ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ – ਨਾਇਬ ਸਿੰਘ ਸੈਣੀ
ਚੰਡੀਗੜ੍ਹ, 3 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਪ੍ਰਧਾਨ ਸੰਗਠਨ ਦਾ ਚਿਹਰਾ ਅਤੇ ਵਰਕਰਾਂ ਦੀਆਂ ਉਮੀਦਾਂ ਦਾ ਕੇਂਦਰ ਹੁੰਦਾ ਹੈ। ਉਹ ਸੰਗਠਨ ਅਤੇ ਜਨਤਾ ਵਿਚਕਾਰ ਇੱਕ ਮਜ਼ਬੂਤ ਸੇਤੂ ਹੁੰਦਾ ਹੈ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਅੰਤਿਮ ਵਿਅਕਤੀ ਤੱਕ ਪਹੁੰਚਾਉਣ ਦਾ ਸਾਧਨ ਹੁੰਦਾ ਹੈ। ਸੂਬਾ ਪ੍ਰਧਾਨ ਦਾ ਅਹੁਦਾ ਬਹੁਤ ਵੱਡੀ ਜ਼ਿੰਮੇਵਾਰੀ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਪੰਚਕੂਲਾ ਵਿੱਚ ਨਵ-ਨਿਯੁਕਤ ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਦੇ ਤਾਜਪੋਸ਼ੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਨਵ-ਨਿਯੁਕਤ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਰੇ ਅਜਿਹੇ ਇਤਿਹਾਸਕ ਪਲ ਦੇ ਗਵਾਹ ਬਣ ਰਹੇ ਹਨ, ਜਦੋਂ ਭਾਰਤੀ ਜਨਤਾ ਪਾਰਟੀ ਹਰਿਆਣਾ ਨੂੰ ਇੱਕ ਨਵੀਂ ਲੀਡਰਸ਼ਿਪ, ਨਵੀਂ ਊਰਜਾ, ਨਵਾਂ ਸੰਕਲਪ ਅਤੇ ਨਵੀਂ ਦਿਸ਼ਾ ਪ੍ਰਾਪਤ ਹੋ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲ ਸੂਬਾ ਪ੍ਰਧਾਨ ਸਿਰਫ ਸੰਗਠਨ ਦਾ ਵਿਸਤਾਰ ਨਹੀਂ ਕਰਦਾ, ਸਗੋਂ ਵਰਕਰਾਂ ਦੇ ਮ...








