ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ
ਚੰਡੀਗੜ੍ਹ, 17 ਫ਼ਰਵਰੀ:
ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਿਆ।
ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸੂਬੇ ਦੇ ਜਨਤਕ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਕੰਮ ਕਰਨਗੇ।
ਸ੍ਰੀ ਛੀਨਾ, ਜੋ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਰਹੇ ਹਨ, ਰਾਜਾਸਾਂਸੀ ਹਲਕੇ ਵਿੱਚ ਇੱਕ ਪ੍ਰਮੁੱਖ ਜਨਤਕ ਚਿਹਰਾ ਮੰਨੇ ਜਾਂਦੇ ਹਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣੀ ਸਰਗਰਮ ਭੂਮਿਕਾ ਲਈ ਜਾਣੇ ਜਾਂਦੇ ਹਨ।
ਡਾ. ਬਲਬੀਰ ਸਿੰਘ ਨੇ ਸ੍ਰੀ ਛੀਨਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ...








