ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ
ਚੰਡੀਗੜ੍ਹ, 30 ਅਗਸਤ:
ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ, ਆਮ ਲੋਕਾਂ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਰਾਹਤ ਸਮੱਗਰੀ ਭੇਜਣੀ ਲਗਾਤਾਰ ਜਾਰੀ ਹੈ। ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਪ੍ਰਕਾਰ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਸਿਹਤ ਸੇਵਾਵਾਂ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਲੋਕਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਦੀ ਸਾਰੀ ਮਸ਼ੀਨਰੀ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਇੱਕ ਕਰ ਰਹੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਸੁਨਾਮ ਤੋਂ ਰਾਹਤ ਸਮੱਗਰੀ ਦੇ 11 ਟਰੱਕ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕੀਤੇ। ਇਨ੍ਹਾਂ ਟਰੱਕਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਨ ਕਿੱਟਾਂ, ਖਾਣ-ਪੀਣ ਦੀਆਂ ਵਸਤਾਂ ਅਤੇ ਜਾਨਵਰਾਂ ਲਈ ਚਾਰੇ ਸਮੇਤ ਜ਼ਰੂਰੀ ਸਮਾਨ ਸੀ।
ਓਧਰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੇ ਦੂਜੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਮ...








