ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ
ਚੰਡੀਗੜ੍ਹ, 18 ਫਰਵਰੀ 2026
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ ਦੇ ਅੰਦਰੂਨੀ ਪ੍ਰਬੰਧਾਂ ਬਾਰੇ ਕੀਤੇ ਗਏ ਸਨਸਨੀਖੇਜ਼ ਖ਼ੁਲਾਸਿਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ।
ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਜੀ ਵਰਗੀ ਸਤਿਕਾਰਤ ਸ਼ਖ਼ਸੀਅਤ, ਜੋ ਸੰਸਥਾ ਦੇ ਅੰਦਰੂਨੀ ਕੰਮਕਾਜ ਤੋਂ ਭਲੀ-ਭਾਂਤ ਜਾਣੂ ਹਨ, ਵੱਲੋਂ ਲਗਾਏ ਗਏ ਇਹ ਇਲਜ਼ਾਮ ਸਿੱਖ ਕੌਮ ਲਈ ਬੇਹੱਦ ਦੁਖਦਾਈ ਅਤੇ ਦਿਲ ਦਹਿਲਾਉਣ ਵਾਲੇ ਹਨ। ਨਿੱਝਰ ਨੇ ਕਿਹਾ ਕਿ ਹਾਲਾਂਕਿ ਸੰਗਤ ਵਿੱਚ ਇਨ੍ਹਾਂ ਸੰਸਥਾਵਾਂ ਦੀ ਗਿਰਾਵਟ ਬਾਰੇ ਪਹਿਲਾਂ ਹੀ ਚਰਚਾਵਾਂ ਸਨ, ਪਰ ਹੁਣ ਸਿੱਖਾਂ ਦੀ ਸਰਵਉੱਚ ਸੰਸਥਾ ਦੇ ਜ਼ਿੰਮੇਵਾਰ ਅਹੁਦੇਦਾਰ ਵੱਲੋਂ ਇਨ੍ਹਾਂ ਸੱਚਾਈਆਂ ਨੂੰ ਜਨਤਕ ਕਰਨਾ ਮਾਮਲੇ ਦੀ ਗੰਭੀਰਤਾ ਨੂੰ ਕਈ ਗੁਣਾ ਵਧਾ ਦਿੰਦਾ ਹੈ।
ਵਿਧਾਇਕ ਨਿੱਝਰ ਨੇ ਭ੍ਰਿਸ਼ਟਾਚਾਰ ਦੇ ਵੱਖ-ਵੱਖ ਪਹਿਲੂਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗੁਰੂ ਘਰ ਦੀਆਂ ਕੀਮਤੀ ਜ...








