ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਜਲੰਧਰ, 19 ਫਰਵਰੀ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ 'ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ' ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਗੁਰੂ ਰਵਿਦਾਸ ਜੀ ਦੀ ਵਿਰਾਸਤ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਕਬਜ਼ਾ ਲੈਣ ਦੀ ਇਹ ਸਾਰੀ ਪ੍ਰਕਿਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮ, ਵਿਧਾਇਕ ਬਲਕਾਰ ਸਿੰਘ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮੁਕੰਮਲ ਕੀਤੀ ਗਈ।
ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਤਿ-ਆਧੁਨਿਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਉਸਾਰੀ ਲਈ 10.50 ਏਕੜ ਜ਼ਮੀਨ ਦਾ ਕਬਜ਼ਾ ਹਾਸਲ...








