਦੋਰਾਨ...