Sunday, March 8
Shadow

Tag: punjabi news

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ

Technology
ਹੁਸ਼ਿਆਰਪੁਰ, 22 ਫਰਵਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੇ ਸਿਹਤ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.) ਲੁਧਿਆਣਾ ਵੱਲੋਂ ਚਲਾਏ ਜਾ ਰਹੇ ‘ਪ੍ਰੋਜੈਕਟ ਰੌਸ਼ਨੀ‘ ਦੇ ਅਧੀਨ ਅਤੇ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ (ਆਰ.ਬੀ.ਐਸ.ਕੇ.) ਤਹਿਤ ਫਰਵਰੀ ਦੇ ਪਹਿਲੇ ਹਫਤੇ ਵਿਸ਼ੇਸ਼ ਜਾਂਚ ਕੈਂਪ ਆਯੋਜਿਤ ਕੀਤਾ ਗਿਆ ਸੀ, ਜਿਸ ਨਾਲ ਹਜ਼ਾਰਾਂ ਬੱਚਿਆਂ ਨੂੰ ਲਾਭ ਮਿਲਿਆ। ਡੀ.ਐਮ.ਸੀ. ਲੁਧਿਆਣਾ ਦੀ ਡਾ. ਪ੍ਰਿਅੰਕਾ ਅਰੋੜਾ ਅਨੁਸਾਰ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ 15 ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਸਿਹਤ ਜਾਂਚ ਕੀਤੀ ਗਈ ਅਤੇ ਕੁੱਲ 3,402 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਸਰਕਾਰੀ ਸਕੂਲਾਂ ਦੀ ਰਿਪੋਰਟ ਆਰ.ਬੀ.ਐਸ.ਕੇ. ਟੀਮ ਨਾਲ ਸਾਂਝੀ ਕਰ ਦਿੱਤੀ ਗਈ ਹੈ, ਜਦਕਿ ਜਿਨ੍ਹਾਂ ਬੱਚਿਆਂ ਨੂੰ ਚਸ਼ਮੇ ਦੀ ਲੋੜ ਹੈ, ਉਨ੍ਹਾਂ ਨੂੰ ਰਾਸ਼ਟਰੀ ਅੰਨ੍ਹਾਪਣ ਕੰਟਰੋਲ ਪ੍ਰੋਗਰਾਮ (ਏ.ਪੀ.ਸੀ.ਬੀ.) ਅਧੀਨ ਮੁਫਤ ਚਸ਼ਮੇ ਮੁਹੱਈਆ ਕਰਵਾਏ ...
ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ

ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ

local news
ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ: ਪ੍ਰਦੂਸ਼ਣ ਨੂੰ ਘਟਾਉਣ ਦੇ ਮੰਤਵ ਨਾਲ ਗਰੀਨ ਹੋਲਾ ਮਹੱਲਾ ਮਨਾਉਣ ਦੇ ਵਿਸੇਸ਼ ਮਿਸ਼ਨ ਨੂੰ ਸਫਲ ਬਣਾਉਣ ਲਈ ਅੱਜ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਤੇ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਲੰਗਰ ਕਮੇਟੀ ਪ੍ਰਬੰਧਕਾਂ ਨਾਲ ਵਿਸੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਗਰੀਨ ਹੋਲਾ ਮਹੱਲਾ ਮਨਾਉਣ ਦੇ ਮਿਸ਼ਨ ਤਹਿਤ ਲੰਗਰ ਕਮੇਟੀਆਂ ਨੂੰ ਲੋੜੀਦੀ ਮਾਤਰਾਂ ਵਿੱਚ ਜੈਵਿਕ ਖਪਣਯੋਗ ਬਰਤਨ ਮੁਫਤ ਵਿਚ ਉਪਲੱਬਧ ਕਰਵਾਏ ਜਾਣਗੇ। ਲੰਗਰਾਂ ਦਾ ਵੇਸਟ ਮਟੀਰੀਅਲ ਇਕੱਠਾ ਕਰਨ ਲਈ ਕੱਪੜੇ ਅਤੇ ਜੈਵਿਕ ਖਪਣਯੋਗ ਪਦਾਰਥਾਂ ਦੇ ਬਣੇ ਥੈਲੇ ਵੀ ਲੰਗਰ ਕਮੇਟੀਆਂ ਨੂੰ ਮੁਫਤ ਦਿੱਤੇ ਜਾਣਗੇ।     ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਲੰਗਰ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਮੇਲਾ ਅਫਸਰ ਕਮ ਐਸ.ਡੀ.ਐਮ ਸੁਖਪਾਲ ਸਿੰਘ ਪੀ.ਸੀ.ਐਸ ਅ...
ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ

ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ

local news
ਮਾਲੇਰਕੋਟਲਾ, 22 ਫ਼ਰਵਰੀ ਅੱਜ ਪੰਧੇਰ ਪੈਲੇਸ, ਮਾਲੇਰਕੋਟਲਾ ਵਿਖੇ ਕਰਵਾਏ ਜੈਨ ਭਗਵਤੀ ਦੀਕਸ਼ਾ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੇ ਧਰਮਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਵੀ ਦੀਕਸ਼ਾ ਸਮਾਗਮ ਵਿੱਚ ਸ਼ਾਮਲ ਹੋਏ ਤੇ ਉਨ੍ਹਾਂ ਨੇ ਦੀਕਸ਼ਾ ਲੈਣ ਵਾਲੀਆਂ ਵੈਰਾਗਨਾਂ ਅਰਾਧਿਆ ਜੈਨ ਅਤੇ ਕ੍ਰਿਤਿਕਾ ਜੈਨ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਸੰਬੋਧਨ ਕਰਦੇ ਹੋਏ ਰਾਜਪਾਲ ਸ਼੍ਰੀ ਕਟਾਰੀਆ ਨੇ ਕਿਹਾ ਕਿ ਦੀਕਸ਼ਾ ਸਿਰਫ਼ ਇਕ ਰਸਮ ਨਹੀਂ, ਬਲਕਿ ਆਤਮਿਕ ਜਾਗਰਤੀ ਅਤੇ ਸੰਯਮ ਭਰੇ ਜੀਵਨ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਮਨ ਵਿੱਚ ਛੋਟੀ ਉਮਰ ਵਿੱਚ ਹੀ ਵੈਰਾਗ ਅਤੇ ਆਤਮ-ਕਲਿਆਣ ਦੀ ਭਾਵਨਾ ਜਾਗਦੀ ਹੈ, ਉਹ ਸਮਾਜ ਲਈ ਪ੍ਰੇਰਣਾ ਸਰੂਪ ਬਣਦੇ ਹਨ। ਉਨ੍ਹਾਂ ਕਿਹਾ, “ਸੰਯਮ, ਸੱਚਾਈ ਅਤੇ ਅਹਿੰਸਾ ਦਾ ਮਾਰਗ ਮਨੁੱਖਤਾ ਨੂੰ ਉੱਚਾ ਚੁੱਕਦਾ ਹੈ। ਜੈਨ ਧਰਮ ਨੇ ਸਦੀਆਂ ਤੋਂ ਦੁਨੀਆ ਨੂੰ ਸ਼ਾਂਤੀ, ਦਇਆ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਦਿੱਤਾ ਹੈ। ਅੱਜ ਦੀਕਸ਼ਾ ਲੈ ਰਹੀਆਂ ਵੈਰਾਗਨਆਂ ਦਾ ਇਹ ਫ਼ੈਸਲਾ ਸਿਰ...
ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

local news
ਲਹਿਰਾਗਾਗਾ, 22 ਫਰਵਰੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਨਗਰ ਕੌਂਸਲ, ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾ...
ਬਰਨਾਲਾ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਭਲਕ ਤੋਂ: ਡਿਪਟੀ ਕਮਿਸ਼ਨਰ

ਬਰਨਾਲਾ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਭਲਕ ਤੋਂ: ਡਿਪਟੀ ਕਮਿਸ਼ਨਰ

local news
ਬਰਨਾਲਾ, 22 ਫਰਵਰੀ: ਜ਼ਿਲ੍ਹਾ ਬਰਨਾਲਾ ਵਿਖੇ 24, 25 ਅਤੇ 26 ਫਰਵਰੀ ਨੂੰ ਸਥਾਨਕ ਅਨਾਜ ਮੰਡੀ ਵਿੱਚ ਤਿੰਨ ਰੋਜ਼ਾ "ਪੰਜਾਬ ਸਖੀ ਸ਼ਕਤੀ ਮੇਲਾ" ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਬਰਨਾਲਾ, ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਜ਼ਿਲ੍ਹੇ ਦੇ ਲੋਕਾਂ ਲਈ ਇੱਕ ਵਿਸ਼ੇਸ਼ ਉਪਰਾਲਾ ਹੈ, ਜਿਸ ਵਿੱਚ ਅਨੇਕਾਂ ਰੌਚਕ ਗਤੀਵਿਧੀਆਂ ਉਲੀਕੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ (ਸਵੈ-ਸਹਾਇਤਾ ਸਮੂਹਾਂ) ਅਤੇ ਸਰਕਾਰੀ ਵਿਭਾਗਾਂ ਵੱਲੋਂ ਪ੍ਰਦਰਸ਼ਨੀ ਸਟਾਲਾਂ ਲਗਾਈਆਂ ਜਾਣਗੀਆਂ। ਮੇਲੇ ਦੀਆਂ ਪ੍ਰਮੁੱਖ ਖਿੱਚਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਦਰਸ਼ਕਾਂ ਦੇ ਮਨੋਰੰਜਨ ਲਈ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉੱਘੇ ਗਾਇਕਾਂ ਵੱਲੋਂ ਵੀ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ ਜਾਵੇਗਾ, ਜੋ ਮੇਲੇ ਦੀ ਸ਼ਾਨ ਬਣਨਗੇ। ਇਸ ਮੇਲੇ ਲਈ ਐਂਟਰੀ ਬਿਲਕੁਲ ਮੁਫ਼ਤ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੇਲੇ...
ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

Punjab
ਚੰਡੀਗੜ੍ਹ, 22 ਫਰਵਰੀ: ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ

Punjab
ਚੰਡੀਗੜ੍ਹ, 22 ਫਰਵਰੀ : ਕੈਬਨਿਟ ਮੰਤਰੀ ਸੰਜੀਵ ਅਰੋਫ਼ਾ ਨੇ ਆਈ.ਟੀ.ਸੀ. ਹੋਟਲਜ਼ ਲਿਮਟਿਡ  ਮੋਹਾਲੀ-ਚੰਡੀਗੜ੍ਹ ਦੇ ਵੈਲਕਮ ਹੋਟਲ ਦਾ ਰਸਮੀ ਉਦਘਾਟਨ  ਕੀਤਾ , ਜੋ ਕਿ ਖੇਤਰ ਵਿਚ ਪ੍ਰੀਮੀਅਮ ਪਰਾਹੁਣਚਾਰੀ ਸਹੂਲਤਾਂ  ਉੱਪਲੱਬਧ ਕਰਾਉਣ ਲਈ ਇੱਕ ਅਹਿਮ ਵਾਧਾ ਹੈ ਅਤੇ ਪੰਜਾਬ ਵਿੱਚ ਸੈਲਾਨੀਆਂ, ਨਿਵੇਸ਼ਕਾਂ ਅਤੇ ਕਾਰੋਬਾਰੀਆਂ ਲਈ ਇੱਕ  ਨਵਾਂ ਗੇਟਵੇ ਹੈ। ਸਮਾਗਮ ਦੀ ਸ਼ੁਰੂਆਤ ਮਾਨਯੋਗ ਮੰਤਰੀ ਵੱਲੋਂ ਰਿਬਨ ਕੱਟਣ ਨਾਲ ਕੀਤੀ ਗਈ , ਇਸ ਤੋਂ ਬਾਅਦ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਰਵਾਇਤੀ  ਦੀਵਾ ਜਗਾਉਣ ਦੀ ਰਸਮ ਹੋਈ। ਇਸ ਸਮਾਗਮ ਵਿੱਚ ਆਈ.ਟੀ.ਸੀ. ਹੋਟਲਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਨਿਲ ਚੱਢਾ, ਗੁਜਰਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਭੁਪਿੰਦਰ ਸਿੰਘ ਗੁਜਰਾਲ ਅਤੇ ਗਗਨਜੀਤ ਸਿੰਘ ਗੁਜਰਾਲ ਸਮੇਤ ਉੱਘੇ ਉਦਯੋਗਿਕ ਆਗੂਆਂ ਨੇ ਸ਼ਿਰਕਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ  ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਦੇ ਸਕਾਈਲਾਈਨ ਵਿੱਚ ਵੈਲਕਮਹੋਟਲ ਦੇ ਸ਼ਾਮਲ ਹੋਣ ਦਾ ਨਿੱਘਾ ਸਵਾਗਤ ਕੀਤਾ ਅਤੇ ਉੱਤਰੀ ਭਾਰਤ ਵਿਚ ਤੇਜ਼ੀ ਨਾਲ ਵਧ ਰਹੇ ਆਰਥਿਕ ਅਤੇ ਸੰਸਥਾਗਤ ਹੱਬਾਂ ਵਜੋਂ ਉਭਰ ਰਹੇ ਇਸ...
ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

Punjab
ਅੰਮ੍ਰਿਤਸਰ, 21 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਅਤੇ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ 'ਆਪ' ਆਗੂਆਂ ਨੇ ਉਨ੍ਹਾਂ ਦੀ ਆਮਦ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਭਾਜਪਾ ਨੇ ਲਗਾਤਾਰ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਨਾਇਬ ਸਿੰਘ ਸੈਣੀ ਅੰਮ੍ਰਿਤਸਰ ਦੀ ਦਾਣਾ ਮੰਡੀ ਵਿਖੇ ਇੱਕ ਰੈਲੀ ਵਿੱਚ ਸ਼ਾਮਲ ਹੋਣ ਅਤੇ ਸੈਣੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸਨ। ਹਾਲਾਂਕਿ, ਰੈਲੀ ਵਾਲੀ ਥਾਂ ਦੇ ਬਾਹਰ ਸਥਾਨਕ 'ਆਪ' ਵਿਧਾਇਕਾਂ ਅਤੇ ਆਗੂਆਂ ਨੇ ਉਨ੍ਹਾਂ ਦੇ ਕਾਫਲੇ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਪ੍ਰਤੀ ਭਾਜਪਾ ਦੇ ਵਿਤਕਰੇ ਭਰੇ ਰਵੱਈਏ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਵਿਧਾਇਕ ਜੀਵਨ ਜੋਤ ਕੌਰ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਡਾ. ਅਜੇ ਗੁਪਤਾ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ, ਲੋਕ ਸਭਾ ਇੰਚਾਰਜ ਜਸਕਰਨ ਬਦੇਸ਼ਾ, ਜ਼ਿਲ੍ਹ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ

Politics
ਮਾਨਸਾ, 21 ਫਰਵਰੀ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਵਿੱਚ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੇ ਉਸਾਰੀ ਕਾਰਜ ਅਗਲੇ ਛੇ ਮਹੀਨਿਆਂ ਅੰਦਰ ਮੁਕੰਮਲ ਕਰ ਦਿੱਤੇ ਜਾਣਗੇ ਅਤੇ ਹੋਸਟਲ ਦੇ ਬਣਨ ਨਾਲ ਕਾਲਜ ਵਿੱਚ ਦੂਰ ਦੁਰਾਡੇ ਤੋਂ ਪੜ੍ਹਨ ਲਈ ਆਉਣ ਵਾਲੀਆਂ ਵਿਦਿਆਰਥਣਾ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਛੇਤੀ ਹੀ ਇਸ ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਇਸ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ ਪ੍ਰਾਪਤ ਕਰਨ ਦੇ ਨਾਲ ਨਾਲ ਭਵਿੱਖ ਵਿੱਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਵੀ ਕਰ ਸਕਣ। ਕਾਲਜ ਕੈਂਪਸ ਵਿੱਚ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਡੀ.ਸੀ ਨਵਜੋਤ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਦੀ ਮੌਜੂਦਗੀ ਵਿੱਚ ਨੀਹ ਪੱਥਰ ਰੱਖਦਿਆਂ ਕੈ...
ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਰੇਲ ਦਾ ਸਵਾਗਤ

ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਰੇਲ ਦਾ ਸਵਾਗਤ

Politics
ਬਰਨਾਲਾ, 21 ਫਰਵਰੀ           ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵੱਡੀ ਗਿਣਤੀ ਬਰਨਾਲਾ ਵਾਸੀਆਂ ਵਲੋਂ ਕੱਲ੍ਹ ਦੇਰ ਸ਼ਾਮ ਨਵੀਂ ਦਿੱਲੀ - ਫਿਰੋਜ਼ਪੁਰ ਕੈਂਟ ਫਾਸਟ ਟ੍ਰੇਨ ਵੰਦੇ ਭਾਰਤ ਦਾ ਬਰਨਾਲਾ ਰੇਲਵੇ ਸਟੇਸ਼ਨ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।      ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਪਹਿਲੀ ਵਾਰ ਵੰਦੇ ਭਾਰਤ ਰੇਲ ਬਰਨਾਲਾ ਸਟੇਸ਼ਨ 'ਤੇ ਰੁਕੀ ਹੈ, ਜੋ ਕਿ ਬਰਨਾਲੇ ਦੇ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਤੌਰ ਲੋਕ ਸਭਾ ਮੈਂਬਰ ਉਨ੍ਹਾਂ ਲਗਾਤਾਰ 3 ਵਾਰ ਸੰਸਦ ਵਿੱਚ ਇਹ ਮੁੱਦਾ ਚੁੱਕਿਆ ਕਿ ਬਰਨਾਲੇ ਨੂੰ ਕੌਮੀ ਰਾਜਧਾਨੀ ਨਾਲ ਜੋੜਨ ਲਈ ਫਾਸਟ ਟ੍ਰੇਨ ਚਲਾਈ ਜਾਵੇ ਅਤੇ ਬਕਾਇਦਾ ਸਮੇਂ ਸਮੇਂ 'ਤੇ ਸਬੰਧਤ ਮੰਤਰੀ ਸਾਹਿਬਾਨ ਨਾਲ ਵੀ ਮੁਲਾਕਾਤ ਕੀਤੀ। ਓਨ੍ਹਾਂ ਕਿਹਾ ਕਿ 8 ਨਵੰਬਰ 2025 ਨੂੰ ਟ੍ਰੇਨ ਚੱਲਣ ਦੀ ਸ਼ੁਰੂਆਤ ਹੋਈ ਪਰ ਬਰਨਾਲਾ ਸਟੇਸ਼ਨ 'ਤੇ ਠਹਿਰ ਨਹੀਂ ਹੋਈ। ਇਸ ਮਗਰੋਂ ਓਨ੍ਹਾਂ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਮੁੜ ਮੰਗ ਰੱਖੀ ਕਿ ਵੰਦੇ ਭਾਰਤ ਦੀ ਬਰਨਾਲਾ ਵਿੱਚ ਠਹਿਰ ਕੀਤੀ...